11
Sep
ਫਿੱਲੌਰ/ ਚੰਡੀਗੜ੍ਹ, 11 ਸਤੰਬਰ (ਗੁਰਪ੍ਰੀਤ ਸਿੰਘ) : 'ਯੁੱਧ ਨਸ਼ਾ ਮੁਕਤੀ' ਮੁਹਿੰਮ ਤਹਿਤ ਅੱਜ ਫਿੱਲੌਰ ਸਥਿਤ ਪੁਲਿਸ ਟ੍ਰੇਨਿੰਗ ਸੈਂਟਰ ਵਿੱਚ ਇੱਕ ਅਹਿਮ ਰਾਜ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੁਹਿੰਮ ਦੇ ਜ਼ੋਨ ਕੋਆਰਡੀਨੇਟਰਾਂ, ਜ਼ਿਲ੍ਹਾ ਕੋਆਰਡੀਨੇਟਰਾਂ, ਹਲਕਾ ਕੋਆਰਡੀਨੇਟਰਾਂ ਸਮੇਤ ਲਗਭਗ 500 ਗੈਸਟ ਸਪੀਕਰਾਂ ਨੇ ਹਿੱਸਾ ਲਿਆ। ਕੁੱਲ ਮਿਲਾ ਕੇ ਤਕਰੀਬਨ 700 ਭਾਗੀਦਾਰਾਂ ਨੂੰ ਸਿਖਲਾਈ ਦਿੱਤੀ ਗਈ। ਇਸ ਸਿਖਲਾਈ ਪ੍ਰੋਗਰਾਮ ਦੇ ਮੁੱਖ ਮਹਿਮਾਨ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਰਹੇ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਮੁਹਿੰਮ ਨਾਲ ਜੁੜੇ ਅਹੁਦੇਦਾਰਾਂ ਅਤੇ ਗੈਸਟ ਸਪੀਕਰਾਂ ਨੂੰ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਹੋਰ ਵੱਧ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਪ੍ਰੇਰਿਤ ਕੀਤਾ।…
