21
Mar
ਲੁਧਿਆਣਾ, 21 ਮਾਰਚ 2026 (ਗੁਰਪ੍ਰੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਪੰਜਾਬ ਦੀ ਖੇਤੀਬਾੜੀ ਲਈ ਅਗਲਾ ਫੈਸਲਾਕੁੰਨ ਮੋੜ ਦੱਸਿਆ। ਉਨ੍ਹਾਂ ਦਲੀਲ ਦਿੱਤੀ ਕਿ ਰਵਾਇਤੀ ਖੇਤੀ ਆਪਣੀਆਂ ਸੀਮਾਵਾਂ 'ਤੇ ਪਹੁੰਚ ਗਈ ਹੈ ਅਤੇ ਇਸ ਨਾਲ ਹੁਣ ਕਿਸਾਨਾਂ ਦੀ ਆਮਦਨ ਨੂੰ ਬਰਕਰਾਰ ਨਹੀਂ ਰੱਖਿਆ ਜਾ ਸਕਦਾ। ਖੇਤੀਬਾੜੀ ਵਿੱਚ ਤਕਨੀਕੀ ਦਖਲ ਲਈ ਇੱਕ ਠੋਸ ਦਲੀਲ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਘੱਟ ਰਹੇ ਮੁਨਾਫ਼ੇ ਵਿੱਚ ਵਾਧਾ ਕਰਨਾ, ਕੁਦਰਤੀ ਸਰੋਤਾਂ 'ਤੇ ਦਬਾਅ ਘਟਾਉਣਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ। ਇਸੇ ਦੌਰਾਨ, ਉਨ੍ਹਾਂ ਨੇ ਵਿਰੋਧੀ ਧਿਰ 'ਤੇ ਸਿਆਸੀ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ…
