22
Sep
ਗੁਰਪ੍ਰੀਤ ਸਿੰਘ :- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਭਾਰਤ ਸਰਕਾਰ ਦੇ ਪ੍ਰਸਤਾਵ ਦੀ ਸਖ਼ਤ ਨਿਖੇਧੀ ਕੀਤੀ ਹੈ। ਭਾਰਤ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਦੇ ਪਾਏ ਜਾਣ ‘ਤੇ ਮਾਲੀਆ ਰਿਕਾਰਡ ਵਿੱਚ “ਲਾਲ ਐਂਟਰੀ” ਦਰਜ ਕਰਨ ਦੀ ਤਜਵੀਜ਼ ਰੱਖੀ ਹੈ। ਵੜਿੰਗ ਨੇ ਇਸ ਨੂੰ ਕਿਸਾਨਾਂ ਨੂੰ ਡਰਾਉਣ-ਧਮਕਾਉਣ ਲਈ ਕੇਂਦਰ ਦਾ ਇੱਕ “ਤਾਨਾਸ਼ਾਹੀ ਫ਼ਰਮਾਨ” ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਹੁਕਮ ਦੀ ਦੁਰਵਰਤੋਂ ਹੋਣ ਦਾ ਪੂਰਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸੇ ਹੋਰ ਦੀ ਜ਼ਮੀਨ ‘ਤੇ ਪਰਾਲੀ ਨੂੰ ਅੱਗ ਲਗਾ ਸਕਦਾ ਹੈ ਅਤੇ ਇਸ ਦਾ ਸਾਰਾ ਦੋਸ਼ ਜ਼ਮੀਨ ਦੇ…
