04
Jun
ਚੰਡੀਗੜ੍ਹ/ਲੁਧਿਆਣਾ (ਗੁਰਪ੍ਰੀਤ ਸਿੰਘ): ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਪੂਰੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ, ਲੋਕ-ਕੇਂਦਰਿਤ ਪੁਲਿਸਿੰਗ ਮਾਡਲ ਦੀ ਇੱਕ ਪ੍ਰਮੁੱਖ ਮਿਸਾਲ ਵਜੋਂ ਉੱਭਰਿਆ ਹੈ; ਜਿੱਥੇ ਉਦਯੋਗਪਤੀਆਂ ਅਤੇ ਆਮ ਨਾਗਰਿਕਾਂ ਨੇ ਪੁਲਿਸਿੰਗ, ਭਾਈਚਾਰਕ ਸ਼ਮੂਲੀਅਤ ਅਤੇ ਅਪਰਾਧ ਰੋਕਥਾਮ ਲਈ ਕੀਤੀਆਂ ਪਹਿਲਕਦਮੀਆਂ ਵਿੱਚ ਆਏ ਸਕਾਰਾਤਮਕ ਬਦਲਾਅ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਪਰਾਧ-ਮੁਕਤ ਮਾਹੌਲ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਨੂੰ ਹੋਰ ਤੇਜ਼…
