22
Nov
ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (BJP) ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨਾਲ ਸੰਭਾਵਿਤ ਗਠਜੋੜ ਦੀਆਂ ਚਰਚਾਵਾਂ ਵਿਚਕਾਰ ਭਾਜਪਾ ਨੇ ਆਪਣਾ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਲੋਕਾਂ ਤੋਂ ਸੁਝਾਅ ਲੈਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਐਤਵਾਰ ਨੂੰ ਪਾਰਟੀ ਦਫ਼ਤਰ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਇੰਚਾਰਜ ਡਾ. ਸਤੀਸ਼ ਪੂਨੀਆ ਅਤੇ ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਮੈਨ ਅਵਿਨਾਸ਼ ਰਾਏ ਖੰਨਾ ਨੇ ਤਿੰਨ ਫ਼ੋਨ ਨੰਬਰ ਅਤੇ ਇੱਕ QR ਕੋਡ ਜਾਰੀ ਕੀਤਾ। ਇਸ ਰਾਹੀਂ ਪੰਜਾਬ ਦੇ ਲੋਕ ਆਪਣੇ ਸੁਝਾਅ ਸਿੱਧੇ ਪਾਰਟੀ ਤੱਕ ਪਹੁੰਚਾ ਸਕਣਗੇ।…
