Punjab

‘ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ, ਵੀਡੀਓ ਵਾਇਰਲ!

‘ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ, ਵੀਡੀਓ ਵਾਇਰਲ!

ਗੁਰਪ੍ਰੀਤ ਸਿੰਘ :- ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਦੱਖਣੀ ਹਲਕੇ ਤੋਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਵੱਲੋਂ ਇੱਕ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਡਰਾਈਵਰ ਨੇ ਵਿਧਾਇਕਾ ਖ਼ਿਲਾਫ਼ ਥਾਣਾ ਡਾਬਾ ਵਿੱਚ ਸ਼ਿਕਾਇਤ ਵੀ ਦਿੱਤੀ ਹੈ। ਜਾਣਕਾਰੀ ਮੁਤਾਬਕ ਘਟਨਾ ਸੋਮਵਾਰ ਦੁਪਹਿਰ ਬਾਅਦ ਡਾਬਾ ਰੋਡ ’ਤੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇੱਕ ਟਰੱਕ ਸੜਕ ’ਤੇ ਜਾ ਰਿਹਾ ਸੀ ਅਤੇ ਉਸ ਦੇ ਪਿੱਛੇ ਵਿਧਾਇਕਾ ਦੀ ਗੱਡੀ ਆ ਰਹੀ ਸੀ। ਟਰੱਕ ਵੱਲੋਂ ਸਾਈਡ ਨਾ ਦਿੱਤੇ ਜਾਣ ਕਾਰਨ ਵਿਧਾਇਕਾ ਦੀ ਗੱਡੀ ਦੇ ਡਰਾਈਵਰ ਨੇ ਕਥਿਤ ਤੌਰ ’ਤੇ ਹਾਰਨ ਅਤੇ…
Read More
ਅੰਮ੍ਰਿਤਸਰ ਦੀ ਭਗਤਾਂਵਾਲਾ ਮੰਡੀ ‘ਚ ਝੋਨੇ ਦੀ ਬੰਪਰ ਆਮਦ, 1509 ਬਾਸਮਤੀ ਵੱਲ ਵਧਿਆ ਕਿਸਾਨਾਂ ਦਾ ਰੁਝਾਨ

ਅੰਮ੍ਰਿਤਸਰ ਦੀ ਭਗਤਾਂਵਾਲਾ ਮੰਡੀ ‘ਚ ਝੋਨੇ ਦੀ ਬੰਪਰ ਆਮਦ, 1509 ਬਾਸਮਤੀ ਵੱਲ ਵਧਿਆ ਕਿਸਾਨਾਂ ਦਾ ਰੁਝਾਨ

ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ਦੀ ਭਗਤਾਂਵਾਲਾ ਦਾਣਾ ਮੰਡੀ ‘ਚ ਬਾਸਮਤੀ ਝੋਨੇ ਦੀ ਆਮਦ ਨੇ ਰਫ਼ਤਾਰ ਫੜ ਲਈ ਹੈ। ਸੀਜ਼ਨ ਸ਼ੁਰੂ ਹੋਏ ਹਾਲੇ ਕਰੀਬ 20 ਦਿਨ ਹੀ ਹੋਏ ਹਨ, ਪਰ ਹੁਣ ਤੱਕ ਮੰਡੀ ‘ਚ 20 ਲੱਖ ਤੋਂ ਵੱਧ ਬੋਰੀ ਝੋਨਾ ਪਹੁੰਚ ਚੁੱਕਾ ਹੈ। ਮਾਝੇ ‘ਚ ਬਾਸਮਤੀ ਦੀ ਸਭ ਤੋਂ ਵੱਡੀ ਆਮਦ ਵਾਲੀ ਇਸ ਮੰਡੀ ‘ਚ ਹੁਣ ਤੱਕ ਕੁੱਲ ਫ਼ਸਲ ‘ਚ ਕਰੀਬ 80 ਫ਼ੀਸਦੀ ਹਿੱਸਾ 1509 ਬਾਸਮਤੀ ਕਿਸਮ ਦਾ ਦੱਸਿਆ ਜਾ ਰਿਹਾ ਹੈ। 1509 ਬਾਸਮਤੀ ਦਾ ਭਾਅ ਇਸ ਸੀਜ਼ਨ ਦੌਰਾਨ 3800-4,000 ਦੇ ਕਰੀਬ ਚੱਲ ਰਿਹਾ ਹੈ। ਮੰਡੀ ‘ਚ ਬਾਸਮਤੀ ਦੇ ਭਾਅ ‘ਚ ਰੋਜ਼ਾਨਾ ਉਤਾਰ-ਚੜ੍ਹਾਅ ਆਉਣਾ ਸੁਭਾਵਿਕ ਮੰਨਿਆ ਜਾ ਰਿਹਾ ਹੈ। ਹੜ੍ਹਾਂ ਤੋਂ…
Read More
ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੌਰੇ ਤੇ….

ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੌਰੇ ਤੇ….

ਗੁਰਪ੍ਰੀਤ ਸਿੰਘ :- ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੇ ਦੌਰੇ ’ਤੇ ਹਨ। ਪੰਜਾਬ ਪਹੁੰਚਣ ਤੋਂ ਪਹਿਲਾਂ ਉਨ੍ਹਾਂ ਨੇ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸਚਿਨ ਪਾਇਲਟ ਨੇ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ’ ਦਾ ਜੈਕਾਰਾ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੌਰੇ ਤੋਂ ਪਹਿਲਾਂ ਉਹ ਬੀਤੀ ਸ਼ਾਮ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਤੋਂ ਆਸ਼ੀਰਵਾਦ ਲਿਆ। ਪਾਇਲਟ ਨੇ ਪੰਜਾਬ ਵਿੱਚ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ’ਤੇ ਗੰਭੀਰ ਚਿੰਤਾ ਪ੍ਰਗਟ…
Read More
ਪੰਜਾਬ ਪੁਲਸ ਅਧਿਕਾਰੀ ਦੀ ਧੀ ਨੇ 14ਵੀਂ ਮੰਜ਼ਿਲ ਤੋਂ ਮਾਰੀ ਛਾਲ

ਪੰਜਾਬ ਪੁਲਸ ਅਧਿਕਾਰੀ ਦੀ ਧੀ ਨੇ 14ਵੀਂ ਮੰਜ਼ਿਲ ਤੋਂ ਮਾਰੀ ਛਾਲ

ਗੁਰਪ੍ਰੀਤ ਸਿੰਘ :- ਜਲੰਧਰ ਵਿਚ ਸਥਿਤ ਜਲੰਧਰ ਹਾਈਟਸ-2 ਦੇ ਡੀ-ਬਲਾਕ ਦੀ 14 ਮੰਜ਼ਿਲਾ ਇਮਾਰਤ ਦੀ ਛੱਤ ਤੋਂ ਸ਼ੱਕੀ ਹਾਲਾਤਾਂ ਵਿਚ ਛਾਲ ਮਾਰ ਕੇ 24 ਸਾਲਾ ਨੌਜਵਾਨ ਲੜਕੀ ਨੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਪਹੁੰਚੀ ਥਾਣਾ ਸਦਰ ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਲੜਕੀ ਨੇ ਇਸ ਤਰ੍ਹਾਂ ਕਿਉਂ ਕੀਤਾ, ਇਸ ਦਾ ਕਾਰਨ ਅਜੇ ਸਪਸ਼ਟ ਨਹੀਂ ਹੋਇਆ। ਲੜਕੀ ਦੀ ਪਛਾਣ ਜੈਸਮੀਨ (24) ਵਜੋਂ ਹੋਈ ਹੈ। ਪੁਲਸ ਸੂਤਰਾਂ ਅਨੁਸਾਰ, ਜੈਸਮੀਨ ਆਈਪੀਐਸ ਅਧਿਕਾਰੀ ਕਰਮਵੀਰ ਸਿੰਘ ਚਹਲ ਦੀ ਧੀ ਸੀ। ਪੁਲਸ ਅਨੁਸਾਰ, ਜੈਸਮੀਨ ਨੇ ਪਾਲੀਟਿਕਸ ਵਿਚ ਮਾਸਟਰਜ਼ ਦੀ ਪੜ੍ਹਾਈ ਪੂਰੀ ਕੀਤੀ ਸੀ। ਕੁਝ ਸਮੇਂ ਤੋਂ ਉਹ ਮਾਨਸਿਕ ਤੌਰ…
Read More
ਕੈਨੇਡਾ ‘ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ: 4 ਪੰਜਾਬੀ ਡਿਪੋਰਟ

ਕੈਨੇਡਾ ‘ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ: 4 ਪੰਜਾਬੀ ਡਿਪੋਰਟ

ਗੁਰਪ੍ਰੀਤ ਸਿੰਘ :- ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਪੰਜਾਬ ਨਾਲ ਸਬੰਧਤ ਚਾਰ ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ ਉਗਰਾਹੀ (Extortion) ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਕੈਨੇਡਾ ਤੋਂ ਡਿਪੋਰਟ ਕਰ ਦਿੱਤਾ ਹੈ। ਏਜੰਸੀ ਅਨੁਸਾਰ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮਿਤੋਜ਼ ਬਾਜਵਾ ਅਤੇ ਸਾਹਿਬਜੋਤ ਸਿੰਘ ਨੂੰ ‘ਇਮੀਗ੍ਰੇਸ਼ਨ ਐਂਡ ਰਿਫਿਊਜੀ ਪ੍ਰੋਟੈਕਸ਼ਨ ਐਕਟ’ (IRPA) ਤਹਿਤ ਅਪਰਾਧਿਕ ਸੰਗਠਨਾਂ ਨਾਲ ਸਬੰਧ ਅਤੇ ਗੰਭੀਰ ਅਪਰਾਧਾਂ ਲਈ ਅਯੋਗ ਪਾਇਆ ਗਿਆ ਸੀ। ਇਨ੍ਹਾਂ ਚਾਰਾਂ ਵਿਰੁੱਧ ਜ਼ਬਰਦਸਤੀ ਉਗਰਾਹੀ, ਗੋਲੀਬਾਰੀ ਅਤੇ ਹਿੰਸਕ ਵਾਰਦਾਤਾਂ ਦੇ ਮਾਮਲੇ ਦਰਜ ਸਨ। ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ ਆਫ ਕੈਨੇਡਾ (IRB) ਦੇ ਹੁਕਮਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। CBSA ਨੇ ਅੱਜ ਦੱਸਿਆ ਕਿ ਉਨ੍ਹਾਂ…
Read More
ਅੱਜ ਪੰਜਾਬ ਦੇ 18 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ

ਅੱਜ ਪੰਜਾਬ ਦੇ 18 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ

ਗੁਰਪ੍ਰੀਤ ਸਿੰਘ :- ਅੱਜ ਪੰਜਾਬ ਦੇ 18 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿਚ ਬੱਦਲਵਾਈ ਰਹੇਗੀ, ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 1.3 ਡਿਗਰੀ ਸੈਲਸੀਅਸ ਘਟਿਆ ਹੈ, ਜੋ ਆਮ ਦੇ ਨੇੜੇ ਰਿਹਾ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੰਗਲਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ, ਮੋਹਾਲੀ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਰੋਪੜ ਵਿਚ ਦਿਨ…
Read More
ਵਿਰੋਧੀ ਧਿਰ ‘ਗਿਰਝਾਂ ਵਾਲੀ ਸਿਆਸਤ’ ਕਰ ਰਹੀ, ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਨਾ ਹੋਵੇ: CM ਮਾਨ

ਵਿਰੋਧੀ ਧਿਰ ‘ਗਿਰਝਾਂ ਵਾਲੀ ਸਿਆਸਤ’ ਕਰ ਰਹੀ, ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਨਾ ਹੋਵੇ: CM ਮਾਨ

ਚੰਡੀਗੜ੍ਹ; 14 ਸਤੰਬਰ (ਗੁਰਪ੍ਰੀਤ ਸਿੰਘ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਪਾਸੇ ਉਨ੍ਹਾਂ ਦੀ ਸਰਕਾਰ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਦੇ ਖਿਲਾਫ਼ ਫੈਸਲਾਕੁੰਨ ਜੰਗ ਲੜ ਰਹੀ ਹੈ, ਦੂਜੇ ਪਾਸੇ ਵਿਰੋਧੀ ਧਿਰ ਪੰਜਾਬ ਲਈ ਕੋਈ ਦ੍ਰਿਸ਼ਟੀਕੋਣ ਪੇਸ਼ ਕਰਨ ਦੀ ਬਜਾਏ ਮੀਡੀਆ ਦੀਆਂ ਸੁਰਖੀਆਂ ਬਟੋਰਨ ਲਈ ਹਰ ਦੁਖਦਾਈ ਘਟਨਾ ਦਾ ਸਹਾਰਾ ਲੈ ਕੇ ‘ਗਿਰਝਾਂ ਵਾਲੀ ਸਿਆਸਤ’ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਨਵਰੀ ਤੋਂ ਹੁਣ ਤੱਕ 10 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਪੰਜਾਬ ਵਾਪਸ ਲਿਆਂਦਾ ਗਿਆ ਹੈ ਅਤੇ ਸਰਕਾਰ ਦੀ ਸਖ਼ਤੀ ਤੋਂ ਬਾਅਦ ਪਾਕਿਸਤਾਨ ਤੋਂ ਆਉਣ ਵਾਲੇ ਲਗਭਗ 80 ਫੀਸਦੀ ਨਸ਼ਿਆਂ ਦਾ ਖ਼ਾਤਮਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ…
Read More
ਪੰਜਾਬ ਨੇ 17,423 ਮੈਗਾਵਾਟ ਦੀ ਰਿਕਾਰਡ ਬਿਜਲੀ ਮੰਗ ਪੂਰੀ ਕੀਤੀ, ਬਿਨਾਂ ਕੱਟਾਂ ਦੇ ਮਿਲੀ 24 ਘੰਟੇ ਸਪਲਾਈ

ਪੰਜਾਬ ਨੇ 17,423 ਮੈਗਾਵਾਟ ਦੀ ਰਿਕਾਰਡ ਬਿਜਲੀ ਮੰਗ ਪੂਰੀ ਕੀਤੀ, ਬਿਨਾਂ ਕੱਟਾਂ ਦੇ ਮਿਲੀ 24 ਘੰਟੇ ਸਪਲਾਈ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026 (ਗੁਰਪ੍ਰੀਤ ਸਿੰਘ) : ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਨੂੰ ਪੂਰਾ ਕੀਤਾ ਹੈ ਅਤੇ ਇਸ ਦੇ ਨਾਲ ਹੀ ਰਿਹਾਇਸ਼ੀ, ਵਪਾਰਕ, ਉਦਯੋਗਿਕ ਅਤੇ ਖੇਤੀਬਾੜੀ ਖੇਤਰਾਂ ਵਿੱਚ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਬਹਾਲ ਰੱਖੀ ਗਈ ਹੈ। ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਹ ਬੇਮਿਸਾਲ ਪ੍ਰਾਪਤੀ ਇਸ ਸਾਲ ਬਿਜਲੀ ਮੰਗ 'ਚ ਹੋਏ ਭਾਰੀ ਵਾਧੇ ਦਰਮਿਆਨ ਹਾਸਲ ਹੋਈ ਹੈ ਅਤੇ ਉਨ੍ਹਾਂ ਨੇ ਬਿਜਲੀ ਮੰਗ ਨੂੰ ਪੂਰਾ ਕਰਨ ਵਿੱਚ ਸੂਬੇ ਦੀ ਤਿਆਰੀ ਅਤੇ ਬਿਜਲੀ ਉਤਪਾਦਨ ਸਮਰੱਥਾ 'ਤੇ ਚਾਨਣਾ ਪਾਇਆ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਅੱਜ ਪ੍ਰੈੱਸ ਕਾਨਫਰੰਸ…
Read More
ਪੰਜਾਬ ‘ਚ ਅਮਨ-ਕਾਨੂੰਨ ਮਜ਼ਬੂਤ, ਗੈਂਗਸਟਰਾਂ ਲਈ ਕੋਈ ਸੁਰੱਖਿਅਤ ਠਿਕਾਣਾ ਨਹੀਂ: CM ਮਾਨ

ਪੰਜਾਬ ‘ਚ ਅਮਨ-ਕਾਨੂੰਨ ਮਜ਼ਬੂਤ, ਗੈਂਗਸਟਰਾਂ ਲਈ ਕੋਈ ਸੁਰੱਖਿਅਤ ਠਿਕਾਣਾ ਨਹੀਂ: CM ਮਾਨ

ਚੰਡੀਗੜ੍ਹ; 14 ਸਤੰਬਰ (ਗੁਰਪ੍ਰੀਤ ਸਿੰਘ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਨਸਰਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ ਹੈ ਅਤੇ ਅਪਰਾਧੀਆਂ ਲਈ ਕੋਈ ਸੁਰੱਖਿਅਤ ਲੁਕਣਗਾਹ ਨਹੀਂ ਹੈ। ਮੋਲਡੋਵਾ ਗਣਰਾਜ ਤੋਂ ਭਗੌੜੇ ਅਪਰਾਧੀ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਦੀ ਹਵਾਲਗੀ ਹਾਸਲ ਕਰਨ ਲਈ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਐਸ.ਪੀ. ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਟੀਮ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ…
Read More
ਉਝ ਡੈਮ ਪ੍ਰੋਜੈਕਟ ਨੂੰ ਜਲਦ ਮਨਜ਼ੂਰੀ ਦੇਵੇ ਕੇਂਦਰ, ਧਾਲੀਵਾਲ ਨੇ ਜਲ ਸ਼ਕਤੀ ਮੰਤਰੀ ਕੋਲ ਚੁੱਕਿਆ ਮੁੱਦਾ

ਉਝ ਡੈਮ ਪ੍ਰੋਜੈਕਟ ਨੂੰ ਜਲਦ ਮਨਜ਼ੂਰੀ ਦੇਵੇ ਕੇਂਦਰ, ਧਾਲੀਵਾਲ ਨੇ ਜਲ ਸ਼ਕਤੀ ਮੰਤਰੀ ਕੋਲ ਚੁੱਕਿਆ ਮੁੱਦਾ

ਚੰਡੀਗੜ੍ਹ 14 ਸਤੰਬਰ (ਗੁਰਪ੍ਰੀਤ ਸਿੰਘ) : ਅਜਨਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਸਰਪੰਚਾਂ ਦੇ ਵਫ਼ਦ ਨਾਲ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨਾਲ ਮੁਲਾਕਾਤ ਕੀਤੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਜਨਾਲਾ ਨੂੰ ਬਾਰ-ਬਾਰ ਆਉਂਦੇ ਹੜ੍ਹਾਂ ਤੋਂ ਬਚਾਉਣ ਲਈ ਜੰਮੂ-ਕਸ਼ਮੀਰ ਵਿੱਚ ਉਝ ਨਦੀ 'ਤੇ ਡੈਮ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ। ਮੁਲਾਕਾਤ ਦੌਰਾਨ ਧਾਲੀਵਾਲ ਨੇ ਉਝ ਨਦੀ ਦੇ ਪਾਣੀ ਕਾਰਨ ਅਜਨਾਲਾ ਦੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਵੱਲ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਇਸ ਨਦੀ ਨੇ ਅਜਨਾਲਾ ਵਿੱਚ ਵਾਰ-ਵਾਰ ਹੜ੍ਹ ਅਤੇ ਤਬਾਹੀ ਮਚਾਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ…
Read More
ਰਣਜੀਤ ਰੈੱਡੀ ਦੇ ਕਾਂਗਰਸ ਸ਼ਾਮਿਲ ਹੋਣ ਤੇ ਭੜਕਿਆ ਢਿੱਲੋਂ ਧੜ੍ਹਾ, ਚੰਨੀ ਖਿਲਾਫ ਖੋਲ੍ਹਿਆ ਮੋਰਚਾ

ਰਣਜੀਤ ਰੈੱਡੀ ਦੇ ਕਾਂਗਰਸ ਸ਼ਾਮਿਲ ਹੋਣ ਤੇ ਭੜਕਿਆ ਢਿੱਲੋਂ ਧੜ੍ਹਾ, ਚੰਨੀ ਖਿਲਾਫ ਖੋਲ੍ਹਿਆ ਮੋਰਚਾ

ਸਾਬਕਾ ਸੀਐਮ ਚੰਨੀ ਵੱਲੋਂ ਸਿਰੋਪਾ ਪਾ ਕੇ ਸ਼ਾਮਿਲ ਕਰਨ ਦੇ ਦਾਅਵੇ ਤੋਂ ਬਾਅਦ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਖੜ੍ਹਾ ਕੀਤਾ ਸਵਾਲ ਡੇਰਾਬੱਸੀ (ਗੁਰਪ੍ਰੀਤ ਸਿੰਘ): ਕਿਸੇ ਸਮੇਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੇ ਖਾਸਮਖਾਸ ਰਹੇ ਰਣਜੀਤ ਸਿੰਘ ਰੈੱਡੀ ਦਾ ਮੁੜ ਭਾਜਪਾ ਤੋਂ ਕਾਂਗਰਸ ਵਿੱਚ ਵਾਪਸੀ ਨੂੰ ਲੈਕੇ ਢਿੱਲੋਂ ਗਰੁੱਪ ਤਿਲਮਲਾ ਉੱਠਿਆ, ਜਾਰੀ ਪ੍ਰੈਸ ਬਿਆਨ ਵਿੱਚ ਢਿੱਲੋਂ ਖੇਮੇ ਦੇ ਬਲਾਕ ਪ੍ਰਧਾਨਾਂ ਨੇ ਜਿੱਥੇ ਰੈੱਡੀ ਦਾ ਕਾਂਗਰਸ ਵਿੱਚ ਮੁੜ ਆਉਣ ਤੇ ਵਿਰੋਧ ਕੀਤਾ ਉੱਥੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਖਿਲਾਫ ਮੋਰਚਾ ਖੋਲ੍ਹਿਆ ਅਤੇ ਇਸਨੂੰ ਪਾਰਟੀ ਅਨੁਸ਼ਾਸਨ ਦੇ ਖਿਲਾਫ ਦੱਸਿਆ।ਜਿਕਰਯੋਗ ਹੈ ਕਿ ਕਾਂਗਰਸ ਸਰਕਾਰ ਸਮੇਂ ਰਣਜੀਤ ਸਿੰਘ ਰੈੱਡੀ ਦੀਪਇੰਦਰ ਸਿੰਘ ਢਿੱਲੋਂ…
Read More
ਪੰਜਾਬ ‘ਵਰਸਿਟੀ ਦੇ MA ਇਤਿਹਾਸ ਦੇ ਸਿਲੇਬਸ ‘ਚੋਂ ਸਿੱਖ ਇਤਿਹਾਸ ਨੂੰ ਅਣਗੌਲਿਆ ਕਰਨ ਦਾ ਮਾਮਲਾ; ਐਮਪੀ ਹਰਸਿਮਰਤ ਬਾਦਲ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਲਿਖੀ ਚਿੱਠੀ

ਪੰਜਾਬ ‘ਵਰਸਿਟੀ ਦੇ MA ਇਤਿਹਾਸ ਦੇ ਸਿਲੇਬਸ ‘ਚੋਂ ਸਿੱਖ ਇਤਿਹਾਸ ਨੂੰ ਅਣਗੌਲਿਆ ਕਰਨ ਦਾ ਮਾਮਲਾ; ਐਮਪੀ ਹਰਸਿਮਰਤ ਬਾਦਲ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਲਿਖੀ ਚਿੱਠੀ

ਗੁਰਪ੍ਰੀਤ ਸਿੰਘ :- ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਪੋਸਟ ਗ੍ਰੈਜੂਏਟ ਇਤਿਹਾਸ ਦੇ ਸਿਲੇਬਸ ਵਿੱਚ ਪੰਜਾਬ ਅਤੇ ਸਿੱਖ ਭਾਈਚਾਰੇ ਦੇ ਇਤਿਹਾਸ ਨੂੰ ਵਿਆਪਕ ਅਤੇ ਲਾਜ਼ਮੀ ਤੌਰ 'ਤੇ ਸ਼ਾਮਲ ਕੀਤਾ ਜਾਵੇ। ਇਸ ਸਬੰਧ ਵਿੱਚ ਉਨ੍ਹਾਂ ਨੇ ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਦਖਲ ਦੇਣ ਦੀ ਬੇਨਤੀ ਕੀਤੀ ਹੈ।ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਪੋਸਟ ਗ੍ਰੈਜੂਏਟ ਇਤਿਹਾਸ ਦੇ ਪਾਠਕ੍ਰਮ ਵਿੱਚ ਪੰਜਾਬ ਦੇ ਇਤਿਹਾਸ ਨੂੰ ਆਪਣਾ ਬਣਦਾ ਸਥਾਨ ਮਿਲਣਾ ਚਾਹੀਦਾ ਹੈ। ਉਨ੍ਹਾਂ ਅਨੁਸਾਰ, ਸਿਲੇਬਸ ਵਿੱਚ ਪੰਜਾਬ ਅਤੇ ਸਿੱਖ ਵਿਰਾਸਤ…
Read More
ਕੱਲ ਤੋਂ ਪੰਜਾਬ ਵਿੱਚ ਲੰਬੇ ਬਿਜਲੀ ਕੱਟ ਨਹੀਂ ਲੱਗਣਗੇ: ਸੌਂਦ

ਕੱਲ ਤੋਂ ਪੰਜਾਬ ਵਿੱਚ ਲੰਬੇ ਬਿਜਲੀ ਕੱਟ ਨਹੀਂ ਲੱਗਣਗੇ: ਸੌਂਦ

ਗੁਰਪ੍ਰੀਤ ਸਿੰਘ :- ਪੰਜਾਬ ਵਿੱਚ ਵਧੀ ਬਿਜਲੀ ਦੀ ਮੰਗ ਦਰਮਿਆਨ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ 15 ਸਤੰਬਰ ਤੋਂ ਸੂਬੇ ਵਿੱਚ ਲੰਬੇ ਬਿਜਲੀ ਕੱਟ ਨਹੀਂ ਲੱਗਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਿੱਜੀ ਬਿਜਲੀ ਪਲਾਂਟਾਂ ਦੀ ਮੁਰੰਮਤ ਕਰਵਾਈ ਗਈ ਹੈ ਅਤੇ ਕਿਸਾਨਾਂ ਨੂੰ ਪਹਿਲਾਂ ਨਾਲੋਂ ਵੱਧ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ 10 ਘੰਟੇ ਬਿਜਲੀ ਸਪਲਾਈ ਦਿੱਤੇ ਜਾਣ ਦੀ ਵੀ ਗੱਲ ਕਹੀ ਗਈ ਹੈ। ਇਸ ਸਾਲ ਬਿਜਲੀ ਦੀ ਮੰਗ ਪਿਛਲੇ ਸਾਲ ਨਾਲੋਂ ਕਰੀਬ 3500 ਮੈਗਾਵਾਟ ਵਧ ਗਈ ਹੈ ਅਤੇ ਇਹ ਲਗਾਤਾਰ 16 ਹਜ਼ਾਰ ਮੈਗਾਵਾਟ ਤੋਂ ਉੱਪਰ ਚੱਲ ਰਹੀ ਹੈ। PSPCL ਵੱਲੋਂ ਵੱਖ-ਵੱਖ ਸਰੋਤਾਂ ਤੋਂ ਵੱਧ ਤੋਂ ਵੱਧ ਉਤਪਾਦਨ…
Read More
ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਭਿਆਨਕ ਅੱਗ!

ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਭਿਆਨਕ ਅੱਗ!

ਗੁਰਪ੍ਰੀਤ ਸਿੰਘ :- ਜਲੰਧਰ-ਜੰਮੂ ਰਾਸ਼ਟਰੀ ਮਾਰਗ ‘ਤੇ ਭੋਗਪੁਰ ਬੱਸ ਅੱਡੇ ਦੇ ਨੇੜੇ ਇੱਕ ਵੱਡਾ ਹਾਦਸਾ ਵਾਪਰਨ ਤੋਂ ਬਚਾਅ ਹੋ ਗਿਆ। ਜਲੰਧਰ ਤੋਂ ਦਸੂਹਾ ਵੱਲ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਜਦੋਂ ਇਹ ਭਾਣਾ ਵਾਪਰਿਆ, ਉਸ ਵੇਲੇ ਬੱਸ ਵਿੱਚ 27 ਮੁਸਾਫ਼ਰ ਸਵਾਰ ਸਨ। ਮਿਲੀ ਜਾਣਕਾਰੀ ਮੁਤਾਬਕ ਬੱਸ ਡਰਾਈਵਰ ਵਿਨੋਦ ਕੁਮਾਰ ਜਿਵੇਂ ਹੀ ਭੋਗਪੁਰ ਅੱਡੇ ‘ਤੇ ਸਵਾਰੀਆਂ ਉਤਾਰਨ ਲਈ ਰੁਕਿਆ, ਤਾਂ ਬੱਸ ਵਿੱਚੋਂ ਅਚਾਨਕ ਧੂੰਆਂ ਅਤੇ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਰਾਹਗੀਰਾਂ ਅਤੇ ਨਗਰ ਕੌਂਸਲ ਦੇ ਕਰਮਚਾਰੀਆਂ ਨੇ ਤੁਰੰਤ ਸਮਝਦਾਰੀ ਅਤੇ ਦਲੇਰੀ ਦਿਖਾਈ। ਉਨ੍ਹਾਂ ਨੇ ਬਿਨਾਂ ਦੇਰੀ ਕੀਤੇ ਪਾਣੀ ਦੀ ਵਰਤੋਂ…
Read More
ਮਾਨਸਾ ਦੇ ਬਰੇਟਾ ‘ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਦੇ ਬਰੇਟਾ ‘ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਗੁਰੋਪ੍ਰੀਤ ਸਿੰਘ :- ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ ਹੋਈ ਜ਼ੋਰਦਾਰ ਟੱਕਰ ਕਾਰਨ ਕਰੀਬ ਇੱਕ ਦਰਜਨ ਸਕੂਲੀ ਬੱਚੇ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਕਰੀਬ ਅੱਧੀ ਦਰਜਨ ਬੱਚਿਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਸਕੂਲ ਵੈਨ ਦੀ ਹਾਲਤ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਲੋਕਾਂ ਦਾ ਕਹਿਣਾ ਹੈ ਕਿ ਸਕੂਲ ਵੈਨ ਕਾਫ਼ੀ ਖ਼ਸਤਾ ਹਾਲਤ ਵਿੱਚ ਸੀ ਅਤੇ ਇਸ ਦੀ ਪਾਸਿੰਗ ਵੀ ਨਹੀਂ ਸੀ। ਸਥਾਨਕ ਲੋਕਾਂ ਨੇ ਮੰਗ…
Read More
ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ, ਜਾਰੀ ਕੀਤੀ ਗਈ ਨੋਟੀਫਿਕੇਸ਼ਨ

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ, ਜਾਰੀ ਕੀਤੀ ਗਈ ਨੋਟੀਫਿਕੇਸ਼ਨ

ਗੁਰਪ੍ਰੀਤ ਸਿੰਘ :- ਪੰਜਾਬ 'ਚ ਮੰਗਲਵਾਰ 15 ਸਤੰਬਰ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ। ਦਰਅਸਲ 15 ਸਤੰਬਰ ਨੂੰ 'ਸੰਵਤਸਰੀ ਦਿਵਸ' ਹੈ, ਜਿਸ ਦੇ ਮੱਦੇਨਜ਼ਰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮਾਂ 27 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ, ਜਿਸ ਵਿਚੋਂ ਮੁਲਾਜ਼ਮ ਕੋਈ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਇਨ੍ਹਾਂ ਛੁੱਟੀਆਂ ਦੀ ਸੂਚੀ 'ਚ ਹੀ ਸਤੰਬਰ ਮਹੀਨੇ 20, 25 ਅਤੇ 28 ਨੂੰ ਵੀ ਰਾਖਵੀਂ ਛੁੱਟੀ ਐਲਾਨੀ ਗਈ ਹੈ। ਹਾਲਾਂਕਿ ਇੱਥੇ ਸਾਫ਼ ਕਰ ਦੇਈਏ ਕਿ ਇਸ ਦਿਨ ਸੂਬੇ 'ਚ ਗਜ਼ਟਿਡ ਛੁੱਟੀ ਨਹੀਂ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ…
Read More
SHO ਗਿਰਫ਼ਤਾਰ, ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਗੰਭੀਰ ਦੋਸ਼!

SHO ਗਿਰਫ਼ਤਾਰ, ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਗੰਭੀਰ ਦੋਸ਼!

ਗੁਰਪ੍ਰੀਤ ਸਿੰਘ :- ਤਰਨਤਾਰਨ ਪੁਲਿਸ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਦੋ ਐੱਸਐੱਚਓ ਅਤੇ ਦੋ ਕਥਿਤ ਵਿਚੋਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਐਨਡੀਪੀਐੱਸ ਮਾਮਲਿਆਂ ਵਿੱਚ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਕੁੱਲ 7 ਲੱਖ ਰੁਪਏ ਰਿਸ਼ਵਤ ਲਈ ਗਈ। ਮਾਮਲੇ ਵਿੱਚ ਥਾਣਾ ਕੱਚਾ ਪੱਕਾ ਦੇ ਐੱਸਐੱਚਓ ਐੱਸਆਈ ਕਿਰਪਾਲ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੂਜੇ ਪਾਸੇ ਥਾਣਾ ਵਲਟੋਹਾ ਦੇ ਐੱਸਐੱਚਓ ਐੱਸਆਈ ਬਲਜਿੰਦਰ ਸਿੰਘ ਅਤੇ ਕਥਿਤ ਵਿਚੋਲੇ ਰੋਬਿਨ ਸਿੰਘ ਤੇ ਪੂਰਨ ਸਿੰਘ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ। ਪੁਲਿਸ ਮੁਤਾਬਕ ਇਹ ਮਾਮਲਾ ਗੁਰਮੀਤ ਸਿੰਘ ਉਰਫ਼ ਗੀਤੂ ਨਾਲ ਸਬੰਧਤ ਦੋ ਐਨਡੀਪੀਐੱਸ ਮਾਮਲਿਆਂ ਦੀ ਜਾਂਚ ਦੌਰਾਨ ਸਾਹਮਣੇ ਆਇਆ। ਵਲਟੋਹਾ ਥਾਣੇ ਦੇ ਮਾਮਲੇ ਵਿੱਚ…
Read More
ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦੀ ਚੇਤਾਵਨੀ

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦੀ ਚੇਤਾਵਨੀ

ਗੁਰਪ੍ਰੀਤ ਸਿੰਘ :- ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਬਾਰਿਸ਼ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਮੁਤਾਬਕ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੋਪੜ, ਮੋਹਾਲੀ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਅੱਜ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਦਿਨ ਭਰ ਬੱਦਲ ਛਾਏ ਰਹਿਣਗੇ ਅਤੇ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੌਸਮ…
Read More
ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026: ਅੱਜ ਸੀਐਮ ਭਗਵੰਤ ਮਾਨ ਜਾਰੀ ਕਰਨਗੇ ਪ੍ਰੋਗਰਾਮ, ਪਹਿਲੀ ਵਾਰ ਪੰਜਾਬ ਕਰੇਗਾ ਮੇਜ਼ਬਾਨੀ

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026: ਅੱਜ ਸੀਐਮ ਭਗਵੰਤ ਮਾਨ ਜਾਰੀ ਕਰਨਗੇ ਪ੍ਰੋਗਰਾਮ, ਪਹਿਲੀ ਵਾਰ ਪੰਜਾਬ ਕਰੇਗਾ ਮੇਜ਼ਬਾਨੀ

ਗੁਰਪ੍ਰੀਤ ਸਿੰਘ :- ਪੰਜਾਬ ‘ਚ ਪਹਿਲੀ ਵਾਰ ਹੋਣ ਜਾ ਰਹੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਟੂਰਨਾਮੈਂਟ ਦਾ ਅਧਿਕਾਰਤ ਪ੍ਰੋਗਰਾਮ ਜਾਰੀ ਕਰਨਗੇ। ਇਸ ਸਬੰਧੀ ਐਲਾਨ ਮੁਹਾਲੀ ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ‘ਚ ਕੀਤਾ ਜਾਵੇਗਾ। ਟੂਰਨਾਮੈਂਟ ਦੇ ਮੁਕਾਬਲੇ ਮੁਹਾਲੀ ਤੇ ਜਲੰਧਰ ਵਿੱਚ ਕਰਵਾਏ ਜਾਣਗੇ। ਏਸ਼ੀਆਈ ਖੇਡਾਂ 4 ਅਕਤੂਬਰ ਨੂੰ ਸਮਾਪਤ ਹੋਣ ਤੋਂ ਬਾਅਦ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਚੋਟੀ ਦੀਆਂ 6 ਹਾਕੀ ਟੀਮਾਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ‘ਚ ਆਹਮੋ-ਸਾਹਮਣੇ ਹੋਣਗੀਆਂ। ਇਸ ਅੰਤਰਰਾਸ਼ਟਰੀ ਟੂਰਨਾਮੈਂਟ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪਿਛਲੇ ਕਾਫ਼ੀ ਸਮੇਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਮੇਂ ਤੋਂ ਪਹਿਲਾਂ ਪੂਰਾ ਹੋਵੇਗਾ…
Read More
ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਇਸ ਟੂਰਨਾਮੈਂਟ ਨੂੰ ਪੰਜਾਬ ਦੇ ਉੱਭਰਦੇ ਕ੍ਰਿਕਟ ਹੁਨਰ ਦੀ ਪਛਾਣ ਕਰਨ, ਉਸ ਨੂੰ ਨਿਖਾਰਨ ਅਤੇ ਕੌਮੀ ਪੱਧਰ 'ਤੇ ਪਹੁੰਚਾਉਣ ਲਈ ਮਜ਼ਬੂਤ ਮੰਚ ਕਰਾਰ ਦਿੱਤਾ। ਇਸ ਮੁਕਾਬਲੇ ਵਿੱਚ 119 ਖਿਡਾਰੀਆਂ ਵੱਲੋਂ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਅਤੇ ਨਮਨ ਧੀਰ ਤੇ ਪ੍ਰਭਸਿਮਰਨ ਸਿੰਘ ਦੀ ਇੰਡੀਆ 'ਏ' ਟੀਮ ਵਿੱਚ ਚੋਣ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਦੇਸ਼ ਦਾ ਖੇਡ ਹੱਬ ਬਣਾਉਣ ਲਈ ਵਚਨਬੱਧ ਹੈ ਅਤੇ ਕਿਹਾ ਕਿ ਅਸੀਂ ਖੇਡ ਸੱਭਿਆਚਾਰ…
Read More
ਪੰਜਾਬ ਯੂਨੀਵਰਸਿਟੀ ਦੇ ਐਮਏ ਇਤਿਹਾਸ ਦੇ ਸਿਲੇਬਸ ‘ਚੋਂ ਪੰਜਾਬ-ਸਿੱਖ ਇਤਿਹਾਸ ਦਾ ਪੇਪਰ ਹਟਾਉਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼

ਪੰਜਾਬ ਯੂਨੀਵਰਸਿਟੀ ਦੇ ਐਮਏ ਇਤਿਹਾਸ ਦੇ ਸਿਲੇਬਸ ‘ਚੋਂ ਪੰਜਾਬ-ਸਿੱਖ ਇਤਿਹਾਸ ਦਾ ਪੇਪਰ ਹਟਾਉਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਐਮਏ ਇਤਿਹਾਸ ਦੇ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚਾਰ ਪੇਪਰਾਂ ਨੂੰ ਹਟਾਉਣ ਦੀਆਂ ਰਿਪੋਰਟਾਂ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਇਸ ਕਥਿਤ ਤਬਦੀਲੀ 'ਤੇ ਮੁੜ ਵਿਚਾਰ ਕਰੇ ਅਤੇ ਇਨ੍ਹਾਂ ਪੇਪਰਾਂ ਨੂੰ ਬਹਾਲ ਕਰੇ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿਲੇਬਸ ਵਿੱਚ ਅਜਿਹੀ ਤਬਦੀਲੀ ਇੱਕ ਅਜਿਹੀ ਸੰਸਥਾ ਲਈ ਬਹੁਤ ਮੰਦਭਾਗੀ ਹੋਵੇਗੀ ਜਿਸਦਾ ਲੰਬੇ ਸਮੇਂ ਤੋਂ ਪੰਜਾਬ ਦੇ ਇਤਿਹਾਸ, ਭਾਸ਼ਾ, ਸੱਭਿਆਚਾਰ ਅਤੇ ਵਿਰਾਸਤ ਨਾਲ ਡੂੰਘਾ ਸਬੰਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ…
Read More
ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਨਾਂ ’ਤੇ ਸੜਕ ਅਤੇ ਪਾਰਕ, CM ਮਾਨ ਨੇ ਦਿੱਤੀ ਸ਼ਰਧਾਂਜਲੀ

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਨਾਂ ’ਤੇ ਸੜਕ ਅਤੇ ਪਾਰਕ, CM ਮਾਨ ਨੇ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 14 ਸਤੰਬਰ (ਗੁਰਪ੍ਰੀਤ ਸਿੰਘ) : ਆਪਣੇ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਵੀ ਲੋਕ ਮਨਾਂ ਤੋਂ ਵਿਸਰਨ ਨਾ ਦੇਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਊ ਚੰਡੀਗੜ੍ਹ ਵਿਖੇ ਅੱਜ 200 ਫੁੱਟ ਚੌੜੀ ਐਚ.ਆਰ.-2 ਰੋਡ ਅਤੇ ਇੱਕ ਪਾਰਕ ਅਨੰਤਨਾਗ ਵਿੱਚ ਦੇਸ਼ ਦੀ ਰੱਖਿਆ ਕਰਦੇ ਹੋਏ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ) ਨੂੰ ਸਮਰਪਿਤ ਕੀਤਾ। ਮੁੱਖ ਮੰਤਰੀ ਨੇ ਕਿਹਾ, "ਸਾਡੇ ਸ਼ਹੀਦ ਸਾਡਾ ਮਾਣ ਤੇ ਸਰਮਾਇਆ ਹਨ ਅਤੇ ਪੰਜਾਬ ਸਰਕਾਰ ਹਮੇਸ਼ਾ ਉਨ੍ਹਾਂ ਦੇ ਪਰਿਵਾਰਾਂ ਨਾਲ ਚਟਾਨ ਵਾਂਗ ਖੜ੍ਹੀ ਰਹੇਗੀ।" ਉਨ੍ਹਾਂ ਦੁਹਰਾਇਆ ਕਿ ਸਰਕਾਰ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੋਈ…
Read More
ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਮਾਨ ਸਰਕਾਰ ਦੇ ਸਖ਼ਤ ਸਟੈਂਡ ਦੀ ਗਵਾਹੀ: ਅਮਨ ਅਰੋੜਾ

ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਮਾਨ ਸਰਕਾਰ ਦੇ ਸਖ਼ਤ ਸਟੈਂਡ ਦੀ ਗਵਾਹੀ: ਅਮਨ ਅਰੋੜਾ

ਚੰਡੀਗੜ੍ਹ, 12 ਸਤੰਬਰ (ਗੁਰਪ੍ਰੀਤ ਸਿੰਘ) : ਉਨ੍ਹਾਂ ਦਿਨਾਂ, ਜਦੋਂ ਅਕਾਲੀ ਅਤੇ ਕਾਂਗਰਸੀ ਆਗੂ ਪੰਜਾਬ ਵਿਧਾਨ ਸਭਾ ਅੰਦਰ ਗੈਂਗਸਟਰਾਂ ਨੂੰ ਲੈ ਕੇ ਇੱਕ-ਦੂਜੇ 'ਤੇ ਦੋਸ਼-ਮੜ੍ਹਦੇ ਸਨ, ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਜਪ੍ਰਣਾਲੀ ਦੀ ਤੁਲਨਾ ਕਰਦਿਆਂ, ਜਿਸ ਤਹਿਤ ਹੁਣ ਇੱਕ ਲੋੜੀਂਦੇ ਗੈਂਗਸਟਰ ਨੂੰ ਯੂਰਪ ਤੋਂ ਵਾਪਸ ਲਿਆਂਦਾ ਗਿਆ ਹੈ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਕਿਹਾ ਕਿ ਯੂਰਪ ਤੋਂ ਕਿਸੇ ਗੈਂਗਸਟਰ ਦੀ ਇਹ ਪਹਿਲੀ ਹਵਾਲਗੀ ਮਾਨ ਸਰਕਾਰ ਦੇ ਗੈਂਗਸਟਰਵਾਦ ਵਿਰੁੱਧ ਸਖ਼ਤ ਸਟੈਂਡ ਦੀ ਗਵਾਹੀ ਭਰਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਗੈਂਗਸਟਰਵਾਦ ਨੂੰ…
Read More
ਬਿਜਲੀ ਸੰਕਟ ਤੋਂ ਪੰਜਾਬ ਪੂਰੀ ਤਰ੍ਹਾਂ ਉਭਰਿਆ, ਕੇਂਦਰ ਨੇ ਨਹੀਂ ਦਿੱਤਾ ਸਹਿਯੋਗ: ਕੁਲਦੀਪ ਧਾਲੀਵਾਲ

ਬਿਜਲੀ ਸੰਕਟ ਤੋਂ ਪੰਜਾਬ ਪੂਰੀ ਤਰ੍ਹਾਂ ਉਭਰਿਆ, ਕੇਂਦਰ ਨੇ ਨਹੀਂ ਦਿੱਤਾ ਸਹਿਯੋਗ: ਕੁਲਦੀਪ ਧਾਲੀਵਾਲ

ਚੰਡੀਗੜ੍ਹ, 13 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ ਆਪ ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ 4-5 ਦਿਨਾਂ ਦਰਮਿਆਨ ਪੰਜਾਬ ਨੂੰ ਜਿਸ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪਿਆ, ਉਹ ਕੇਂਦਰ ਸਰਕਾਰ ਦੇ ਨਕਾਰਾਤਮਕ ਰਵੱਈਏ ਅਤੇ ਸੂਬੇ ਦਾ ਹੱਕ ਮਾਰਨ ਦੀ ਨੀਤੀ ਦਾ ਨਤੀਜਾ ਸੀ। ਹਾਲਾਂਕਿ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਵਰਕੌਮ ਅਧਿਕਾਰੀਆਂ ਦੀ ਦਿਨ-ਰਾਤ ਦੀ ਮਿਹਨਤ ਸਦਕਾ ਪੰਜਾਬ ਹੁਣ ਇਸ ਸੰਕਟ ਵਿੱਚੋਂ ਪੂਰੀ ਤਰ੍ਹਾਂ ਬਾਹਰ ਨਿਕਲ ਆਇਆ ਹੈ। ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਤਲਵੰਡੀ ਸਾਬੋ ਅਤੇ ਨਾਭਾ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਦੇ ਯੂਨਿਟਾਂ ਵਿੱਚ ਆਈ ਤਕਨੀਕੀ ਖਰਾਬੀ…
Read More
ਹੈਰੋਇਨ ਤੋਂ ਬਾਅਦ ਫਾਰਮਾਸਿਊਟੀਕਲ ਨਸ਼ੇ ਬਣੇ ਨਵੀਂ ਚੁਣੌਤੀ, ਪੰਜਾਬ ਪੁਲਿਸ ਨੇ ਜਤਾਈ ਚਿੰਤਾ

ਹੈਰੋਇਨ ਤੋਂ ਬਾਅਦ ਫਾਰਮਾਸਿਊਟੀਕਲ ਨਸ਼ੇ ਬਣੇ ਨਵੀਂ ਚੁਣੌਤੀ, ਪੰਜਾਬ ਪੁਲਿਸ ਨੇ ਜਤਾਈ ਚਿੰਤਾ

ਚੰਡੀਗੜ੍ਹ, 13 ਸਤੰਬਰ (ਗੁਰਪ੍ਰੀਤ ਸਿੰਘ) : ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ ਹੋਣ ਵਾਲੀ ਨਸ਼ਿਆਂ ਦੀ ਤਸਕਰੀ ਵਿਰੁੱਧ ਕੀਤੀਆਂ ਗਈਆਂ ਸਖ਼ਤ ਕਾਰਵਾਈਆਂ ਸਦਕਾ ਨਸ਼ਾ ਤਸਕਰੀ ਦੇ ਤਰੀਕਿਆਂ ਵਿੱਚ ਬਦਲਾਅ ਆਇਆ ਹੈ ਅਤੇ ਹੁਣ ਫਾਰਮਾਸਿਊਟੀਕਲ ਡਰੱਗਜ਼ 'ਤੇ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਵਿੱਚ ਨਸ਼ਾ-ਰੋਕੂ ਕਾਨੂੰਨਾਂ ਨੂੰ ਲਾਗੂ ਕਰਨ ਦੇ ਸਬੰਧ ਵਿੱਚ, ਹੁਣ ਹੈਰੋਇਨ ਦੀ ਲਤ ਦੀ ਥਾਂ ਹੁਣ ਫਾਰਮਾਸਿਊਟੀਕਲ ਡਰੱਗਜ਼ ਦੀ ਲਤ ਇੱਕ ਮੁੱਖ ਚੁਣੌਤੀ ਵਜੋਂ ਉੱਭਰ ਰਹੀ ਹੈ। ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ 'ਤੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ…
Read More
‘ਯੂਥ ਰਨ ਪੰਜਾਬ-2026’ ‘ਚ 20 ਹਜ਼ਾਰ ਨੌਜਵਾਨਾਂ ਦੀ ਸ਼ਮੂਲੀਅਤ, ਨਸ਼ਿਆਂ ਖ਼ਿਲਾਫ਼ ਦਿੱਤਾ ਮਜ਼ਬੂਤ ਸੰਦੇਸ਼

‘ਯੂਥ ਰਨ ਪੰਜਾਬ-2026’ ‘ਚ 20 ਹਜ਼ਾਰ ਨੌਜਵਾਨਾਂ ਦੀ ਸ਼ਮੂਲੀਅਤ, ਨਸ਼ਿਆਂ ਖ਼ਿਲਾਫ਼ ਦਿੱਤਾ ਮਜ਼ਬੂਤ ਸੰਦੇਸ਼

ਬਠਿੰਡਾ, 13 ਸਤੰਬਰ (ਗੁਰਪ੍ਰੀਤ ਸਿੰਘ) : ਪੰਜਾਬ ਦੇ ਨੌਜਵਾਨਾਂ ਨੇ "ਉੱਡਤਾ ਪੰਜਾਬ" ਦੇ ਪ੍ਰਚਾਰ ਦਾ ਕਰਾਰਾ ਜਵਾਬ ਦਿੱਤਾ ਹੈ। ਬਠਿੰਡਾ ਵਿਖੇ ਪੰਜਾਬ ਦੀ ਸਭ ਤੋਂ ਵੱਡੀ 'ਯੂਥ ਰਨ ਪੰਜਾਬ-2026' ਵਿੱਚ ਰਿਕਾਰਡ 20,000 ਨੌਜਵਾਨਾਂ ਅਤੇ ਖਿਡਾਰੀਆਂ ਨੇ ਸ਼ਿਰਕਤ ਕੀਤੀ ਅਤੇ ਨਸ਼ਿਆਂ ਵਿਰੁੱਧ ਤੇ ਖੇਡਾਂ ਦੇ ਹੱਕ ਵਿੱਚ ਇੱਕ ਸਪੱਸ਼ਟ ਸੁਨੇਹਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਵੱਡਾ ਹੁੰਗਾਰਾ ਦਿੰਦਿਆਂ ਇਸ ਵਿਸ਼ਾਲ ਭਾਗੀਦਾਰੀ ਨੇ 'ਚੜ੍ਹਦਾ ਪੰਜਾਬ, ਖੇਡਦਾ ਪੰਜਾਬ ਅਤੇ ਭੱਜਦਾ ਪੰਜਾਬ- ਰੰਗਲਾ ਪੰਜਾਬ' ਦੀ ਤਸਵੀਰ ਪੇਸ਼ ਕੀਤੀ। ਇਸ ਸਮਾਗਮ ਵਿੱਚ ਬੱਚਿਆਂ, ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ। ਜੇਤੂਆਂ ਨੂੰ 11,000 ਰੁਪਏ ਤੱਕ ਦੇ ਨਕਦ…
Read More
‘ਸਕੂਲ ਨਸ਼ਿਆਂ ਵਿਰੁੱਧ’ ਪਾਠਕ੍ਰਮ ਨਾਲ ਨੌਜਵਾਨਾਂ ਦੀਆਂ ਗਲਤ ਧਾਰਨਾਵਾਂ ਤੋੜ ਰਹੀ ਪੰਜਾਬ ਸਰਕਾਰ

‘ਸਕੂਲ ਨਸ਼ਿਆਂ ਵਿਰੁੱਧ’ ਪਾਠਕ੍ਰਮ ਨਾਲ ਨੌਜਵਾਨਾਂ ਦੀਆਂ ਗਲਤ ਧਾਰਨਾਵਾਂ ਤੋੜ ਰਹੀ ਪੰਜਾਬ ਸਰਕਾਰ

ਚੰਡੀਗੜ੍ਹ; 13 ਸਤੰਬਰ, 2026 (ਗੁਰਪ੍ਰੀਤ ਸਿੰਘ) : “ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ, ਇਸਨੂੰ ਛੱਡ ਸਕਦਾ ਹਾਂ।” ਜਾਂ ਇਹ ਸੋਚ ਕਿ ਲੰਬੇ ਸਮੇਂ ਤੱਕ ਨਸ਼ਾ ਕਰਨ ਤੋਂ ਬਾਅਦ ਵੀ “ਰਿਹੈਬਿਲਿਟੇਸ਼ਨ ਕੇਂਦਰ ਵਿੱਚ ਇਲਾਜ ਆਸਾਨੀ ਨਾਲ ਹੋ ਜਾਵੇਗਾ।” ਨਸ਼ੇ ਦੇ ਪ੍ਰਯੋਗ ਵੱਲ ਵਧ ਰਹੇ ਕਿਸੇ ਨੌਜਵਾਨ ਨੂੰ ਇਹ ਗੱਲਾਂ ਭਾਵੇਂ ਆਮ ਲੱਗਣ, ਪਰ ਅਜਿਹੀਆਂ ਧਾਰਨਾਵਾਂ ਸਿਰਫ਼ ਚਿੰਤਾਜਨਕ ਹੀ ਨਹੀਂ, ਸਗੋਂ ਬੇਹੱਦ ਖ਼ਤਰਨਾਕ ਵੀ ਹੋ ਸਕਦੀਆਂ ਹਨ। ਭਗਵੰਤ ਮਾਨ ਸਰਕਾਰ ‘ਸਕੂਲ ਨਸ਼ਿਆਂ ਵਿਰੁੱਧ’ ਪਾਠਕ੍ਰਮ ਰਾਹੀਂ ਨੌਜਵਾਨਾਂ ਵਿੱਚ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਅਜਿਹੀਆਂ ਧਾਰਨਾਵਾਂ ਨੂੰ ਚੁਣੌਤੀ ਦੇਣ ਅਤੇ ਦੂਰ ਕਰਨ ਦਾ ਯਤਨ ਕਰ ਰਹੀ ਹੈ। ਸੀਈਜੀਏ, ਯੂਨੀਵਰਸਿਟੀ…
Read More
ਪੰਜਾਬ ਵਿੱਚ 17 ਸਤੰਬਰ ਤੱਕ ਮੀਂਹ ਦੀ ਚੇਤਾਵਨੀ, ਅੱਜ 16 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿੱਚ 17 ਸਤੰਬਰ ਤੱਕ ਮੀਂਹ ਦੀ ਚੇਤਾਵਨੀ, ਅੱਜ 16 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਪੰਜਾਬ ਵਿੱਚ ਮੌਸਮ ਐਤਵਾਰ ਤੋਂ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਪੀਲਾ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ 13 ਸਤੰਬਰ ਤੋਂ 17 ਸਤੰਬਰ ਤੱਕ ਸੂਬੇ ਵਿੱਚ ਕਈ ਥਾਵਾਂ 'ਤੇ ਮੀਂਹ ਅਤੇ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਵੀ ਬੱਦਲਵਾਈ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਨੀਵਾਰ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਘੱਟ ਗਿਆ, ਹਾਲਾਂਕਿ ਇਹ ਆਮ ਨਾਲੋਂ 1.8 ਡਿਗਰੀ ਵੱਧ ਰਿਹਾ। ਰਾਜ ਵਿੱਚ ਸਭ ਤੋਂ ਵੱਧ ਤਾਪਮਾਨ, 36.3 ਡਿਗਰੀ ਸੈਲਸੀਅਸ, ਭਾਖੜਾ ਡੈਮ ਵਿਖੇ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਤਾਪਮਾਨ 36.8 ਡਿਗਰੀ…
Read More
ਪੰਜਾਬ ‘ਚ ਮੌਨਸੂਨ ਫੜੇਗਾ ਜ਼ੋਰ; ਅਗਲੇ ਚਾਰ ਦਿਨਾਂ ਲਈ ਮੀਂਹ ਦੀ ਪੇਸ਼ੀਨਗੋਈ

ਪੰਜਾਬ ‘ਚ ਮੌਨਸੂਨ ਫੜੇਗਾ ਜ਼ੋਰ; ਅਗਲੇ ਚਾਰ ਦਿਨਾਂ ਲਈ ਮੀਂਹ ਦੀ ਪੇਸ਼ੀਨਗੋਈ

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਕੁਝ ਦਿਨਾਂ ਦੀ ਸੁਸਤੀ ਤੋਂ ਬਾਅਦ ਪੰਜਾਬ ਅੰਦਰ 13 ਸਤੰਬਰ ਤੋਂ ਮੌਨਸੂਨ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਚਾਰ ਦਿਨਾਂ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। 17 ਸਤੰਬਰ ਤੱਕ ਕੁਝ ਥਾਵਾਂ ’ਤੇ ਭਾਰੀ ਬਾਰਿਸ਼ ਦੇ ਖ਼ਦਸ਼ੇ ਨੂੰ ਵੇਖਦਿਆਂ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਵੀ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੇ ਆਸਾਰ ਹਨ। ਮੀਂਹ ਦਾ ਇਹ ਨਵਾਂ ਗੇੜ ਅਜਿਹੇ ਸਮੇਂ ਆ ਰਿਹਾ ਹੈ ਜਦੋਂ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਤਾਂ ਆਈ ਹੈ, ਪਰ ਇਹ ਹਾਲੇ ਵੀ…
Read More
ਕੋਲੇ ਦੇ ਸੰਕਟ ਕਾਰਨ ਪੰਜਾਬ ‘ਚ ਬਿਜਲੀ ਸੰਕਟ ਡੂੰਘਾ ਹੋਇਆ; ਲੱਗਣ ਲੱਗੇ ਵੱਡੇ ਕੱਟ

ਕੋਲੇ ਦੇ ਸੰਕਟ ਕਾਰਨ ਪੰਜਾਬ ‘ਚ ਬਿਜਲੀ ਸੰਕਟ ਡੂੰਘਾ ਹੋਇਆ; ਲੱਗਣ ਲੱਗੇ ਵੱਡੇ ਕੱਟ

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਪੰਜਾਬ ਵਿੱਚ ਬਿਜਲੀ ਦਾ ਸੰਕਟ ਹੋਰ ਗੰਭੀਰ ਰੂਪ ਅਖ਼ਤਿਆਰ ਕਰਦਾ ਜਾ ਰਿਹਾ ਹੈ। ਥਰਮਲ ਪਾਵਰ ਸਟੇਸ਼ਨਾਂ ਵਿੱਚ ਕੋਲੇ ਦੇ ਘਟਦੇ ਭੰਡਾਰਾਂ ਅਤੇ ਬਿਜਲੀ ਦੀ ਇੱਕਦਮ ਵਧੀ ਮੰਗ ਕਾਰਨ ਪ੍ਰਸ਼ਾਸਨ ਨੂੰ ਰਿਹਾਇਸ਼ੀ, ਉਦਯੋਗਿਕ ਅਤੇ ਖੇਤੀਬਾੜੀ ਖੇਤਰਾਂ ਵਿੱਚ ਅਣ-ਐਲਾਨੇ ਬਿਜਲੀ ਕੱਟ ਲਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਲੁਧਿਆਣਾ, ਜਲੰਧਰ ਅਤੇ ਮੰਡੀ ਗੋਬਿੰਦਗੜ੍ਹ ਵਰਗੇ ਪ੍ਰਮੁੱਖ ਉਦਯੋਗਿਕ ਕੇਂਦਰਾਂ ਵਿੱਚ ਕਾਰਖਾਨਿਆਂ ਦੀ ਸਥਿਤੀ ਕਾਫ਼ੀ ਨਾਜ਼ੁਕ ਬਣ ਗਈ ਹੈ, ਜਿੱਥੇ ਕੁਝ ਥਾਵਾਂ 'ਤੇ ਬਿਜਲੀ ਬੰਦੀ 10 ਤੋਂ 11 ਘੰਟਿਆਂ ਤੱਕ ਖਿੱਚੀ ਜਾਣ ਦੀਆਂ ਰਿਪੋਰਟਾਂ ਹਨ। ਸ਼ਹਿਰੀ ਖਪਤਕਾਰਾਂ ਨੂੰ ਤਿੰਨ ਤੋਂ ਚਾਰ ਘੰਟੇ ਦੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਪੇਂਡੂ…
Read More
ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ ਪੰਜਾਬ ਆਉਣਗੇ ਸਚਿਨ ਪਾਇਲਟ

ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ ਪੰਜਾਬ ਆਉਣਗੇ ਸਚਿਨ ਪਾਇਲਟ

ਗੁਰਪ੍ਰੀਤ ਸਿੰਘ :- ਪੰਜਾਬ ਵਿਚ ਚੱਲ ਰਹੀ ਧੜੇਬੰਦੀ ਵਿਚਾਲੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਪਹਿਲੀ ਵਾਰ ਪੰਜਾਬ ਆਉਣਗੇ। ਸੂਤਰਾਂ ਮੁਤਾਬਕ 15 ਸਤੰਬਰ ਕਾਂਗਰਸ ਵੱਡਾ ਪ੍ਰਦਰਸ਼ਨ ਕਰਨ ਜਾ ਰਹੀ ਹੈ, ਅਤੇ ਇਸੇ ਦਿਨ ਪਾਇਲਟ ਪੰਜਾਬ ਆ ਸਕਦੇ ਹਨ। ਪਾਇਲਟ ਚੰਡੀਗੜ੍ਹ ਵਿਚ ਹੋਣ ਵਾਲੇ ਕਾਂਗਰਸ ਦੇ ਪ੍ਰਦਰਸ਼ਨ ਵਿਚ ਵੀ ਸ਼ਾਮਲ ਹੋ ਸਕਦੇ ਹਨ। ਇਸ ਪ੍ਰਦਰਸ਼ਨ ਵਿਚ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਰਹੇਗੀ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ਮਗਰੋਂ ਸਚਿਨ ਪਾਇਲਟ ਦਾ ਇਹ ਪਹਿਲਾ ਚੰਡੀਗੜ੍ਹ ਦੌਰਾ ਹੋਵੇਗਾ। ਇਸ ਦੌਰੇ ਨੂੰ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਲੈ ਕੇ ਬੇਹੱਦ ਅਹਿਮ ਮੰਨਿਆ…
Read More
‘ਚੜ੍ਹਦੀਕਲਾ’ ਤੋਂ ਹਟੀ ਪਾਬੰਦੀ, ਹਾਈਕੋਰਟ ਦੇ ਹੁਕਮਾਂ ਤੇ CBFC ਨੇ ਪਾਬੰਦੀ ਦੇ ਫ਼ੈਸਲੇ ਨੂੰ ਲਿਆ ਵਾਪਸ

‘ਚੜ੍ਹਦੀਕਲਾ’ ਤੋਂ ਹਟੀ ਪਾਬੰਦੀ, ਹਾਈਕੋਰਟ ਦੇ ਹੁਕਮਾਂ ਤੇ CBFC ਨੇ ਪਾਬੰਦੀ ਦੇ ਫ਼ੈਸਲੇ ਨੂੰ ਲਿਆ ਵਾਪਸ

ਗੁਰਪ੍ਰੀਤ ਸਿੰਘ :- ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (CBFC) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (High Court) ਵਿੱਚ ਚੱਲ ਰਹੀ ਕਾਰਵਾਈ ਤੋਂ ਬਾਅਦ, ਪੰਜਾਬੀ ਫਿਲਮ 'ਚੜਦੀਕਲਾ' ਨੂੰ ਪ੍ਰਮਾਣੀਕਰਣ ਦੇਣ ਤੋਂ ਇਨਕਾਰ ਕਰਨ ਵਾਲੇ ਹੁਕਮ ਵਾਪਸ ਲੈ ਲਏ ਹਨ।ਸੀਬੀਐਫਸੀ ਦੇ ਖੇਤਰੀ ਅਧਿਕਾਰੀ ਨੇ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਜਾਂਚ ਕਮੇਟੀ ਦੇ 26 ਮਈ, 2026 ਦੇ ਹੁਕਮ ਅਤੇ ਸੋਧ ਕਮੇਟੀ ਦੇ 14 ਜੁਲਾਈ, 2026 ਦੇ ਹੁਕਮ ਨੂੰ ਵਾਪਸ ਲੈ ਲਿਆ ਗਿਆ ਹੈ। ਹੁਣ ਸਮਰੱਥ ਅਥਾਰਟੀ ਰਾਹੀਂ ਮਾਮਲੇ 'ਤੇ ਨਵੇਂ ਸਿਰੇ ਤੋਂ ਵਿਚਾਰ ਕੀਤਾ ਜਾਵੇਗਾ। ਫਿਲਮ ਨਿਰਮਾਤਾ ਨੂੰ ਨਵਾਂ ਫੈਸਲਾ ਲੈਣ ਤੋਂ ਪਹਿਲਾਂ ਆਪਣਾ ਪੱਖ ਪੇਸ਼ ਕਰਨ ਦਾ ਪੂਰਾ ਮੌਕਾ ਵੀ ਦਿੱਤਾ…
Read More
‘ਚੜ੍ਹਦੀਕਲਾ’ ਤੋਂ ਹਟੀ ਪਾਬੰਦੀ, ਹਾਈਕੋਰਟ ਦੇ ਹੁਕਮਾਂ ਤੇ CBFC ਨੇ ਪਾਬੰਦੀ ਦੇ ਫ਼ੈਸਲੇ ਨੂੰ ਲਿਆ ਵਾਪਸ

‘ਚੜ੍ਹਦੀਕਲਾ’ ਤੋਂ ਹਟੀ ਪਾਬੰਦੀ, ਹਾਈਕੋਰਟ ਦੇ ਹੁਕਮਾਂ ਤੇ CBFC ਨੇ ਪਾਬੰਦੀ ਦੇ ਫ਼ੈਸਲੇ ਨੂੰ ਲਿਆ ਵਾਪਸ

ਗੁਰਪ੍ਰੀਤ ਸਿੰਘ :- ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (CBFC) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (High Court) ਵਿੱਚ ਚੱਲ ਰਹੀ ਕਾਰਵਾਈ ਤੋਂ ਬਾਅਦ, ਪੰਜਾਬੀ ਫਿਲਮ 'ਚੜਦੀਕਲਾ' ਨੂੰ ਪ੍ਰਮਾਣੀਕਰਣ ਦੇਣ ਤੋਂ ਇਨਕਾਰ ਕਰਨ ਵਾਲੇ ਹੁਕਮ ਵਾਪਸ ਲੈ ਲਏ ਹਨ। ਸੀਬੀਐਫਸੀ ਦੇ ਖੇਤਰੀ ਅਧਿਕਾਰੀ ਨੇ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਜਾਂਚ ਕਮੇਟੀ ਦੇ 26 ਮਈ, 2026 ਦੇ ਹੁਕਮ ਅਤੇ ਸੋਧ ਕਮੇਟੀ ਦੇ 14 ਜੁਲਾਈ, 2026 ਦੇ ਹੁਕਮ ਨੂੰ ਵਾਪਸ ਲੈ ਲਿਆ ਗਿਆ ਹੈ। ਹੁਣ ਸਮਰੱਥ ਅਥਾਰਟੀ ਰਾਹੀਂ ਮਾਮਲੇ 'ਤੇ ਨਵੇਂ ਸਿਰੇ ਤੋਂ ਵਿਚਾਰ ਕੀਤਾ ਜਾਵੇਗਾ। ਫਿਲਮ ਨਿਰਮਾਤਾ ਨੂੰ ਨਵਾਂ ਫੈਸਲਾ ਲੈਣ ਤੋਂ ਪਹਿਲਾਂ ਆਪਣਾ ਪੱਖ ਪੇਸ਼ ਕਰਨ ਦਾ ਪੂਰਾ ਮੌਕਾ ਵੀ ਦਿੱਤਾ…
Read More
ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਛੱਤ ਰਾਹੀਂ ਦੁਕਾਨਾਂ ਅੰਦਰ ਦਾਖਲ ਹੋ ਕੇ ਨਕਦੀ ਤੇ ਸਾਮਾਨ ਲੈ ਕੇ ਫਰਾਰ

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਛੱਤ ਰਾਹੀਂ ਦੁਕਾਨਾਂ ਅੰਦਰ ਦਾਖਲ ਹੋ ਕੇ ਨਕਦੀ ਤੇ ਸਾਮਾਨ ਲੈ ਕੇ ਫਰਾਰ

ਗੁਰਪ੍ਰੀਤ ਸਿੰਘ :- ਸਰਹੱਦੀ ਕਸਬਾ ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਦੁਕਾਨਾਂ ਵਿੱਚੋਂ ਨਕਦੀ ਅਤੇ ਕਰਿਆਨੇ ਦਾ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਦੁਕਾਨਦਾਰਾਂ ਵਿੱਚ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਚੋਰਾਂ ਨੇ ਦੁਕਾਨਾਂ ਵਿੱਚ ਦਾਖਲ ਹੋਣ ਲਈ ਨਾਲ ਲੱਗਦੇ ਮਕਾਨ ਦੀ ਛੱਤ ਦਾ ਰਸਤਾ ਵਰਤਿਆ। ਇਸ ਤੋਂ ਬਾਅਦ ਉਹ ਦੁਕਾਨਾਂ ਦੇ ਅੰਦਰ ਪਹੁੰਚੇ ਅਤੇ ਗੱਲਿਆਂ ਵਿੱਚ ਪਈ ਨਕਦੀ ਸਮੇਤ ਹੋਰ ਸਾਮਾਨ ਲੈ ਗਏ। ਦੁਕਾਨਦਾਰਾਂ ਮੁਤਾਬਕ ਚੋਰ ਕਰੀਬ 15 ਤੋਂ 20 ਹਜ਼ਾਰ ਰੁਪਏ ਦੀ ਨਕਦੀ ਤੋਂ ਇਲਾਵਾ…
Read More
ਦੋ ਬੱਚਿਆਂ ਦੀ ਮਾਂ ਨੇ ਭੇਦਭਰੇ ਹਾਲਾਤਾਂ ‘ਚ ਬਿਆਸ ਦਰਿਆ ‘ਚ ਛਾਲ ਮਾਰੀ

ਦੋ ਬੱਚਿਆਂ ਦੀ ਮਾਂ ਨੇ ਭੇਦਭਰੇ ਹਾਲਾਤਾਂ ‘ਚ ਬਿਆਸ ਦਰਿਆ ‘ਚ ਛਾਲ ਮਾਰੀ

ਗੁਰਪ੍ਰੀਤ ਸਿੰਘ :- ਕਾਹਨੂਵਾਨ ਅਧੀਨ ਆਉਂਦੇ ਪਿੰਡ ਰਾਜੂ ਬੇਲਾ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਦੋ ਬੱਚਿਆਂ ਦੀ ਮਾਂ ਵੱਲੋਂ ਭੇਦਭਰੇ ਹਾਲਾਤਾਂ ਵਿੱਚ ਦਰਿਆ ਬਿਆਸ (Beas River) ਵਿੱਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ। ਪ੍ਰਭਜੋਤ ਕੌਰ ਪਤਨੀ ਗੁਰਨਾਮ ਸਿੰਘ, ਜੋ ਭਾਰਤੀ ਫੌਜ ਵਿੱਚ ਤਾਇਨਾਤ ਜਵਾਨ ਦੀ ਪਤਨੀ ਦੱਸੀ ਜਾ ਰਹੀ ਹੈ, ਦੀ ਦਰਿਆ ਵਿੱਚ ਭਾਲ ਕੀਤੀ ਜਾ ਰਹੀ ਹੈ। ਸਵੇਰੇ ਮੋਪਡ 'ਤੇ ਨਿਕਲੀ ਸੀ ਪ੍ਰਭਜੋਤ ਕੌਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਾਬਕਾ ਸਰਪੰਚ ਭਗਵੰਤ ਸਿੰਘ ਅਤੇ ਮੌਜੂਦਾ ਸਰਪੰਚ ਮਨਜਿੰਦਰ ਸਿੰਘ ਮੁਤਾਬਕ, ਪ੍ਰਭਜੋਤ ਕੌਰ ਸ਼ਨੀਵਾਰ ਸਵੇਰੇ ਕਰੀਬ 10 ਵਜੇ ਮੋਪੇਡ ’ਤੇ ਸਵਾਰ ਹੋ ਕੇ ਘਰੋਂ ਨਿਕਲੀ ਸੀ। ਦੱਸਿਆ ਜਾ…
Read More
ਰਾਜਪਾਲ ਕਟਾਰੀਆ ਵੱਲੋਂ 2047 ਤੱਕ ‘ਵਿਕਸਿਤ ਭਾਰਤ’ ਦੀ ਸਿਰਜਣਾ ਲਈ ਆਰਟੀਫਿਸ਼ਲ ਇੰਟੈਲੀਜੈਂਸ-ਅਧਾਰਿਤ, ਨੈਤਿਕ ਅਤੇ ਉਦਯੋਗ-ਮੁਖੀ ਉਚੇਰੀ ਸਿੱਖਿਆ ਤੇ ਜ਼ੋਰ

ਰਾਜਪਾਲ ਕਟਾਰੀਆ ਵੱਲੋਂ 2047 ਤੱਕ ‘ਵਿਕਸਿਤ ਭਾਰਤ’ ਦੀ ਸਿਰਜਣਾ ਲਈ ਆਰਟੀਫਿਸ਼ਲ ਇੰਟੈਲੀਜੈਂਸ-ਅਧਾਰਿਤ, ਨੈਤਿਕ ਅਤੇ ਉਦਯੋਗ-ਮੁਖੀ ਉਚੇਰੀ ਸਿੱਖਿਆ ਤੇ ਜ਼ੋਰ

ਪੰਜਾਬ ਲੋਕ ਭਵਨ ਵਿਖੇ 'ਆਰਟੀਫਿਸ਼ਲ ਇੰਟੈਲੀਜੈਂਸ ਅਤੇ ਉਚੇਰੀ ਸਿੱਖਿਆ' ਵਿਸ਼ੇ 'ਤੇ ਉਪ-ਕੁਲਪਤੀਆਂ ਦੀ ਕਾਨਫਰੰਸ ਦਾ ਆਯੋਜਨ ਚੰਡੀਗੜ੍ਹ :- ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨੂੰ ਸੱਦਾ ਦਿੱਤਾ ਕਿ ਉਹ ਉਚੇਰੀ ਸਿੱਖਿਆ, ਖੋਜ ਅਤੇ ਇਨੋਵੇਸ਼ਨ ਵਿੱਚ ਤਬਦੀਲੀ ਲਿਆਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਕਰਨ। ਉਨ੍ਹਾਂ ਨੇ ਕਿਹਾ ਕਿ ਇਹ ਟੈਕਨੋਲੋਜੀ ਮਨੁੱਖ-ਕੇਂਦ੍ਰਿਤ, ਨੈਤਿਕ, ਸਮਾਵੇਸ਼ੀ ਅਤੇ ਸਮਾਜਿਕ ਤੌਰ 'ਤੇ ਜ਼ਿੰਮੇਵਾਰ ਹੋਣੀ ਚਾਹੀਦੀ ਹੈ। ਪੰਜਾਬ ਲੋਕ ਭਵਨ ਵਿਖੇ "ਆਰਟੀਫਿਸ਼ਲ ਇੰਟੈਲੀਜੈਂਸ ਅਤੇ ਉਚੇਰੀ ਸਿੱਖਿਆ" ਵਿਸ਼ੇ 'ਤੇ ਉਪ-ਕੁਲਪਤੀਆਂ ਦੀ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਕਟਾਰੀਆ ਨੇ ਕਿਹਾ ਕਿ ਆਰਟੀਫਿਸ਼ਲ ਇੰਟੈਲੀਜੈਂਸ (ਏਆਈ) ਕ੍ਰਾਂਤੀ ਲੋਕਾਂ…
Read More
ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

2021 ਦੀ ਵਿਧਾਨ ਸਭਾ ਬਹਿਸ, ਅਕਾਲੀ ਅਤੇ ਕਾਂਗਰਸ ਦਰਮਿਆਨ 'ਕਿਸਦਾ ਗੈਂਗਸਟਰ' ਬਾਰੇ ਸੀ; ਇਸਦੇ ਉਲਟ 'ਆਪ' ਸਰਕਾਰ ਯੂਰਪ ਤੋਂ ਲਿਆ ਕੇ ਗੈਂਗਸਟਰ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰ ਰਹੀ ਹੈ: ਅਮਨ ਅਰੋੜਾ ਸੱਤ ਮਹੀਨਿਆਂ ਵਿੱਚ ਵਿਦੇਸ਼ਾਂ 'ਚੋਂ 10 ਭਗੌੜੇ ਵਾਪਸ ਲਿਆਂਦੇ, 21 ਹੋਰ ਹਵਾਲਗੀ ਪ੍ਰਸਤਾਵ ਕੇਂਦਰ ਕੋਲ ਪੈਂਡਿੰਗ: ਅਮਨ ਅਰੋੜਾ* ਭਗਵੰਤ ਮਾਨ ਸਰਕਾਰ ਗੈਂਗਸਟਰਾਂ ਨੂੰ ਪੰਜਾਬ ਜਾਂ ਵਿਦੇਸ਼ 'ਚ ਬੈਠ ਕੇ ਗ਼ੈਰਕਾਨੂੰਨੀ ਧੰਦਾ ਨਹੀਂ ਚਲਾਉਣ ਦੇਵੇਗੀ: ਅਮਨ ਅਰੋੜਾ ਗੁਰਪ੍ਰੀਤ ਸਿੰਘ :- ਜਦੋਂ ਅਕਾਲੀ ਅਤੇ ਕਾਂਗਰਸੀ ਆਗੂ ਪੰਜਾਬ ਵਿਧਾਨ ਸਭਾ ਅੰਦਰ ਗੈਂਗਸਟਰਾਂ ਨੂੰ ਲੈ ਕੇ ਇੱਕ-ਦੂਜੇ 'ਤੇ ਦੋਸ਼-ਮੜ੍ਹਦੇ ਸਨ, ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ…
Read More
ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼

ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼

ਬੀਬੀਐਨ ਦਾ ਉਦਯੋਗਿਕ ਕੂੜਾ ਸਤਲੁਜ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਪੰਜਾਬ ਵਿੱਚ ਕੈਂਸਰ ਫੈਲਾ ਰਿਹਾ ਹੈ: ਦਿਨੇਸ਼ ਚੱਢਾ ਉਦਯੋਗਿਕ ਪ੍ਰਦੂਸ਼ਣ ਰੋਕਣ ਵਿੱਚ ਭਾਜਪਾ ਸਰਕਾਰਾਂ ਦੀ ਨਾਕਾਮੀ ਦੀ ਕੀਮਤ ਪੰਜਾਬ ਨੂੰ ਚੁਕਾਉਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ: ਦਿਨੇਸ਼ ਚੱਢਾ ਜਦੋਂ ਤੱਕ ਉੱਪਰਲੇ ਖੇਤਰਾਂ ਤੋਂ ਅਣ-ਸੋਧਿਆ ਉਦਯੋਗਿਕ ਕੂੜਾ ਸਤਲੁਜ ਵਿੱਚ ਡਿੱਗਦਾ ਰਹੇਗਾ, ਪੰਜਾਬ ਆਪਣੇ ਪਾਣੀ ਦੀ ਸੰਭਾਲ ਨਹੀਂ ਕਰ ਸਕਦਾ: ਦਿਨੇਸ਼ ਚੱਢਾ ਗੁਰਪ੍ਰੀਤ ਸਿੰਘ :- ਰੋਪੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਪ੍ਰਦੇਸ਼ ਦੇ ਬੀਬੀਐਨ ਉਦਯੋਗਿਕ ਖੇਤਰ ਤੋਂ ਸਰਸਾ ਨਦੀ ਵਿੱਚ ਅਣ-ਸੋਧੇ ਉਦਯੋਗਿਕ ਕੂੜੇ ਅਤੇ ਸੀਵਰੇਜ ਦੇ ਪਾਣੀ ਨੂੰ ਸੁੱਟੇ ਜਾਣ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ,…
Read More
ਗੁਰਦਾਸਪੁਰ ‘ਚ ਗੈਂਗਸਟਰ ਨੈੱਟਵਰਕ ਨਾਲ ਜੁੜੀ ਕਥਿਤ ਫੰਡਿੰਗ ਦੀ ਜਾਂਚ ਦੀ ਮੰਗ; ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

ਗੁਰਦਾਸਪੁਰ ‘ਚ ਗੈਂਗਸਟਰ ਨੈੱਟਵਰਕ ਨਾਲ ਜੁੜੀ ਕਥਿਤ ਫੰਡਿੰਗ ਦੀ ਜਾਂਚ ਦੀ ਮੰਗ; ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਡੇਰਾ ਬਾਬਾ ਨਾਨਕ ਅਤੇ ਪੂਰੇ ਗੁਰਦਾਸਪੁਰ ਖੇਤਰ ਵਿੱਚ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਨਾਲ ਜੁੜੇ ਕਥਿਤ ਵਿੱਤੀ ਲੈਣ-ਦੇਣ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਆਪਣੇ ਪੱਤਰ ਵਿੱਚ, ਰੰਧਾਵਾ ਨੇ ਖੇਤਰ ਵਿੱਚ ਫੰਡਾਂ ਦੀ ਕਥਿਤ ਵੱਡੇ ਪੱਧਰ 'ਤੇ ਵੰਡ ਅਤੇ ਖਰਚ ਬਾਰੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਖਦਸ਼ਾ ਪ੍ਰਗਟ ਕੀਤਾ ਕਿ ਕਾਲੇ ਧਨ ਜਾਂ ਅਪਰਾਧਿਕ ਗਤੀਵਿਧੀਆਂ ਰਾਹੀਂ ਕਮਾਏ ਪੈਸੇ ਦੀ ਵਰਤੋਂ ਸਮਾਜਿਕ ਜਾਂ ਰਾਜਨੀਤਿਕ ਪ੍ਰਭਾਵ ਹਾਸਲ ਕਰਨ ਲਈ ਕੀਤੀ ਜਾ ਸਕਦੀ ਹੈ। ਕਾਂਗਰਸ ਦੇ ਸੰਸਦ ਮੈਂਬਰ ਨੇ…
Read More
ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਫਿਰੋਜ਼ਪੁਰ (ਗੁਰਪ੍ਰੀਤ ਸਿੰਘ) : ਫਿਰੋਜ਼ਪੁਰ ਜ਼ਿਲ੍ਹਾ ਅਦਾਲਤ ਕੰਪਲੈਕਸ ਸ਼ਨੀਵਾਰ ਸਵੇਰੇ ਉਸ ਸਮੇਂ ਹਫੜਾ-ਦਫੜੀ ਵਿੱਚ ਪੈ ਗਿਆ ਜਦੋਂ ਅਦਾਲਤ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੀ ਇੱਕ ਗੁਮਨਾਮ ਈਮੇਲ ਮਿਲੀ। ਰਿਪੋਰਟਾਂ ਅਨੁਸਾਰ, ਪਿਛਲੇ ਸਾਲ ਵਿੱਚ ਅਦਾਲਤ ਕੰਪਲੈਕਸ ਨੂੰ ਮਿਲੀ ਇਹ ਪੰਜਵੀਂ ਅਜਿਹੀ ਧਮਕੀ ਹੈ। ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ, ਪੁਲਿਸ ਨੇ ਤੁਰੰਤ ਅਦਾਲਤ ਕੰਪਲੈਕਸ ਵਿੱਚ ਇੱਕ ਵਿਸ਼ਾਲ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਕਈ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਇੱਕ ਸਨਿਫਰ ਡੌਗ ਸਕੁਐਡ ਦੀ ਮਦਦ ਨਾਲ, ਅਦਾਲਤ ਦੀਆਂ ਇਮਾਰਤਾਂ, ਆਲੇ ਦੁਆਲੇ ਦੇ ਖੇਤਰਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ। ਸਾਵਧਾਨੀ ਦੇ ਤੌਰ 'ਤੇ ਕੰਪਲੈਕਸ ਦੀ ਵਾਰ-ਵਾਰ…
Read More
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਜੱਗੂ ਭਗਵਾਨਪੁਰੀਆ ਦੇ ਕਰੀਬੀ ਸਾਥੀ ਗੈਂਗਸਟਰ ਅੰਮ੍ਰਿਤਪਾਲ ਸਿੰਘ ਨੂੰ ਮੋਲਡੋਵਾ ਤੋਂ ਹਵਾਲਗੀ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਜੱਗੂ ਭਗਵਾਨਪੁਰੀਆ ਦੇ ਕਰੀਬੀ ਸਾਥੀ ਗੈਂਗਸਟਰ ਅੰਮ੍ਰਿਤਪਾਲ ਸਿੰਘ ਨੂੰ ਮੋਲਡੋਵਾ ਤੋਂ ਹਵਾਲਗੀ

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਅੰਤਰਰਾਸ਼ਟਰੀ ਸਫਲਤਾ ਹਾਸਲ ਕੀਤੀ ਹੈ। ਆਪਰੇਸ਼ਨ ਈਸਟਰਨ ਰੀਚ ਦੇ ਤਹਿਤ, ਬਦਨਾਮ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਉਰਫ਼ ਗੁਰਪਾਲ ਸਿੰਘ ਨੂੰ ਮੋਲਡੋਵਾ ਤੋਂ ਭਾਰਤ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਦੇ ਅਨੁਸਾਰ, ਇਹ ਪੰਜਾਬ ਪੁਲਿਸ ਦੁਆਰਾ ਕਿਸੇ ਯੂਰਪੀਅਨ ਦੇਸ਼ ਤੋਂ ਪਹਿਲੀ ਹਵਾਲਗੀ ਹੈ। ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਦੀਆਂ AGTF ਅਤੇ OFTEC ਟੀਮਾਂ ਦੁਆਰਾ ਕੇਂਦਰੀ ਏਜੰਸੀਆਂ ਅਤੇ ਅੰਤਰਰਾਸ਼ਟਰੀ ਭਾਈਵਾਲਾਂ ਦੀ ਸਹਾਇਤਾ ਨਾਲ ਭਾਰਤ ਵਾਪਸ ਲਿਆਂਦਾ ਗਿਆ ਸੀ। ਉਸਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਇੱਕ ਮੁੱਖ ਨਿਸ਼ਾਨੇਬਾਜ਼ ਅਤੇ ਸਾਥੀ ਮੰਨਿਆ ਜਾਂਦਾ ਹੈ। ਨਕਲੀ ਪਾਸਪੋਰਟ ਦੀ ਵਰਤੋਂ ਕਰਕੇ ਭੱਜ ਗਿਆ…
Read More
28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਨ ‘ਤੇ ਲੁਧਿਆਣਾ ‘ਚ ਹੋਵੇਗਾ ‘ਜਸ਼ਨ-ਏ-ਇਨਕਲਾਬ’; CM ਮਾਨ ਨੇ ਪੋਸਟਰ ਜਾਰੀ ਕੀਤਾ

28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਨ ‘ਤੇ ਲੁਧਿਆਣਾ ‘ਚ ਹੋਵੇਗਾ ‘ਜਸ਼ਨ-ਏ-ਇਨਕਲਾਬ’; CM ਮਾਨ ਨੇ ਪੋਸਟਰ ਜਾਰੀ ਕੀਤਾ

ਲੁਧਿਆਣਾ (ਗੁਰਪ੍ਰੀਤ ਸਿੰਘ) : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਦੇ ਮੌਕੇ 'ਤੇ, ਪੰਜਾਬ ਸਰਕਾਰ 28 ਸਤੰਬਰ, 2026 ਨੂੰ ਲੁਧਿਆਣਾ ਵਿੱਚ ਇੱਕ ਵਿਸ਼ੇਸ਼ ਸਮਾਗਮ, "ਜਸ਼ਨ-ਏ-ਇਨਕਲਾਬ" ਦਾ ਆਯੋਜਨ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਮਾਗਮ ਦਾ ਪੋਸਟਰ ਜਾਰੀ ਕੀਤਾ। ਮੁੱਖ ਮੰਤਰੀ ਨੇ ਆਪਣੇ ਅਕਾਊਂਟ 'ਤੇ ਪੋਸਟ ਕੀਤਾ ਕਿ ਇੱਕ ਸ਼ਾਨਦਾਰ ਸਮਾਗਮ, "ਜਸ਼ਨ-ਏ-ਇਨਕਲਾਬ" 28 ਸਤੰਬਰ ਨੂੰ ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਗਰਾਊਂਡ ਵਿਖੇ ਆਯੋਜਿਤ ਕੀਤਾ ਜਾਵੇਗਾ। ਇਹ ਸਮਾਗਮ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ "ਰੰਗਲਾ ਪੰਜਾਬ" ਬਣਾਉਣ ਲਈ ਅਣਥੱਕ ਮਿਹਨਤ…
Read More
ਸਚਿਨ ਪਾਇਲਟ ਨੇ ਪੰਜਾਬ ਦੇ ਸਕੂਲਾਂ ਦੇ ਆਡਿਟ ਨੂੰ ਲੈ ਕੇ ‘ਆਪ’ ‘ਤੇ ਨਿਸ਼ਾਨਾ ਸਾਧਿਆ, ‘ਆਪ’ ਨੇ ਕੀਤਾ ਜਵਾਬੀ ਹਮਲਾ

ਸਚਿਨ ਪਾਇਲਟ ਨੇ ਪੰਜਾਬ ਦੇ ਸਕੂਲਾਂ ਦੇ ਆਡਿਟ ਨੂੰ ਲੈ ਕੇ ‘ਆਪ’ ‘ਤੇ ਨਿਸ਼ਾਨਾ ਸਾਧਿਆ, ‘ਆਪ’ ਨੇ ਕੀਤਾ ਜਵਾਬੀ ਹਮਲਾ

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਆਡਿਟ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਵਿੱਚ ਸਕੂਲ ਆਡਿਟ ਸਵਾਗਤਯੋਗ ਹਨ, ਉੱਥੇ ਸਰਕਾਰ ਨੂੰ ਉਹੀ ਮਾਪਦੰਡ ਅਪਣਾਉਣੇ ਚਾਹੀਦੇ ਹਨ ਜੋ ਦੂਜੀਆਂ ਰਾਜ ਸਰਕਾਰਾਂ ਲਈ ਵਰਤੇ ਜਾਂਦੇ ਹਨ। ਇੱਕ ਪੋਸਟ ਵਿੱਚ, ਸਚਿਨ ਪਾਇਲਟ ਨੇ ਕਿਹਾ ਕਿ ਕੋਈ ਵੀ ਪੰਜਾਬ ਜਾਂ ਕਿਤੇ ਹੋਰ ਸਕੂਲਾਂ ਦੇ ਆਡਿਟ ਦਾ ਸਵਾਗਤ ਕਰੇਗਾ। ਹਾਲਾਂਕਿ, ਉਨ੍ਹਾਂ ਸਵਾਲ ਕੀਤਾ ਕਿ ਕੀ ਪੰਜਾਬ ਦਾ ਆਡਿਟ ਉਸੇ ਦ੍ਰਿਸ਼ਟੀਕੋਣ, ਉਹੀ ਸਵਾਲਾਂ ਅਤੇ ਉਸੇ ਹਿੰਮਤ ਨਾਲ ਕੀਤਾ…
Read More
ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ

ਗੁਰਪ੍ਰੀਤ ਸਿੰਘ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਆਪਣਾ ਰੁਖ਼ ਬਦਲਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਅਸਮਾਨ ਵਿੱਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਅੱਜ (12 ਸਤੰਬਰ) ਨੂੰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਸੂਬੇ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਹ ਹਾਲੇ ਵੀ ਆਮ ਤਾਪਮਾਨ ਨਾਲੋਂ 2.2 ਡਿਗਰੀ ਵੱਧ ਬਣਿਆ ਹੋਇਆ ਹੈ। ਲੰਘੇ ਸ਼ੁੱਕਰਵਾਰ ਨੂੰ ਬਠਿੰਡਾ 38 ਡਿਗਰੀ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ। 15…
Read More
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਅੱਜ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਅੱਜ

ਗੁਰਪ੍ਰੀਤ ਸਿੰਘ :- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੱਜ 12 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਖਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਬਾਰਕ ਮੌਕੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ…
Read More
ਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?

ਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?

ਪੰਜਾਬ PGI 2.0 ਵਿੱਚ ਦੇਸ਼ ਵਿੱਚ ਸਿਖਰ 'ਤੇ, ਨੀਤੀ ਆਯੋਗ ਦੁਆਰਾ ਕਲਾਸਰੂਮ ਲਰਨਿੰਗ ਵਿੱਚ ਨੰਬਰ 1 ਦਰਜਾ ਗੁਰਪ੍ਰੀਤ ਸਿੰਘ :- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸ਼ੁਕਰਵਾਰ ਨੂੰ ਕਾਂਗਰਸੀ ਆਗੂ ਸਚਿਨ ਪਾਇਲਟ ਨੂੰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦਾ ਸਾਂਝਾ ਆਡਿਟ ਕਰਨ ਦੀ ਚੁਣੌਤੀ ਦਿੱਤੀ। 'ਆਪ' ਪੰਜਾਬ ਪ੍ਰਭਾਰੀ ਨੇ ਕਿਹਾ ਕਿ ਜਿੱਥੇ ਆਪ ਪੰਜਾਬ ਵਿੱਚ 1,000 ਅਜਿਹੇ ਸਰਕਾਰੀ ਸਕੂਲ ਆਸਾਨੀ ਨਾਲ ਦਿਖਾ ਸਕਦੀ ਹੈ ਜਿਨ੍ਹਾਂ ਵਿੱਚ ਵੱਡਾ ਬਦਲਾਅ ਆਇਆ ਹੈ, ਉੱਥੇ ਹੀ ਸਚਿਨ ਪਾਇਲਟ ਨੂੰ ਇਹ ਦਿਖਾਉਣਾ ਚਾਹੀਦਾ ਹੈ ਕਿ ਕੀ ਹਿਮਾਚਲ ਪ੍ਰਦੇਸ਼ ਇਸੇ ਮਿਆਰ ਦੇ 1,000 ਸਕੂਲ ਪੇਸ਼ ਕਰ ਸਕਦਾ ਹੈ। ਸਚਿਨ ਪਾਇਲਟ…
Read More
ਗੁਲਜ਼ਾਰ ਸਿੰਘ ਦੀ ਮੌਤ ’ਤੇ ਸਿਆਸਤ ਦੇ ਦੋਸ਼, ਹਰਭਜਨ ਈਟੀਓ ਨੇ ਕਾਂਗਰਸ ’ਤੇ ਸਾਧਿਆ ਨਿਸ਼ਾਨਾ

ਗੁਲਜ਼ਾਰ ਸਿੰਘ ਦੀ ਮੌਤ ’ਤੇ ਸਿਆਸਤ ਦੇ ਦੋਸ਼, ਹਰਭਜਨ ਈਟੀਓ ਨੇ ਕਾਂਗਰਸ ’ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ; 11 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਪਾਰਟੀ ਵੱਲੋਂ ਸਵਰਗੀ ਗੁਲਜ਼ਾਰ ਸਿੰਘ ਦੀ ਦਰਦਨਾਕ ਮੌਤ 'ਤੇ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰਨ ਲਈ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਨੂੰ ਲਾਸ਼ਾਂ 'ਤੇ ਰਾਜਨੀਤੀ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ। ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਇੱਕ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਪਹਿਲਾਂ ਹੀ…
Read More
ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ’ਤੇ ‘ਆਪ’ ਦਾ ਭਾਜਪਾ-ਅਕਾਲੀ ਗਠਜੋੜ ’ਤੇ ਹਮਲਾ, ਮਨਵਿੰਦਰ ਗਿਆਸਪੁਰਾ ਨੇ ਚੁੱਕੇ ਸਵਾਲ

ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ’ਤੇ ‘ਆਪ’ ਦਾ ਭਾਜਪਾ-ਅਕਾਲੀ ਗਠਜੋੜ ’ਤੇ ਹਮਲਾ, ਮਨਵਿੰਦਰ ਗਿਆਸਪੁਰਾ ਨੇ ਚੁੱਕੇ ਸਵਾਲ

ਚੰਡੀਗੜ੍ਹ, 11 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਨੂੰ ਕਿਹਾ ਕਿ ਪ੍ਰਸਤਾਵਿਤ ਭਾਜਪਾ-ਅਕਾਲੀ ਗਠਜੋੜ ਪੰਜਾਬ ਦੇ ਹਿੱਤਾਂ ਦੀ ਕੀਮਤ 'ਤੇ ਸਿਆਸੀ ਬਚਾਅ ਦਾ ਇੱਕ ਸੌਦਾ ਹੈ, ਜਿਸ ਵਿੱਚ ਸੁਖਬੀਰ ਸਿੰਘ ਬਾਦਲ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੇ ਯਤਨਾਂ ਸਮੇਤ ਭਾਜਪਾ ਦੇ ਸਿਆਸੀ ਏਜੰਡੇ ਦਾ ਸਮਰਥਨ ਕਰਨ ਦੇ ਬਦਲੇ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਤੋਂ ਬਚਣ ਲਈ ਭਾਜਪਾ ਦੀ ਸ਼ੈਅ ਮੰਗ ਰਹੇ ਹਨ। ਆਪ ਨੇ ਕਿਹਾ ਕਿ ਇਹ ਸਿਆਸੀ ਸੌਦੇਬਾਜ਼ੀ ਬਹੁਤ ਹੀ ਸ਼ਰਮਨਾਕ ਹੈ, ਕਿਉਂਕਿ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚੋਰੀ ਅਤੇ ਵਾਰ-ਵਾਰ ਹੋਈ ਬੇਅਦਬੀ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ…
Read More
ਅਮਨ ਅਰੋੜਾ ਨੂੰ ‘ਆਪ’ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾਉਣ ਦੀ ਖ਼ਬਰ ਝੂਠੀ: ਮਨੀਸ਼ ਸਿਸੋਦੀਆ

ਅਮਨ ਅਰੋੜਾ ਨੂੰ ‘ਆਪ’ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾਉਣ ਦੀ ਖ਼ਬਰ ਝੂਠੀ: ਮਨੀਸ਼ ਸਿਸੋਦੀਆ

ਚੰਡੀਗੜ੍ਹ; 11 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੂੰ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਇਨ੍ਹਾਂ ਖ਼ਬਰਾਂ ਨੂੰ ਪੂਰੀ ਤਰ੍ਹਾਂ ਝੂਠੀਆਂ ਅਤੇ ਗੁੰਮਰਾਹਕੁੰਨ ਕਰਾਰ ਦਿੱਤਾ। ਆਪ ਪੰਜਾਬ ਪ੍ਰਭਾਰੀ ਨੇ ਕਿਹਾ ਕਿ ਅਜਿਹੀਆਂ ਖ਼ਬਰਾਂ ਪ੍ਰਕਾਸ਼ਿਤ ਕਰਨ ਵਾਲੇ ਮੀਡੀਆ ਅਦਾਰਿਆਂ ਨੂੰ ਅਨਾਵਸ਼ਕ ਭੁਲੇਖਾ ਪੈਦਾ ਕਰਨ ਵਾਲੀ ਜਾਣਕਾਰੀ ਛਾਪਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਪੱਖ ਲੈਣ ਦੇ ਬੁਨਿਆਦੀ ਪੱਤਰਕਾਰੀ ਦੇ ਨਿਯਮ ਦੀ ਪਾਲਣਾ ਕਰਨੀ ਚਾਹੀਦੀ…
Read More
GCCBA-50 ‘ਚ ‘ਯੂਨੀਵਰਸਲ ਹਿਊਮਨ ਵੈਲਿਊਜ਼: ਪ੍ਰੋਫੈਸ਼ਨਲ ਐਥਿਕਸ ਵੱਲ ਇੱਕ ਯਾਤਰਾ’ ਵਰਕਸ਼ਾਪ ਦਾ ਆਗਾਜ਼

GCCBA-50 ‘ਚ ‘ਯੂਨੀਵਰਸਲ ਹਿਊਮਨ ਵੈਲਿਊਜ਼: ਪ੍ਰੋਫੈਸ਼ਨਲ ਐਥਿਕਸ ਵੱਲ ਇੱਕ ਯਾਤਰਾ’ ਵਰਕਸ਼ਾਪ ਦਾ ਆਗਾਜ਼

ਚੰਡੀਗੜ੍ਹ, 11 ਸਤੰਬਰ (ਗੁਰਪ੍ਰੀਤ ਸਿੰਘ) : ਗਵਰਨਮੈਂਟ ਕਾਲਜ ਆਵ੍ ਕਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ (ਜੀਸੀਸੀਬੀਏ), ਸੈਕਟਰ 50, ਚੰਡੀਗੜ੍ਹ ਵਿਖੇ ਅੱਜ "ਯੂਨੀਵਰਸਲ ਹਿਊਮਨ ਵੈਲਿਊਜ਼: ਪ੍ਰੋਫੈਸ਼ਨਲ ਐਥਿਕਸ ਵੱਲ ਇੱਕ ਯਾਤਰਾ" ਵਿਸ਼ੇ 'ਤੇ ਦੋ ਦਿਨਾਂ ਦੀ ਵਰਕਸ਼ਾਪ ਦਾ ਉਦਘਾਟਨ ਕੀਤਾ ਗਿਆ। ਇਹ ਵਰਕਸ਼ਾਪ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ 'ਡਾਇਰੈਕਟੋਰੇਟ ਆਵ੍ ਕਰੀਕੁਲਮ ਡਿਵੈਲਪਮੈਂਟ ਐਂਡ ਕੰਟੀਨਿਊਇੰਗ ਐਜੂਕੇਸ਼ਨ'(ਡੀਸੀਡੀਸੀ) ਵੱਲੋਂ ਸਪਾਂਸਰ ਕੀਤੀ ਗਈ ਹੈ। ਉਦਘਾਟਨੀ ਸਮਾਰੋਹ ਵਿੱਚ ਖੇਤਰ ਭਰ ਤੋਂ ਲਗਭਗ 110 ਪ੍ਰਤੀਭਾਗੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਕਰੀਬ 33 ਵਿਦਿਆਰਥੀ ਅਤੇ ਲਗਭਗ 70 ਸਿੱਖਿਆ ਸ਼ਾਸਤਰੀ (ਅਕਾਦਮਿਕ ਮਾਹਰ) ਸ਼ਾਮਲ ਸਨ। ਨਿਟਰ (ਐੱਨਆਈਟੀਟੀਟੀਆਰ), ਚੰਡੀਗੜ੍ਹ ਦੇ ਡਾਇਰੈਕਟਰ ਪ੍ਰੋਫੈਸਰ (ਡਾ.) ਭੋਲਾ ਰਾਮ ਗੁਰਜਰ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸਨ। ਉਦਘਾਟਨੀ ਸੈਸ਼ਨ ਦੇ ਦੌਰਾਨ…
Read More
ਐਸਆਈਟੀ ਅੱਗੇ ਗੈਰਹਾਜ਼ਰ ਰਹਿਣ ‘ਤੇ ‘ਆਪ’ ਦਾ ਸੁਖਬੀਰ ਬਾਦਲ ‘ਤੇ ਨਿਸ਼ਾਨਾ, ਰਣਬੀਰ ਢੀਂਡਸਾ ਨੇ ਚੁੱਕੇ ਸਵਾਲ

ਐਸਆਈਟੀ ਅੱਗੇ ਗੈਰਹਾਜ਼ਰ ਰਹਿਣ ‘ਤੇ ‘ਆਪ’ ਦਾ ਸੁਖਬੀਰ ਬਾਦਲ ‘ਤੇ ਨਿਸ਼ਾਨਾ, ਰਣਬੀਰ ਢੀਂਡਸਾ ਨੇ ਚੁੱਕੇ ਸਵਾਲ

ਚੰਡੀਗੜ੍ਹ, 11ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਰਣਬੀਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਐਸਆਈਟੀ ਵਲੋਂ ਬੁਲਾਏ ਜਾਣ ਦੇ ਬਾਵਜੂਦ ਅੱਜ ਫਿਰ ਗੈਰ-ਹਾਜ਼ਰ ਰਹਿਣਾ ਸਾਫ਼ ਦਰਸਾਉਂਦਾ ਹੈ ਕਿ ਉਹ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਵਰਗੇ ਸੰਜੀਦਾ ਮੁੱਦਿਆਂ 'ਤੇ ਕਿੰਨੇ ਕੁ ਗੰਭੀਰ ਹਨ। ਸ਼ੁਕਰਵਾਰ ਨੂੰ ਮੋੜਾ ਸਿੰਘ ਅਣਜਾਣ ਅਤੇ ਪ੍ਰੋ. ਰਿਪਨਦੀਪ ਸਿੰਘ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਢੀਂਡਸਾ ਨੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਤੋਂ ਦੋ ਸਿੱਧੇ ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਤੁਹਾਡੇ…
Read More
ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ‘ਤੇ ‘ਆਪ’ ਦਾ ਅਕਾਲੀ-ਭਾਜਪਾ ਗਠਜੋੜ ‘ਤੇ ਹਮਲਾ, ਮਨਵਿੰਦਰ ਗਿਆਸਪੁਰਾ ਨੇ ਚੁੱਕੇ ਸਵਾਲ

ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ‘ਤੇ ‘ਆਪ’ ਦਾ ਅਕਾਲੀ-ਭਾਜਪਾ ਗਠਜੋੜ ‘ਤੇ ਹਮਲਾ, ਮਨਵਿੰਦਰ ਗਿਆਸਪੁਰਾ ਨੇ ਚੁੱਕੇ ਸਵਾਲ

ਚੰਡੀਗੜ੍ਹ 11 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਭਾਜਪਾ-ਅਕਾਲੀ ਸਰਕਾਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹਿਣ ਲਈ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚੋਰੀ ਅਤੇ ਬਾਰ-ਬਾਰ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਜਿਸ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਨੇ ਗੋਲੀਆਂ ਚਲਾਈਆਂ। ਉਨ੍ਹਾਂ ਕਿਹਾ ਕਿ 2015 ਦੀਆਂ ਘਟਨਾਵਾਂ ਅੱਜ ਵੀ ਪੰਜਾਬੀਆਂ ਦੇ ਦਿਲਾਂ ਵਿੱਚ ਇੱਕ ਗਹਿਰਾ ਜ਼ਖ਼ਮ ਹਨ, ਕਿਉਂਕਿ ਅਕਾਲੀ ਦਲ ਬਾਦਲ ਨੇ ਭਾਜਪਾ ਨਾਲ ਗਠਜੋੜ ਵਿੱਚ ਸੱਤਾ ਵਿੱਚ ਰਹਿੰਦਿਆਂ ਸ੍ਰੀ…
Read More
ਪੰਜਾਬ ‘ਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਹੋਵੇਗੀ ਤੇਜ਼, 33 ਲੱਖ ਕਾਰਡ ਜਲਦ ਉਪਲੱਬਧ

ਪੰਜਾਬ ‘ਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਹੋਵੇਗੀ ਤੇਜ਼, 33 ਲੱਖ ਕਾਰਡ ਜਲਦ ਉਪਲੱਬਧ

ਚੰਡੀਗੜ੍ਹ, 11 ਸਤੰਬਰ 2026 (ਗੁਰਪ੍ਰੀਤ ਸਿੰਘ) : ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ ਹੋਰ ਤੇਜ਼ੀ ਆਉਣ ਵਾਲੀ ਹੈ ਅਤੇ ਲਗਭਗ 33 ਲੱਖ ਕਾਰਡ ਜਲਦ ਹੀ ਜ਼ਿਲ੍ਹਿਆਂ ਵਿੱਚ ਉਪਲੱਬਧ ਹੋਣ ਦੀ ਉਮੀਦ ਹੈ। ਸੂਬਾ ਸਰਕਾਰ ਸਾਰੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਦੇ ਦਾਇਰੇ ਵਿੱਚ ਲਿਆਉਣ ਲਈ ਯਤਨਸ਼ੀਲ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਲਗਭਗ 31 ਲੱਖ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਪਹਿਲਾਂ ਹੀ ਜ਼ਿਲ੍ਹਿਆਂ ਵਿੱਚ ਉਪਲੱਬਧ ਕਰਵਾਏ ਜਾ ਚੁੱਕੇ ਹਨ, ਜਦਕਿ ਕਰੀਬ 2 ਲੱਖ ਹੋਰ ਕਾਰਡ ਜਲਦ ਉਪਲੱਬਧ ਹੋਣ ਦੀ ਉਮੀਦ ਹੈ। ਸਰਕਾਰ ਵੱਲੋਂ ਲਗਭਗ 2,008 ਪਿੰਡਾਂ ਅਤੇ ਵਾਰਡਾਂ ਦੀ ਪਛਾਣ ਕੀਤੀ…
Read More
ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ!

ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ!

ਰਾਜੀਵ ਸ਼ਰਮਾ :- ਕਾਂਗੋ ਦੇ ਬੁਕਾਵੂ ਸ਼ਹਿਰ ਵਿੱਚ ਦੋ ਸਕੂਲਾਂ ਵਿੱਚ ਅੱਗ ਲੱਗਣ ਕਾਰਨ 26 ਵਿਦਿਆਰਥੀਆਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ 19 ਕੁੜੀਆਂ ਅਤੇ 7 ਮੁੰਡੇ ਸ਼ਾਮਲ ਹਨ। 29 ਜ਼ਖਮੀ ਵਿਦਿਆਰਥੀਆਂ ਦਾ ਇਲਾਜ ਚੱਲ ਰਿਹਾ ਹੈ। ਰਿਪੋਰਟਾਂ ਅਨੁਸਾਰ, ਅੱਗ ਪਹਿਲਾਂ ਇੱਕ ਘਰ ਵਿੱਚ ਲੱਗੀ ਅਤੇ ਫਿਰ ਫੁਰਾਹਾ ਸੈਕੰਡਰੀ ਸਕੂਲ ਅਤੇ ਉਜਾਮਾ ਪ੍ਰਾਇਮਰੀ ਸਕੂਲ ਵਿੱਚ ਫੈਲ ਗਈ। ਬਹੁਤ ਸਾਰੇ ਵਿਦਿਆਰਥੀ ਫੁਰਾਹਾ ਸੈਕੰਡਰੀ ਸਕੂਲ ਦੇ ਅੰਦਰ ਫਸ ਗਏ, ਜਿਨ੍ਹਾਂ ਵਿੱਚੋਂ ਕੁਝ ਦਾ ਦਮ ਘੁੱਟ ਗਿਆ। ਇਹ ਖੇਤਰ ਰਵਾਂਡਾ ਸਮਰਥਿਤ AFC/M23 ਬਾਗੀਆਂ ਦੇ ਕੰਟਰੋਲ ਹੇਠ ਹੈ, ਜਿਨ੍ਹਾਂ ਨੇ ਫਰਵਰੀ 2025 ਵਿੱਚ ਪੂਰਬੀ ਕਾਂਗੋ ਵਿੱਚ ਹਮਲਾ ਕੀਤਾ ਸੀ। ਮੌਤਾਂ ਦੀ ਗਿਣਤੀ ਹੋਰ ਵਧਣ…
Read More
ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ, ਭਾਜਪਾ-ਅਕਾਲੀ ਦਲ ਦੇ ਮੁੜ ਗੱਠਜੋੜ ਦੀ ਕੀਤੀ ਵਕਾਲਤ

ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ, ਭਾਜਪਾ-ਅਕਾਲੀ ਦਲ ਦੇ ਮੁੜ ਗੱਠਜੋੜ ਦੀ ਕੀਤੀ ਵਕਾਲਤ

ਗੁਰਪ੍ਰੀਤ ਸਿੰਘ :- ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਅਤੇ ਰਿਪਬਲਿਕਨ ਪਾਰਟੀ ਆਫ਼ ਇੰਡੀਆ (ਆਰਪੀਆਈ) ਦੇ ਕੌਮੀ ਪ੍ਰਧਾਨ ਰਾਮਦਾਸ ਅਠਾਵਲੇ ਅੱਜ ਪੰਜਾਬ ਦੇ ਅਧਿਕਾਰਤ ਦੌਰੇ ‘ਤੇ ਪਹੁੰਚੇ ਹਨ। ਅੰਮ੍ਰਿਤਸਰ ਪਹੁੰਚਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸੂਬੇ ਦੇ ਮੌਜੂਦਾ ਸਿਆਸੀ ਸਮੀਕਰਨਾਂ ਅਤੇ ਸਮਾਜਿਕ ਮੁੱਦਿਆਂ ‘ਤੇ ਬੇਬਾਕੀ ਨਾਲ ਆਪਣੇ ਵਿਚਾਰ ਰੱਖੇ। ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਦਿੱਤੇ ਬਿਆਨ ਨੇ ਪੰਜਾਬ ਦੇ ਰਾਜਸੀ ਗਲਿਆਰਿਆਂ ਵਿੱਚ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਸੰਭਾਵੀ ਗੱਠਜੋੜ ਦੀਆਂ ਚਰਚਾਵਾਂ ਨੂੰ ਹਵਾ ਦੇ ਦਿੱਤੀ ਹੈ। ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ‘ਤੇ ਡੂੰਘਾ ਰੋਸ…
Read More
ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਗੁਰਪ੍ਰੀਤ ਸਿੰਘ :- ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲੋਂ ਅਹਿਮ ਪੁੱਛਗਿੱਛ ਕਰੇਗੀ। ਇਸ ਪੜਤਾਲ ਦੇ ਸਿਲਸਿਲੇ ਵਿੱਚ ਉਨ੍ਹਾਂ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਐੱਸਆਈਟੀ ਹੈੱਡਕੁਆਰਟਰ ਵਿਖੇ ਨਿੱਜੀ ਤੌਰ ‘ਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਬੀਤੇ ਤਿੰਨ ਮਹੀਨਿਆਂ ਦੇ ਅੰਦਰ ਇਹ ਦੂਜਾ ਮੌਕਾ ਹੈ ਜਦੋਂ ਸੁਖਬੀਰ ਸਿੰਘ ਬਾਦਲ ਨੂੰ ਜਾਂਚ ਟੀਮ ਅੱਗੇ ਪੇਸ਼ ਹੋਣਾ ਪੈ ਰਿਹਾ ਹੈ। ਇਸ ਤੋਂ ਪਹਿਲਾਂ ਵੀ ਉਹ ਐੱਸਆਈਟੀ ਸਾਹਮਣੇ ਪੇਸ਼ ਹੋ ਕੇ ਆਪਣੇ ਬਿਆਨ ਕਲਮਬੰਦ ਕਰਵਾ ਚੁੱਕੇ ਹਨ।…
Read More
ਪੰਜਾਬੀ ਮੂਲ ਦੇ ਨੌਜਵਾਨ ਦੀ ਕੈਨੈਡਾ ਵਿਖੇ ਸੜਕ ਹਾਦਸੇ ਵਿਚ ਹੋਈ ਮੌਤ

ਪੰਜਾਬੀ ਮੂਲ ਦੇ ਨੌਜਵਾਨ ਦੀ ਕੈਨੈਡਾ ਵਿਖੇ ਸੜਕ ਹਾਦਸੇ ਵਿਚ ਹੋਈ ਮੌਤ

ਰਾਜੀਵ ਸ਼ਰਮਾ :- ਕੈਨੇਡਾ ਵਿਖੇ ਪੰਜਾਬ ਦੇ ਰਹਿਣ ਵਾਲੇ ਪੰਜਾਬੀ ਮੂਲ ਦੇ ਇਕ ਨੌਜਵਾਨ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਕੈਨੈਡਾ ਵਿਖੇ ਜੋ ਇਕ ਸੜਕ ਹਾਦਸੇ ਵਿਚ ਪੰਜਾਬੀ ਮੂਲ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਵਿਚ ਨੌਜਵਾਨ ਦੀ ਪਛਾਣ 20 ਸਾਲਾ ਬ੍ਰਹਮਜੋਤ ਸਿੰਘ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਨੌਜਵਾਨ ਦੋ ਸਾਲ ਪਹਿਲਾਂ ਹੀ ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਿਆ ਸੀ । ਜਿਕਰਯੋਗ ਹੈ ਕਿ ਉਕਤ ਨੌਜਵਾਨ ਪੰਜਾਬ ਟਾਂਡਾ ਉੜਮੁੜ ਦਾ…
Read More
133 ਸਫ਼ਾਈ ਕਰਮਚਾਰੀਆਂ ਦੇ ਬਾਵਜੂਦ ਜਗਰਾਉਂ ਦੇ ਕਈ ਮੁਹੱਲਿਆਂ ‘ਚ ਕੂੜਾ ਨਾ ਚੁੱਕੇ ਜਾਣ ਦੀਆਂ ਸ਼ਿਕਾਇਤਾਂ

133 ਸਫ਼ਾਈ ਕਰਮਚਾਰੀਆਂ ਦੇ ਬਾਵਜੂਦ ਜਗਰਾਉਂ ਦੇ ਕਈ ਮੁਹੱਲਿਆਂ ‘ਚ ਕੂੜਾ ਨਾ ਚੁੱਕੇ ਜਾਣ ਦੀਆਂ ਸ਼ਿਕਾਇਤਾਂ

ਗੁਰਪ੍ਰੀਤ ਸਿੰਘ :- ਜਗਰਾਉਂ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਮੁਹੱਲਾ ਨਿਵਾਸੀਆਂ ਵੱਲੋਂ ਚਿੰਤਾ ਜਤਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਕੁਝ ਇਲਾਕਿਆਂ ਵਿੱਚ ਕੂੜਾ ਨਿਯਮਤ ਤੌਰ ’ਤੇ ਨਾ ਚੁੱਕੇ ਜਾਣ ਕਾਰਨ ਗਲੀਆਂ ਅਤੇ ਜਨਤਕ ਥਾਵਾਂ ’ਤੇ ਗੰਦਗੀ ਇਕੱਠੀ ਹੋ ਰਹੀ ਹੈ। ਨਗਰ ਕੌਂਸਲ ਦੇ ਰਿਕਾਰਡ ਅਨੁਸਾਰ ਕੱਚੇ ਅਤੇ ਪੱਕੇ ਮਿਲਾ ਕੇ ਕੁੱਲ 133 ਸਫ਼ਾਈ ਕਰਮਚਾਰੀ ਤਾਇਨਾਤ ਹਨ। ਇਸ ਦੇ ਬਾਵਜੂਦ ਕੁਝ ਮੁਹੱਲਿਆਂ ਵਿੱਚ ਸਫ਼ਾਈ ਸੇਵਾ ਪ੍ਰਭਾਵਿਤ ਹੋਣ ਦੀਆਂ ਸ਼ਿਕਾਇਤਾਂ ਸਾਹਮਣੇ ਆਉਣ ਕਾਰਨ ਸਫ਼ਾਈ ਕਰਮਚਾਰੀਆਂ ਦੀ ਵਾਰਡ-ਵਾਈਜ਼ ਤਾਇਨਾਤੀ ਅਤੇ ਉਨ੍ਹਾਂ ਦੀਆਂ ਡਿਊਟੀਆਂ ਨੂੰ ਲੈ ਕੇ ਚਰਚਾ ਛਿੜੀ ਹੋਈ ਹੈ। ਸਥਾਨਕ ਪੱਧਰ ’ਤੇ ਇਹ ਦਾਅਵੇ ਵੀ ਕੀਤੇ ਜਾ…
Read More
ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

ਗੁਰਪ੍ਰੀਤ ਸਿੰਘ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਹੌਲੀ ਹੋ ਗਈ ਹੈ। ਹਾਲਾਂਕਿ ਮੌਸਮ ਵਿਭਾਗ ਵੱਲੋਂ 14 ਅਤੇ 15 ਸਤੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ 11 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੋਪੜ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਚੰਡੀਗੜ੍ਹ ਖੁਸ਼ਕ ਰਹੇਗਾ। ਮਾਨਸੂਨ ਦੀ ਰਫ਼ਤਾਰ ਹੌਲੀ ਕਾਰਨ ਅਤੇ ਜ਼ਿਆਦਾਤਰ ਇਲਾਕਿਆਂ ‘ਚ ਮੀਂਹ ਨਾ ਪੈਣ ਕਰਕੇ ਸੂਬੇ ‘ਚ ਦਿਨ ਵੇਲੇ ਗਰਮੀ ਅਤੇ ਹੁੰਮਸ ਵਧੀ ਹੈ। ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਵਧਿਆ ਹੈ, ਜੋ ਆਮ ਨਾਲੋਂ 2.7 ਡਿਗਰੀ ਵੱਧ ਹੈ। ਮੌਸਮ ਵਿਭਾਗ ਦੇ ਅਨੁਸਾਰ, ਵੀਰਵਾਰ ਨੂੰ…
Read More
ਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ : ਕੁਲਦੀਪ ਧਾਲੀਵਾਲ

ਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ : ਕੁਲਦੀਪ ਧਾਲੀਵਾਲ

ਮਾਨ ਸਰਕਾਰ ਨੇ ਪੀੜਤ ਪਰਿਵਾਰ ਦੇ ਨਾਲ ਖੜ੍ਹੀ, ਦੋਸ਼ੀਆਂ 'ਤੇ ਤੁਰੰਤ ਪਰਚਾ ਦਰਜ ਕਰਕੇ ਜੇਲ੍ਹ ਭੇਜਿਆ, ਪਰਿਵਾਰ ਦੀ ਮਾਲੀ ਮਦਦ ਅਤੇ ਬੱਚੇ ਨੂੰ ਸਰਕਾਰੀ ਨੌਕਰੀ ਵੀ ਦਿੱਤੀ : ਧਾਲੀਵਾਲਗੁਰਪ੍ਰੀਤ ਸਿੰਘ :- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬੀਜੇਪੀ ਆਗੂਆਂ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਵਿਰੋਧੀ ਪਾਰਟੀਆਂ, ਖ਼ਾਸ ਕਰਕੇ ਬੀਜੇਪੀ, ਪੰਜਾਬ ਵਿੱਚ ਲੋਕਾਂ ਦੀਆਂ ਲਾਸ਼ਾਂ 'ਤੇ ਰਾਜਨੀਤੀ ਕਰਨ ਤੋਂ ਬਾਜ਼ ਨਹੀਂ ਆ ਰਹੀਆਂ। ਉਨ੍ਹਾਂ ਕਿਹਾ ਕਿ ਬੀਜੇਪੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਹੋਰ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਜਾ ਕੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ…
Read More
ਪਿੰਡ ਵਾਸੀਆਂ ਨੇ ਤੂਰ ਬੰਜਾਰਾ ਪਹੁੰਚੇ ਭਾਜਪਾ ਆਗੂਆਂ ਦਾ ਵਿਰੋਧ ਕੀਤਾ, ‘ਆਪ’ ਨੇ ਉਨ੍ਹਾਂ ‘ਤੇ ਰਾਜਨੀਤਿਕ ਲਾਭ ਲੈਣ ਦਾ ਦੋਸ਼ ਲਗਾਇਆ

ਪਿੰਡ ਵਾਸੀਆਂ ਨੇ ਤੂਰ ਬੰਜਾਰਾ ਪਹੁੰਚੇ ਭਾਜਪਾ ਆਗੂਆਂ ਦਾ ਵਿਰੋਧ ਕੀਤਾ, ‘ਆਪ’ ਨੇ ਉਨ੍ਹਾਂ ‘ਤੇ ਰਾਜਨੀਤਿਕ ਲਾਭ ਲੈਣ ਦਾ ਦੋਸ਼ ਲਗਾਇਆ

ਚੰਡੀਗੜ੍ਹ 10 ਸਤੰਬਰ  (ਗੁਰਪ੍ਰੀਤ ਸਿੰਘ) : ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਘੇਰਾਓ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ 'ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਘਟਨਾ ਨੇ ਸਿਆਸੀ ਲਾਹਾ ਲੈਣ ਲਈ ਇੱਕ ਗਰੀਬ ਦਲਿਤ ਪਰਿਵਾਰ ਦੇ ਦਰਦ ਦਾ ਸ਼ੋਸ਼ਣ ਕਰਨ ਦੀ ਭਾਜਪਾ ਦੀ ਕੋਸ਼ਿਸ਼ ਨੂੰ ਨੰਗਾ ਕਰ ਦਿੱਤਾ ਹੈ। ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਐਕਸ 'ਤੇ…
Read More
ਤੂਰ ਬੰਜਾਰਾ ’ਚ ਭਾਜਪਾ ਆਗੂਆਂ ਦੇ ਵਿਰੋਧ ’ਤੇ ‘ਆਪ’ ਦਾ ਤਿੱਖਾ ਹਮਲਾ, ਬਲਤੇਜ ਪੰਨੂ ਨੇ ਕਿਹਾ- ਪੰਜਾਬ ’ਚ ਵੰਡਪਾਊ ਰਾਜਨੀਤੀ ਲਈ ਥਾਂ ਨਹੀਂ

ਤੂਰ ਬੰਜਾਰਾ ’ਚ ਭਾਜਪਾ ਆਗੂਆਂ ਦੇ ਵਿਰੋਧ ’ਤੇ ‘ਆਪ’ ਦਾ ਤਿੱਖਾ ਹਮਲਾ, ਬਲਤੇਜ ਪੰਨੂ ਨੇ ਕਿਹਾ- ਪੰਜਾਬ ’ਚ ਵੰਡਪਾਊ ਰਾਜਨੀਤੀ ਲਈ ਥਾਂ ਨਹੀਂ

ਚੰਡੀਗੜ੍ਹ 10 ਸਤੰਬਰ  (ਗੁਰਪ੍ਰੀਤ ਸਿੰਘ) : ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ ਆਗੂਆਂ ਨੂੰ ਭਜਾ ਦਿੱਤਾ ਅਤੇ ਭਾਜਪਾ ਨੂੰ ਸਪੱਸ਼ਟ ਸੁਨੇਹਾ ਦਿੱਤਾ ਕਿ ਉਸ ਦੀ ਵੰਡਪਾਊ ਰਾਜਨੀਤੀ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਇਸ ਘਟਨਾਕ੍ਰਮ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਆਪ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ 'ਚ ਜਾਤੀ ਕਾਰਡ ਖੇਡਣ ਦੀ ਭਾਜਪਾ ਦੀ ਕੋਸ਼ਿਸ਼ ਨੂੰ ਇੱਕ ਵਾਰ ਫਿਰ ਜਨਤਾ ਨੇ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਦੇ ਵੀ ਭਾਜਪਾ ਨੂੰ ਹਰਿਆਣਾ ਵਿੱਚ ਖੇਡੀ ਗਈ ਜੱਟ-ਗੈਰ-ਜੱਟ ਰਾਜਨੀਤੀ ਨੂੰ ਇੱਥੇ ਦੁਹਰਾਉਣ ਨਹੀਂ ਦੇਵੇਗਾ। ਸੰਗਰੂਰ ਦੇ ਪਿੰਡ…
Read More
NCSC ਟੀਮ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲੀ, ਹੁਣ ਤੱਕ ਕੀਤੀ ਗਈ ਕਾਰਵਾਈ ਦੀ ਸਮੀਖਿਆ ਕੀਤੀ

NCSC ਟੀਮ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲੀ, ਹੁਣ ਤੱਕ ਕੀਤੀ ਗਈ ਕਾਰਵਾਈ ਦੀ ਸਮੀਖਿਆ ਕੀਤੀ

ਸੰਗਰੂਰ, 10 ਸਤੰਬਰ 2026  (ਗੁਰਪ੍ਰੀਤ ਸਿੰਘ) : ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ (ਐਨ.ਸੀ.ਐਸ.ਸੀ.) ਦੀ ਟੀਮ ਨੇ ਅੱਜ ਸੰਗਰੂਰ ਦਾ ਦੌਰਾ ਕਰਦਿਆਂ ਪਿੰਡ ਤੂਰਬੰਜਾਰਾ ਵਿਖੇ ਸਵ: ਗੁਲਜ਼ਾਰ ਸਿੰਘ ਦੇ ਨਿਵਾਸ ਸਥਾਨ ’ਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਟੀਮ ਨੇ ਪਰਿਵਾਰ ਨਾਲ ਗੱਲਬਾਤ ਕਰਕੇ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ (ਆਈ.ਏ.ਐਸ.) ਨੇ ਦੱਸਿਆ ਕਿ ਮੁਲਾਕਾਤ ਦੌਰਾਨ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਪਰਿਵਾਰ ਨੇ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਦਿੱਤੇ ਭਰੋਸੇ ਅਨੁਸਾਰ…
Read More
ਰਾਘਵ ਚੱਢਾ ਵੋਟਰ ਸੂਚੀ ਵਿਵਾਦ ‘ਤੇ ‘ਆਪ’ ਨੇ ਭਾਜਪਾ ‘ਤੇ ਹਮਲਾ ਬੋਲਿਆ, ਕੁਲਦੀਪ ਧਾਲੀਵਾਲ ਨੇ ਚੁੱਕੇ ਸਵਾਲ

ਰਾਘਵ ਚੱਢਾ ਵੋਟਰ ਸੂਚੀ ਵਿਵਾਦ ‘ਤੇ ‘ਆਪ’ ਨੇ ਭਾਜਪਾ ‘ਤੇ ਹਮਲਾ ਬੋਲਿਆ, ਕੁਲਦੀਪ ਧਾਲੀਵਾਲ ਨੇ ਚੁੱਕੇ ਸਵਾਲ

ਚੰਡੀਗੜ੍ਹ 10 ਸਤੰਬਰ  (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਮੋਹਾਲੀ ਵਿੱਚ ਰਾਘਵ ਚੱਢਾ ਦੀ ਵੋਟਰ ਸੂਚੀ ਵਿੱਚੋਂ ਨਾਂ ਕੱਟੇ ਜਾਣ ਦੇ ਮੁੱਦੇ 'ਤੇ ਪੰਜਾਬ ਅਤੇ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਲਈ ਭਾਜਪਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਤਿੱਖੀ ਆਲੋਚਨਾ ਕੀਤੀ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਨੇ ਕਿਹਾ ਕਿ ਇਹ ਝੂਠਾ ਬਿਆਨ ਫੈਲਾਉਣ ਲਈ ਇਸ ਮੁੱਦੇ ਨੂੰ ਰਾਸ਼ਟਰੀ ਪੱਧਰ 'ਤੇ ਚੁੱਕਿਆ ਗਿਆ ਕਿ ਪੰਜਾਬ ਸਰਕਾਰ ਨੇ ਜਾਣਬੁੱਝ ਕੇ ਰਾਘਵ ਚੱਢਾ ਦੀ ਵੋਟ ਕੱਟੀ ਹੈ। ਇੱਕ ਪ੍ਰੈਸ ਕਾਨਫਰੰਸ ਮੀਡੀਆ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ…
Read More
ਵਪਾਰੀਆਂ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਲਈ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਤੇ ਅਧਿਕਾਰੀਆਂ ਦੀ ਮੀਟਿੰਗ

ਵਪਾਰੀਆਂ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਲਈ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਤੇ ਅਧਿਕਾਰੀਆਂ ਦੀ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਸਤੰਬਰ (ਗੁਰਪ੍ਰੀਤ ਸਿੰਘ) : ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਵੱਲੋਂ ਜ਼ਿਲ੍ਹੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਸਮੀਖਿਆ ਕਰਨ ਲਈ ਸਬੰਧਤ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਨੇ ਵਿਭਾਗਵਾਰ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬੰਧਤ ਮਾਮਲਿਆਂ ’ਤੇ ਨਿਰਧਾਰਤ ਨਿਯਮਾਂ ਅਤੇ ਸਮਾਂ-ਸੀਮਾ ਅਨੁਸਾਰ ਤਰਜੀਹ ਦੇ ਆਧਾਰ ’ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਬੇਲੋੜੀ ਦੇਰੀ ਤੋਂ ਬਚਣ ਲਈ ਵਿਭਾਗਾਂ ਦਰਮਿਆਨ ਪ੍ਰਭਾਵਸ਼ਾਲੀ ਤਾਲਮੇਲ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਜ਼ਿਲ੍ਹਾ…
Read More
ਪੰਜਾਬ ਚੋਣਾਂ ਤੋਂ ਪਹਿਲਾਂ ‘ਆਪ’ ਦਾ ਵੱਡਾ ਕਦਮ: ਮੁੱਖ ਮੰਤਰੀ ਮਾਨ ਅਤੇ ਚੀਮਾ ਸਿਆਸੀ ਮਾਮਲਿਆਂ ਦੀ ਕਮੇਟੀ ਵਿੱਚ ਸ਼ਾਮਲ

ਪੰਜਾਬ ਚੋਣਾਂ ਤੋਂ ਪਹਿਲਾਂ ‘ਆਪ’ ਦਾ ਵੱਡਾ ਕਦਮ: ਮੁੱਖ ਮੰਤਰੀ ਮਾਨ ਅਤੇ ਚੀਮਾ ਸਿਆਸੀ ਮਾਮਲਿਆਂ ਦੀ ਕਮੇਟੀ ਵਿੱਚ ਸ਼ਾਮਲ

ਗੁਰਪ੍ਰੀਤ ਸਿੰਘ :- ਆਮ ਆਦਮੀ ਪਾਰਟੀ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪਾਰਟੀ ਦੀ ਅਹਿਮ ਦੱਸ ਮੈਂਬਰੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਵਿੱਚ ਸ਼ਾਮਲ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੋ ਕਿ ਇਸ ਵੇਲੇ ਵਿਵਾਦਾਂ ਵਿੱਚ ਘਿਰੇ ਹੋਏ ਹਨ, ਨੂੰ ਪੀ ਏ ਸੀ ਚ ਸ਼ਾਮਲ ਕਰਕੇ ਪਾਰਟੀ ਦੇ ਪੰਜਾਬ ’ਚ ਨੰਬਰ ਦੋ ਦੇ ਆਗੂ ਹੋਣ ਦਾ ਸੁਨੇਹਾ ਦਿੱਤਾ ਹੈ ਅਤੇ ਪਾਰਟੀ ਦੀ ਅਹਿਮ ਬਾਡੀ ’ਚ ਦਲਿਤ ਭਾਈਚਾਰੇ ਨੂੰ ਪ੍ਰਤੀਨਿਧਤਾ ਵੀ ਦਿੱਤੀ ਹੈ। ਦਿੱਲੀ ਦੇ ਸਾਬਕਾ ਮੰਤਰੀ ਅਤੇ ਪੰਜਾਬ ਵਿੱਚ ਪਾਰਟੀ ਮਾਮਲਿਆਂ ਦੇ ਸਹਿ-ਇੰਚਾਰਜ ਸਤਿੰਦਰ ਜੈਨ…
Read More
ਭਾਖੜਾ-ਪੌਂਗ ਡੈਮਾਂ ‘ਚ ਪਾਣੀ ਦਾ ਪੱਧਰ ਔਸਤ ਤੋਂ ਹੇਠਾਂ, BBMB ਨੇ ਸੂਬਿਆਂ ਨੂੰ ਪਾਣੀ ਦੀ ਮੰਗ ਘਟਾਉਣ ਲਈ ਕਿਹਾ

ਭਾਖੜਾ-ਪੌਂਗ ਡੈਮਾਂ ‘ਚ ਪਾਣੀ ਦਾ ਪੱਧਰ ਔਸਤ ਤੋਂ ਹੇਠਾਂ, BBMB ਨੇ ਸੂਬਿਆਂ ਨੂੰ ਪਾਣੀ ਦੀ ਮੰਗ ਘਟਾਉਣ ਲਈ ਕਿਹਾ

ਗੁਰਪ੍ਰੀਤ ਸਿੰਘ :- ਭਾਖੜਾ ਅਤੇ ਪੌਂਗ ਡੈਮਾਂ ਵਿੱਚ ਪਾਣੀ ਦਾ ਪੱਧਰ ਔਸਤ ਤੋਂ ਹੇਠਾਂ ਰਹਿਣ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਨੇ ਪੰਜਾਬ ਸਮੇਤ ਸਹਿਯੋਗੀ ਸੂਬਿਆਂ ਨੂੰ ਪਾਣੀ ਦੀ ਮੰਗ ਘਟਾਉਣ ਅਤੇ ਪਾਣੀ ਦੀ ਸੰਭਾਲ ਕਰਨ ਲਈ ਕਿਹਾ ਹੈ। BBMB ਦੇ ਤਾਜ਼ਾ ਅੰਕੜਿਆਂ ਮੁਤਾਬਕ 10 ਸਤੰਬਰ ਸਵੇਰੇ ਭਾਖੜਾ ਦਾ ਪੱਧਰ 1643.75 ਫੁੱਟ ਅਤੇ ਪੌਂਗ ਦਾ 1372.47 ਫੁੱਟ ਦਰਜ ਕੀਤਾ ਗਿਆ। BBMB ਨੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਨੂੰ ਨਵੀਂ ਅਤੇ ਘੱਟ ਪਾਣੀ ਦੀ ਲੋੜ ਸਬੰਧੀ ਸ਼ਡਿਊਲ ਦੇਣ ਲਈ ਕਿਹਾ ਹੈ। ਮੌਜੂਦਾ ਸਮੇਂ ਤਿੰਨੇ ਸੂਬੇ ਭਾਖੜਾ-ਪੌਂਗ ਸਿਸਟਮ ਤੋਂ ਕੁੱਲ ਕਰੀਬ 39 ਹਜ਼ਾਰ ਕਿਊਸਿਕ ਪਾਣੀ ਲੈ ਰਹੇ ਹਨ। ਇਸ ਵਿੱਚ ਪੰਜਾਬ ਦੀ ਹਿੱਸੇਦਾਰੀ…
Read More
ਅਕਾਲੀ ਦਲ ਵਾਰਿਸ ਪੰਜਾਬ ਨੇ ਲੱਖਾ ਸਿਧਾਣਾ ਨੂੰ ਮੌੜ ਤੇ ਮਨਦੀਪ ਸਿੱਧੂ ਨੂੰ ਤਲਵੰਡੀ ਸਾਬੋ ਦੀ ਕਮਾਨ ਸੋਂਪੀ!

ਅਕਾਲੀ ਦਲ ਵਾਰਿਸ ਪੰਜਾਬ ਨੇ ਲੱਖਾ ਸਿਧਾਣਾ ਨੂੰ ਮੌੜ ਤੇ ਮਨਦੀਪ ਸਿੱਧੂ ਨੂੰ ਤਲਵੰਡੀ ਸਾਬੋ ਦੀ ਕਮਾਨ ਸੋਂਪੀ!

ਗੁਰਪ੍ਰੀਤ ਸਿੰਘ :- ਅਕਾਲੀ ਦਲ ਵਾਰਿਸ ਪੰਜਾਬ ਵਲੋਂ ਸੰਗਠਨਾਤਮਕ ਜ਼ਿੰਮੇਵਾਰੀਆਂ ਵਿੱਚ ਵਾਧਾ ਕਰਦਿਆਂ ਲੱਖਾ ਸਿਧਾਣਾ ਅਤੇ ਮਨਦੀਪ ਸਿੱਧੂ ਨੂੰ ਵਿਧਾਨ ਸਭਾ ਹਲਕਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਨੇ ਲੱਖਾ ਸਿਧਾਣਾ ਨੂੰ ਮੌੜ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਮਰਹੂਮ ਅਦਾਕਾਰ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੂੰ ਤਲਵੰਡੀ ਸਾਬੋ ਹਲਕੇ ਦਾ ਇੰਚਾਰਜ ਬਣਾਇਆ ਗਿਆ ਹੈ। ਦੋਵਾਂ ਨਿਯੁਕਤੀਆਂ ਨਾਲ ਪਾਰਟੀ ਨੇ ਹਲਕਾ ਪੱਧਰ ’ਤੇ ਆਪਣੀ ਸਰਗਰਮੀ ਵਧਾਉਣ ਦੀ ਦਿਸ਼ਾ ਵਿੱਚ ਕਦਮ ਚੁੱਕਿਆ ਹੈ। ਲੱਖਾ ਸਿਧਾਣਾ ਅਤੇ ਮਨਦੀਪ ਸਿੱਧੂ ਹੁਣ ਆਪੋ-ਆਪਣੇ ਹਲਕਿਆਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣਗੇ।
Read More
ਪੀਆਰਟੀਸੀ ਦੇ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਹਾਈ ਕੋਰਟ ਤੋਂ ਲੱਗਿਆ ਝਟਕਾ

ਪੀਆਰਟੀਸੀ ਦੇ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਹਾਈ ਕੋਰਟ ਤੋਂ ਲੱਗਿਆ ਝਟਕਾ

ਗੁਰਪ੍ਰੀਤ ਸਿੰਘ :- ਪੀਆਰਟੀਸੀ ਦੇ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਹਾਈ ਕੋਰਟ ਤੋਂ ਝਟਕਾ ਲੱਗਿਆ ਹੈ। ਹਾਈ ਕੋਰਟ ਦੇ ਦੋਹਰੇ ਬੈਂਚ ਨੇ ਉਨ੍ਹਾਂ ਨੂੰ ਰੈਗੂਲਰ ਕਰਨ ਦੇ ਹੁਕਮ ਨੂੰ ਉਲਟਾ ਦਿੱਤਾ। ਪਹਿਲਾਂ ਇੱਕ ਸਿੰਗਲ ਬੈਂਚ ਨੇ ਕਰਮਚਾਰੀਆਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ। ਸਰਕਾਰ ਨੇ ਇਸ ਫੈਸਲੇ ਨੂੰ ਡਬਲ ਬੈਂਚ ਵਿੱਚ ਚੁਣੌਤੀ ਦਿੱਤੀ ਸੀ। ਬੈਂਚ ਨੇ ਕਿਹਾ ਕਿ ਪੀਆਰਟੀਸੀ ਦੁਆਰਾ ਇੱਕ ਨਿੱਜੀ ਏਜੰਸੀ ਰਾਹੀਂ ਨਿਯੁਕਤ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਕੋਈ ਰਾਹਤ ਨਹੀਂ ਮਿਲੇਗੀ। ਹਾਈ ਕੋਰਟ ਨੇ ਕਿਹਾ ਕਿ ਸਿਰਫ਼ ਪੀਆਰਟੀਸੀ ਲਈ ਲੰਬੇ ਸਮੇਂ ਲਈ ਕੰਮ ਕਰਨਾ ਅਤੇ ਨਿਗਮ ਅਧਿਕਾਰੀਆਂ ਦੇ ਨਿਰਦੇਸ਼ਾਂ ਹੇਠ ਡਿਊਟੀਆਂ ਨਿਭਾਉਣਾ ਕਿਸੇ ਵਿਅਕਤੀ ਨੂੰ ਪੀਆਰਟੀਸੀ ਕਰਮਚਾਰੀ…
Read More
ਜਲੰਧਰ ਵਿੱਚ ਅੱਜ ਬੰਦ ਦਾ ਅਸਰ; ਮੁੱਖ ਬਾਜ਼ਾਰ ਸੁੰਨਸਾਨ ਨਜ਼ਰ ਆਏ!

ਜਲੰਧਰ ਵਿੱਚ ਅੱਜ ਬੰਦ ਦਾ ਅਸਰ; ਮੁੱਖ ਬਾਜ਼ਾਰ ਸੁੰਨਸਾਨ ਨਜ਼ਰ ਆਏ!

ਗੁਰਪ੍ਰੀਤ ਸਿੰਘ :- ਲੁਧਿਆਣਾ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ਵਿੱਚ ਦਲਿਤ ਭਾਈਚਾਰੇ ਨੇ ਅੱਜ (10 ਸਤੰਬਰ) ਨੂੰ ਜਲੰਧਰ ਬੰਦ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਸਵੇਰ ਤੋਂ ਹੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ।  ਜਲੰਧਰ ਦੇ ਮਸ਼ਹੂਰ ਬਾਜ਼ਾਰ ਰੈਣਕ ਬਾਜ਼ਾਰ ਵਿੱਚ ਜ਼ਿਆਦਾਤਰ ਦੁਕਾਨਾਂ ਬੰਦ ਦਿਸੀਆਂ। ਭਗਵਾਨ ਵਾਲਮੀਕਿ ਸ਼ਕਤੀ ਕ੍ਰਾਂਤੀ ਸੈਨਾ ਪੰਜਾਬ ਦੇ ਪ੍ਰਧਾਨ ਰਾਜੀਵ ਗੋਰਾ ਅਤੇ ਭੀਮ ਕ੍ਰਾਂਤੀ ਸੈਨਾ ਦੇ ਪ੍ਰਧਾਨ ਗੌਰਵ ਵਾਲਮੀਕਿ ਨੇ ਬੰਦ ਦਾ ਐਲਾਨ ਕੀਤਾ ਹੈ। ਸ਼ਹਿਰ ਦੇ ਸਾਰੇ ਬਾਜ਼ਾਰ, ਗਲੀ-ਮੁਹੱਲੇ, ਸਰਕਾਰੀ ਦਫ਼ਤਰ ਅਤੇ ਬੈਂਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹਿਣਗੇ। ਗੌਰਵ ਨੇ ਕਿਹਾ ਕਿ…
Read More
ਮੁੱਖ ਮੰਤਰੀ ਮਾਨ ਨੇ CII ਨਾਲ ਮਿਲ ਕੇ ਫ਼ਸਲੀ ਰਹਿੰਦ-ਖੂੰਹਦ ਤੇ ਉਦਯੋਗਿਕ ਵਿਕਾਸ ਲਈ ਕੰਮ ਕਰਨ ਦਾ ਦਿੱਤਾ ਸੱਦਾ

ਮੁੱਖ ਮੰਤਰੀ ਮਾਨ ਨੇ CII ਨਾਲ ਮਿਲ ਕੇ ਫ਼ਸਲੀ ਰਹਿੰਦ-ਖੂੰਹਦ ਤੇ ਉਦਯੋਗਿਕ ਵਿਕਾਸ ਲਈ ਕੰਮ ਕਰਨ ਦਾ ਦਿੱਤਾ ਸੱਦਾ

ਚੰਡੀਗੜ੍ਹ, 9 ਸਤੰਬਰ (ਗੁਰਪ੍ਰੀਤ ਸਿੰਘ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਜਾਣ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸੀ.ਆਈ.ਆਈ. ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ 'ਤੇ ਜ਼ੋਰ ਦਿੱਤਾ। ਉਨ੍ਹਾਂ ਮਾਲਵਾ ਖੇਤਰ, ਖਾਸ ਕਰਕੇ ਸੰਗਰੂਰ ਅਤੇ ਬਰਨਾਲਾ ਵਿੱਚ ਸ਼ੁਰੂ ਕੀਤੀਆਂ…
Read More
ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ‘ਤੇ ‘ਆਪ’ ਦਾ ਹਮਲਾ, ਬਲਤੇਜ ਪੰਨੂ ਬੋਲੇ- ‘ਯੁੱਧ ਨਸ਼ਿਆਂ ਵਿਰੁੱਧ’ ‘ਚ ਸ਼ਾਮਲ ਹੋਵੇ BJP

ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ‘ਤੇ ‘ਆਪ’ ਦਾ ਹਮਲਾ, ਬਲਤੇਜ ਪੰਨੂ ਬੋਲੇ- ‘ਯੁੱਧ ਨਸ਼ਿਆਂ ਵਿਰੁੱਧ’ ‘ਚ ਸ਼ਾਮਲ ਹੋਵੇ BJP

ਚੰਡੀਗੜ੍ਹ 9 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਰਾਜ ਜਨਰਲ ਸਕੱਤਰ (ਸੰਗਠਨ) ਅਤੇ ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਭਾਜਪਾ ਵੱਲੋਂ ਉਲੀਕੀਆਂ ਗਈਆਂ ਨਸ਼ਾ ਵਿਰੋਧੀ ਯਾਤਰਾਵਾਂ ਨੂੰ ਲੈ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਵੱਖਰਾ ਸਿਆਸੀ ਪ੍ਰਚਾਰ ਸ਼ੁਰੂ ਕਰਨ ਦੀ ਬਜਾਏ ਪੰਜਾਬ ਵਿੱਚ ਚੱਲ ਰਹੇ 'ਯੁੱਧ ਨਸ਼ਿਆਂ ਵਿਰੁੱਧ' ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਮਾਰਚ 2025 ਤੋਂ ਹੁਣ ਤੱਕ ਚਲਾਈ ਗਈ ਵਿਸ਼ਾਲ ਕਾਰਵਾਈ ਤਹਿਤ 60,239 ਮਾਮਲੇ ਦਰਜ ਕੀਤੇ ਗਏ ਹਨ ਅਤੇ 77,509 ਵਿਅਕਤੀਆਂ 'ਤੇ ਕੇਸ ਦਰਜ ਕੀਤਾ ਗਿਆ ਹੈ, ਜੋ ਨਸ਼ਿਆਂ ਵਿਰੁੱਧ ਪੰਜਾਬ ਦੀ ਲੜਾਈ…
Read More
ਗੁਲਜ਼ਾਰ ਸਿੰਘ ਦੀ ਮੌਤ ‘ਤੇ ਰਾਹੁਲ ਗਾਂਧੀ ਦੇ ਟਵੀਟ ਨੂੰ ਲੈ ਕੇ ‘ਆਪ’ ਦਾ ਹਮਲਾ, ਧਾਲੀਵਾਲ ਬੋਲੇ- ਕਾਂਗਰਸ ਨੂੰ ਲਾਸ਼ਾਂ ਦੀ ਰਾਜਨੀਤੀ ਦੀ ਆਦਤ

ਗੁਲਜ਼ਾਰ ਸਿੰਘ ਦੀ ਮੌਤ ‘ਤੇ ਰਾਹੁਲ ਗਾਂਧੀ ਦੇ ਟਵੀਟ ਨੂੰ ਲੈ ਕੇ ‘ਆਪ’ ਦਾ ਹਮਲਾ, ਧਾਲੀਵਾਲ ਬੋਲੇ- ਕਾਂਗਰਸ ਨੂੰ ਲਾਸ਼ਾਂ ਦੀ ਰਾਜਨੀਤੀ ਦੀ ਆਦਤ

ਚੰਡੀਗੜ੍ਹ/ਅਮ੍ਰਿਤਸਰ 9 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੰਗਰੂਰ ਨਿਵਾਸੀ ਗੁਲਜ਼ਾਰ ਸਿੰਘ ਦੀ ਮੌਤ 'ਤੇ ਰਾਹੁਲ ਗਾਂਧੀ ਵੱਲੋਂ ਕੀਤੇ ਗਏ ਟਵੀਟ ਨੂੰ ਮੰਦਭਾਗਾ ਅਤੇ ਸ਼ਰਮਨਾਕ ਦੱਸਿਆ ਅਤੇ ਕਿਹਾ ਕਿ ਕਾਂਗਰਸ ਨੂੰ ਲਾਸ਼ਾਂ 'ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ। ਉਨ੍ਹਾਂ ਗੁਲਜ਼ਾਰ ਸਿੰਘ ਦੇ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਤੁਰੰਤ ਐਕਸ਼ਨ ਲੈਂਦਿਆਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੀੜਤ ਪਰਿਵਾਰ ਲਈ ਵਿੱਤੀ ਸਹਾਇਤਾ ਦੇ ਨਾਲ-ਨਾਲ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਹੈ। ਇਹ ਸਿਰਫ਼ ਆਮ ਆਦਮੀ…
Read More
ਪੰਜਾਬ ਹਾਈ ਕੋਰਟ ਨੇ ਮੁਲਾਜ਼ਮਾਂ ਨੂੰ ਦਿੱਤੀ ਰਾਹਤ, 2025 ਸੋਧ ਪੁਰਾਣੇ ਮੁਲਾਜ਼ਮਾਂ ‘ਤੇ ਲਾਗੂ ਨਹੀਂ ਹੋਵੇਗੀ

ਪੰਜਾਬ ਹਾਈ ਕੋਰਟ ਨੇ ਮੁਲਾਜ਼ਮਾਂ ਨੂੰ ਦਿੱਤੀ ਰਾਹਤ, 2025 ਸੋਧ ਪੁਰਾਣੇ ਮੁਲਾਜ਼ਮਾਂ ‘ਤੇ ਲਾਗੂ ਨਹੀਂ ਹੋਵੇਗੀ

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਨਾਲ ਸਬੰਧਤ ਤਨਖਾਹ ਸਕੇਲ ਵਿਵਾਦ ਵਿੱਚ ਮਹੱਤਵਪੂਰਨ ਰਾਹਤ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਸੇਵਾ ਨਿਯਮਾਂ ਵਿੱਚ 2025 ਦੀ ਸੋਧ ਸੋਧ ਦੇ ਨੋਟੀਫਿਕੇਸ਼ਨ ਤੋਂ ਪਹਿਲਾਂ ਨਿਯੁਕਤ ਕਰਮਚਾਰੀਆਂ 'ਤੇ ਪਿਛਲੀ ਤਾਰੀਖ ਤੋਂ ਲਾਗੂ ਨਹੀਂ ਹੋਵੇਗੀ। ਇਹ ਮਾਮਲਾ 17 ਜੁਲਾਈ, 2020 ਨੂੰ ਜਾਰੀ ਪੰਜਾਬ ਸਰਕਾਰ ਜਾਂ ਇਸਦੀਆਂ ਸੰਸਥਾਵਾਂ ਵਿੱਚ ਸਿੱਧੀ ਭਰਤੀ ਜਾਂ ਤਰਸਯੋਗ ਨਿਯੁਕਤੀਆਂ ਨਾਲ ਸਬੰਧਤ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਜਾਂ ਇਸਦੀਆਂ ਸੰਸਥਾਵਾਂ ਵਿੱਚ ਸਿੱਧੀ ਭਰਤੀ ਜਾਂ ਤਰਸਯੋਗ ਨਿਯੁਕਤੀਆਂ ਲਈ ਕਰਮਚਾਰੀਆਂ ਨੂੰ ਦਿੱਤਾ ਜਾਣ ਵਾਲਾ ਤਨਖਾਹ ਸਕੇਲ ਸੱਤਵੇਂ ਕੇਂਦਰੀ ਤਨਖਾਹ ਕਮਿਸ਼ਨ ਦੇ…
Read More
ਦਿੜ੍ਹਬਾ ਮਾਮਲੇ ’ਤੇ ਰਾਹੁਲ ਗਾਂਧੀ ਨੂੰ ਮੰਤਰੀ ਬਰਿੰਦਰ ਗੋਇਲ ਦਾ ਤਿੱਖਾ ਜਵਾਬ, ਕਿਹਾ- ਦੁਖਦਾਈ ਘਟਨਾ ’ਤੇ ਨਾ ਹੋਵੇ ਸਿਆਸਤ

ਦਿੜ੍ਹਬਾ ਮਾਮਲੇ ’ਤੇ ਰਾਹੁਲ ਗਾਂਧੀ ਨੂੰ ਮੰਤਰੀ ਬਰਿੰਦਰ ਗੋਇਲ ਦਾ ਤਿੱਖਾ ਜਵਾਬ, ਕਿਹਾ- ਦੁਖਦਾਈ ਘਟਨਾ ’ਤੇ ਨਾ ਹੋਵੇ ਸਿਆਸਤ

ਚੰਡੀਗੜ੍ਹ 9 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਦਿੜ੍ਹਬਾ ਵਿਖੇ ਵਾਪਰੀ ਹਾਲੀਆ ਘਟਨਾ ਬਾਰੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨਾਂ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਪੀੜਤ ਪਰਿਵਾਰ ਅਤੇ ਸਥਾਨਕ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਬਜਾਏ ਇੱਕ ਦੁਖਦਾਈ ਘਟਨਾ 'ਤੇ ਸਿਆਸਤ ਕਰ ਰਹੀਆਂ ਹਨ। ਰਾਹੁਲ ਗਾਂਧੀ ਦੀ ਸੋਸ਼ਲ ਮੀਡੀਆ ਪੋਸਟ 'ਤੇ ਜਵਾਬ ਦਿੰਦਿਆਂ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਰਾਹੁਲ ਗਾਂਧੀ ਜੀ, ਤੁਸੀਂ ਨਸ਼ਿਆਂ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਬਾਰੇ ਗੱਲ ਕੀਤੀ ਹੈ, ਪਰ ਮੈਂ ਤੁਹਾਨੂੰ ਯਾਦ ਕਰਵਾਉਣਾ ਚਾਹੁੰਦਾ ਹਾਂ…
Read More
ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ‘ਨੋ ਵਰਕ ਨੋ ਪੇ’ ਪੱਤਰ ਵੀ ਵਾਪਸ ਲੈਣ ਦਾ ਕੀਤਾ ਵਾਅਦਾ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ‘ਨੋ ਵਰਕ ਨੋ ਪੇ’ ਪੱਤਰ ਵੀ ਵਾਪਸ ਲੈਣ ਦਾ ਕੀਤਾ ਵਾਅਦਾ

ਗੁਰਪ੍ਰੀਤ ਸਿੰਘ :- ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਸਰਕਾਰ ਵਿਚਕਾਰ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਟਕਰਾਅ ਬੁੱਧਵਾਰ ਨੂੰ ਖ਼ਤਮ ਹੋ ਗਿਆ। ਮੁੱਖ ਸਕੱਤਰ ਨਾਲ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਰਸਮੀ ਐਲਾਨ ਕਰ ਦਿੱਤਾ। ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ ’ਤੇ ਵੀ ਲਗਭਗ ਸਹਿਮਤੀ ਬਣ ਗਈ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਜਾਰੀ ਕੀਤੇ ਗਏ ਦੋਵੇਂ ਪੱਤਰ ਵਾਪਸ ਲੈਣ ’ਤੇ ਵੀ ਸਹਿਮਤੀ ਬਣੀ ਹੈ। ਮੁਲਾਜ਼ਮ ਜਥੇਬੰਦੀਆਂ ਨੇ ਲੰਬਿਤ ਮੰਗਾਂ ਨੂੰ ਲੈ ਕੇ ਮੰਗਲਵਾਰ ਤੋਂ ਸਮੂਹਿਕ ਛੁੱਟੀ ਲੈ ਕੇ ਅੰਦੋਲਨ ਸ਼ੁਰੂ ਕੀਤਾ ਸੀ ਅਤੇ ਬਾਅਦ ਵਿੱਚ ਹੜਤਾਲ ਨੂੰ 11 ਸਤੰਬਰ ਤੱਕ ਵਧਾਉਣ ਦਾ ਐਲਾਨ…
Read More
ਪੰਜਾਬੀ ਗਾਇਕ ਐਮੀ ਵਿਰਕ ਤੇ ਫਾਇਰਿੰਗ ਦੀ ਘਟਨਾ ‘ਚ ਵੱਡੀ ਅੱਪਡੇਟ, ਪਰਿਵਾਰ ਨੇ ਦਿੱਤਾ ਸਪਸ਼ਟੀਕਰਨ!

ਪੰਜਾਬੀ ਗਾਇਕ ਐਮੀ ਵਿਰਕ ਤੇ ਫਾਇਰਿੰਗ ਦੀ ਘਟਨਾ ‘ਚ ਵੱਡੀ ਅੱਪਡੇਟ, ਪਰਿਵਾਰ ਨੇ ਦਿੱਤਾ ਸਪਸ਼ਟੀਕਰਨ!

ਗੁਰਪ੍ਰੀਤ ਸਿੰਘ :- ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਐਮੀ ਵਿਰਕ 'ਤੇ ਕੈਨੇਡਾ 'ਚ ਹੋਏ ਫਾਇਰਿੰਗ ਮਾਮਲੇ ਨੂੰ ਲੈ ਕੇ ਇਕ ਵੱਡਾ ਖੁਲਾਸਾ ਹੋਇਆ ਹੈ। ਐਮੀ ਵਿਰਕ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਚਲਾਈਆਂ ਗੋਲੀਆਂ ਦੀ ਘਟਨਾ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦਾ ਬਿਆਨ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਐਮੀ ਵਿਰਕ ਅਤੇ ਉਸ ਦੀ ਗੱਡੀ 'ਤੇ ਕਿਸੇ ਤਰ੍ਹਾਂ ਦੀ ਕੋਈ ਗੋਲੀਬਾਰੀ ਨਹੀਂ ਹੋਈ। ਉਹ ਕੈਨੇਡਾ ਦੌਰੇ 'ਤੇ ਹਨ। ਉਹ ਬਿਲਕੁੱਲ ਠੀਕ-ਠਾਕ ਹਨ। ਪਰਿਵਾਰ ਨੇ ਕਿਹਾ ਕਿ ਅਜਿਹੀ ਘਟਨਾ 5 ਦਿਨ ਪਹਿਲਾਂ ਵਾਪਰੀ ਹੈ ਪਰ ਉਸ ਨੂੰ ਐਮੀ ਨਾਲ ਜੋੜ ਕੇ ਦੱਸਿਆ ਜਾ ਰਿਹਾ ਹੈ, ਜੋ ਫਰਜ਼ੀ ਹੈ। ਕੁਝ ਦਿਨ ਪਹਿਲਾਂ…
Read More
ਕੈਨੇਡਾ ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

ਕੈਨੇਡਾ ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

ਰਾਜੀਵ ਸ਼ਰਮਾ :- ਕੈਨੇਡਾ ਦੇ ਕੈਲਗਰੀ ਸ਼ਹਿਰ ’ਚ ਪੁਲਿਸ ਨੇ ਹਿੰਸਕ ਐਕਸਟੌਰਸ਼ਨ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 16 ਵਿਅਕਤੀਆਂ ਖ਼ਿਲਾਫ਼ ਕੁੱਲ 56 ਅਪਰਾਧਿਕ ਦੋਸ਼ ਦਰਜ ਕੀਤੇ ਹਨ। ਪੁਲਿਸ ਮੁਤਾਬਕ ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਅਕਤੀ ਭਾਰਤੀ ਜਾਂ ਪੰਜਾਬੀ ਮੂਲ ਦੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਪੁਲਿਸ ਅਨੁਸਾਰ ਇਨ੍ਹਾਂ ਵਿੱਚੋਂ ਕੋਈ ਵੀ ਕੈਨੇਡਾ ਦਾ ਨਾਗਰਿਕ ਨਹੀਂ ਹੈ। ਕੈਲਗਰੀ ਪੁਲਿਸ ਨੇ 15 ਮੁਲਜ਼ਮਾਂ ਦੇ ਨਾਮ ਅਤੇ ਤਸਵੀਰਾਂ ਜਨਤਕ ਕੀਤੀਆਂ ਹਨ, ਜਦਕਿ 16ਵੇਂ ਮੁਲਜ਼ਮ ਦੀ ਪਛਾਣ ਫਿਲਹਾਲ ਜਨਤਕ ਨਹੀਂ ਕੀਤੀ ਗਈ। ਪੁਲਿਸ ਦੀ ਜਾਂਚ ਵਿੱਚ ਗੋਲੀਬਾਰੀ, ਅੱਗਜ਼ਨੀ, ਫਿਰੌਤੀ, ਅਗਵਾ, ਹਥਿਆਰਾਂ ਨਾਲ ਜੁੜੇ ਅਪਰਾਧ ਅਤੇ ਕੋਕੀਨ ਕਬਜ਼ੇ ਵਰਗੇ ਗੰਭੀਰ ਦੋਸ਼ ਸਾਹਮਣੇ ਆਏ ਹਨ। ਕੈਲਗਰੀ…
Read More
ਪੰਜਾਬ ‘ਚ ਹੁਣ 12 ਸਤੰਬਰ ਤੱਕ ਚੱਲੇਗੀ ਸਫਾਈ ਮੁਹਿੰਮ : ਬੈਂਸ

ਪੰਜਾਬ ‘ਚ ਹੁਣ 12 ਸਤੰਬਰ ਤੱਕ ਚੱਲੇਗੀ ਸਫਾਈ ਮੁਹਿੰਮ : ਬੈਂਸ

ਗੁਰਪ੍ਰੀਤ ਸਿੰਘ :-  ਪੰਜਾਬ ਸਰਕਾਰ (Punjab Government) ਨੇ ਨਾਗਰਿਕਾਂ ਤੋਂ ਮਿਲ ਰਹੇ ਜ਼ਬਰਦਸਤ ਹੁੰਗਾਰੇ ਨੂੰ ਦੇਖਦਿਆਂ ਸੂਬਾ ਪੱਧਰੀ `ਸਫ਼ਾਈ ਮੁਹਿੰਮ 2.0 ਨੂੰ 12 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ । ਕੀ ਆਖਿਆ ਲੋਕਲ ਬਾਡੀ ਮੰਤਰੀ ਨੇ ਪੰਜਾਬ ਵਿਚ ਸ਼ੁਰੂ ਕੀਤੀ ਗਈ ਸਫਾਈ ਮੁਹਿੰਮ (Cleanup campaign) 2.0 ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਮੁਹਿੰਮ ਦੌਰਾਨ ਹੁਣ ਤੱਕ ਐੱਮ-ਸੇਵਾ ਐਪ ਰਾਹੀਂ ਪ੍ਰਾਪਤ 6,459 ਸ਼ਿਕਾਇਤਾਂ ‘ਚੋਂ 5,407 ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜੋ 83 ਫੀਸਦੀ ਤੋਂ ਵੱਧ ਹੈ । ਸੂਬੇ ਦੇ 166 ਸ਼ਹਿਰਾਂ ਵਿਚ ਚਲਾਈ ਜਾਵੇਗੀ ਸਫਾਾਈ ਮੁਹਿੰਮ…
Read More
ਮੁਲਾਜ਼ਮਾਂ ਦੀ ਪੈਨ-ਡਾਊਨ ਸਟ੍ਰਾਈਕ ਵਿਚਾਲੇ ਦੂਜੇ ਦੌਰ ਦੀ ਮੀਟਿੰਗ, ਸਰਕਾਰ ਕਰ ਚੁੱਕੀ ‘ਨੋ ਵਰਕ, ਨੋ ਪੇ’ ਦਾ ਐਲਾਨ

ਮੁਲਾਜ਼ਮਾਂ ਦੀ ਪੈਨ-ਡਾਊਨ ਸਟ੍ਰਾਈਕ ਵਿਚਾਲੇ ਦੂਜੇ ਦੌਰ ਦੀ ਮੀਟਿੰਗ, ਸਰਕਾਰ ਕਰ ਚੁੱਕੀ ‘ਨੋ ਵਰਕ, ਨੋ ਪੇ’ ਦਾ ਐਲਾਨ

ਗੁਰਪ੍ਰੀਤ ਸਿੰਘ :- ਪੰਜਾਬ ਸਰਕਾਰ ਤੇ ਸਰਕਾਰੀ ਮੁਲਾਜ਼ਮਾਂ ਵਿਚਾਲੇ ਲੰਬਿਤ ਮੰਗਾਂ ਨੂੰ ਲੈ ਕੇ ਚੱਲ ਰਿਹਾ ਵਿਵਾਦ ਜਾਰੀ ਹੈ। ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਚੰਡੀਗੜ੍ਹ ਤੇ ਮੋਹਾਲੀ ਸਮੇਤ ਵੱਖ-ਵੱਖ ਸਰਕਾਰੀ ਦਫ਼ਤਰਾਂ ‘ਚ ਪੈਨ ਡਾਊਨ ਹੜਤਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਸਰਕਾਰ ਵੱਲੋਂ ਗੱਲਬਾਤ ਦਾ ਰਾਹ ਖੋਲ੍ਹਦਿਆਂ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਯੂਨੀਅਨ ਆਗੂਆਂ ਨੂੰ ਗੱਲਬਾਤ ਦੇ ਦੂਜੇ ਗੇੜ ਲਈ ਸੱਦਾ ਦਿੱਤਾ ਹੈ। ਹਾਲਾਂਕਿ, ਮੁੱਖ ਸਕੱਤਰ ਵੱਲੋਂ ਗੱਲਬਾਤ ਲਈ ਸੱਦਾ ਮਿਲਣ ਦੇ ਬਾਵਜੂਦ ਮੁਲਾਜ਼ਮਾਂ ਨੇ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੇ ਸੰਘਰਸ਼ ਨੂੰ ਸ਼ੁੱਕਰਵਾਰ ਤੱਕ ਵਧਾਉਣ ਦਾ ਐਲਾਨ ਕੀਤਾ ਗਿਆ ਹੈ।…
Read More
ਪੰਜਾਬ ‘ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ ਬੰਦ, ਪੜ੍ਹੋ ਕਿਉਂ ਲੈਣਾ ਪਿਆ ਇੰਨਾ ਵੱਡਾ ਫ਼ੈਸਲਾ

ਪੰਜਾਬ ‘ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ ਬੰਦ, ਪੜ੍ਹੋ ਕਿਉਂ ਲੈਣਾ ਪਿਆ ਇੰਨਾ ਵੱਡਾ ਫ਼ੈਸਲਾ

ਗੁਰਪ੍ਰੀਤ ਸਿੰਘ :- ਈਰਾਨ ਅਤੇ ਅਮਰੀਕਾ ਵਿਚਕਾਰ ਵੱਧਦੇ ਤਣਾਅ ਅਤੇ ਜੰਗ ਵਰਗੇ ਹਾਲਾਤਾਂ ਦਾ ਅਸਰ ਹੁਣ ਲੁਧਿਆਣਾ ਦੀ ਟੈਕਸਟਾਈਲ ਅਤੇ ਡਾਇੰਗ ਇੰਡਸਟਰੀ 'ਤੇ ਸਾਫ਼ ਦਿਖਾਈ ਦੇਣ ਲੱਗਾ ਹੈ। ਕੱਚੇ ਮਾਲ, ਧਾਗੇ, ਡਾਈ-ਕੈਮੀਕਲ ਅਤੇ ਪੈਟਰੋਲੀਅਮ ਉਤਪਾਦਾਂ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਹੇ ਭਾਰੀ ਵਾਧੇ ਕਾਰਨ ਡਾਇੰਗ ਕਾਰੋਬਾਰੀਆਂ ਨੂੰ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸ਼ਹਿਰ ਦੀਆਂ ਵੱਖ-ਵੱਖ ਡਾਇੰਗ ਐਸੋਸੀਏਸ਼ਨਾਂ ਨੇ ਸਰਵਸੰਮਤੀ ਨਾਲ 14 ਤੋਂ 20 ਸਤੰਬਰ ਤੱਕ ਸਾਰੇ ਡਾਇੰਗ ਯੂਨਿਟ ਮੁਕੰਮਲ ਤੌਰ 'ਤੇ ਬੰਦ ਰੱਖਣ ਦਾ ਸਮੂਹਿਕ ਫ਼ੈਸਲਾ ਲਿਆ ਹੈ। ਪੰਜਾਬ ਡਾਇਅਰਸ ਐਸੋਸੀਏਸ਼ਨ ਵੱਲੋਂ ਕਮਲ ਚੌਹਾਨ ਅਤੇ ਰਜਨੀਸ਼ ਗੁਪਤਾ ਨੇ ਦੱਸਿਆ ਕਿ ਪਿਛਲੇ ਕੁੱਝ…
Read More
ਦੋ ਸਕੀਆਂ ਭੈਣਾਂ ਨੇ ਭਾਖੜਾ ਨਹਿਰ ‘ਚ ਮਾਰੀ ਛਾਲ; ਇੱਕ ਨੂੰ ਬਚਾਇਆ, ਦੂਜੀ ਪਾਣੀ ‘ਚ ਰੁੜ੍ਹੀ

ਦੋ ਸਕੀਆਂ ਭੈਣਾਂ ਨੇ ਭਾਖੜਾ ਨਹਿਰ ‘ਚ ਮਾਰੀ ਛਾਲ; ਇੱਕ ਨੂੰ ਬਚਾਇਆ, ਦੂਜੀ ਪਾਣੀ ‘ਚ ਰੁੜ੍ਹੀ

ਗੁਰਪ੍ਰੀਤ ਸਿੰਘ :- ਪਟਿਆਲਾ ਦੀ ਭਾਖੜਾ ਨਹਿਰ ਵਿੱਚ ਦੋ ਸਕੀਆਂ ਨਾਬਾਲਗ ਭੈਣਾਂ ਵੱਲੋਂ ਛਾਲ ਮਾਰ ਦੇਣ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਮੌਕੇ ’ਤੇ ਮੌਜੂਦ ਰਾਹਗੀਰਾਂ ਦੀ ਮੁਸਤੈਦੀ ਸਦਕਾ ਇੱਕ ਲੜਕੀ ਨੂੰ ਸਮਾਂ ਰਹਿੰਦੇ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਜਦਕਿ ਦੂਜੀ ਲੜਕੀ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਈ। ਘਟਨਾ ਬੀਤੀ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਸਿੱਧੂਵਾਲ ਕਲੋਨੀ ਦੀਆਂ ਰਹਿਣ ਵਾਲੀਆਂ ਦੋ ਸਕੀਆਂ ਭੈਣਾਂ, ਜਿਨ੍ਹਾਂ ਦੀ ਉਮਰ ਲਗਭਗ 15 ਅਤੇ 17 ਸਾਲ ਹੈ, ਅਚਾਨਕ ਭਾਖੜਾ ਨਹਿਰ ਦੇ ਪੁਲ ’ਤੇ ਪਹੁੰਚੀਆਂ ਅਤੇ ਉਨ੍ਹਾਂ ਨਹਿਰ ਵਿੱਚ ਛਾਲ ਮਾਰ ਦਿੱਤੀ। ਆਸ-ਪਾਸੋਂ ਲੰਘ ਰਹੇ ਲੋਕਾਂ ਨੇ ਜਦੋਂ ਉਨ੍ਹਾਂ ਨੂੰ ਨਹਿਰ…
Read More
ਚੰਡੀਗੜ੍ਹ ਰੇਲਵੇ ਸਟੇਸ਼ਨ ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ!

ਚੰਡੀਗੜ੍ਹ ਰੇਲਵੇ ਸਟੇਸ਼ਨ ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ!

ਗੁਰਪ੍ਰੀਤ ਸਿੰਘ :- ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਪੁਨਰ ਨਿਰਮਾਣ ਕਾਰਨ ਆਉਣ ਵਾਲੇ ਦਿਨਾਂ ਵਿੱਚ ਰੇਲ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲਵੇ ਨੇ ਨਿਰਮਾਣ ਕਾਰਜ ਲਈ 36 ਦਿਨਾਂ ਦਾ ਬਲਾਕ ਮਨਜ਼ੂਰ ਕੀਤਾ ਹੈ। ਇਹ ਕੰਮ ਤਿੰਨ ਪੜਾਵਾਂ ਵਿੱਚ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਸਟੇਸ਼ਨ ਦੇ ਪਿੱਲਰਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਫੁੱਟ ਓਵਰਬ੍ਰਿਜ ’ਤੇ ਛੱਤ ਲਗਾਉਣ ਦਾ ਕੰਮ ਕੀਤਾ ਜਾਵੇਗਾ। ਨਿਰਮਾਣ ਕਾਰਜ ਦੇ ਮੱਦੇਨਜ਼ਰ ਚੰਡੀਗੜ੍ਹ ਅਤੇ ਕਾਲਕਾ ਤੋਂ ਚੱਲਣ ਵਾਲੀਆਂ 12 ਟਰੇਨਾਂ ਨੂੰ ਰੱਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਟਰੇਨਾਂ ਨੂੰ ਚੰਡੀਗੜ੍ਹ ਦੀ ਬਜਾਏ ਅੰਬਾਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਤੋਂ ਚਲਾਇਆ ਜਾਵੇਗਾ। ਕੁਝ…
Read More
ਫਰੀਦਕੋਟ ਵਿੱਚ ਧਰਨੇ ਤੋਂ ਪਹਿਲਾਂ ਕਿਸਾਨ ਆਗੂ ਘਰਾਂ ਵਿੱਚ ਨਜ਼ਰਬੰਦ; ਡੱਲੇਵਾਲ ਵੱਲੋਂ ਭੁੱਖ ਹੜਤਾਲ ਸ਼ੁਰੂ

ਫਰੀਦਕੋਟ ਵਿੱਚ ਧਰਨੇ ਤੋਂ ਪਹਿਲਾਂ ਕਿਸਾਨ ਆਗੂ ਘਰਾਂ ਵਿੱਚ ਨਜ਼ਰਬੰਦ; ਡੱਲੇਵਾਲ ਵੱਲੋਂ ਭੁੱਖ ਹੜਤਾਲ ਸ਼ੁਰੂ

ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ਦਿਹਾਤੀ ਅਤੇ ਨਾਲ ਲੱਗਦੇ ਇਲਾਕਿਆਂ, ਜ਼ਿਲ੍ਹਿਆਂ ਜਿਵੇਂ ਤਰਨ ਤਾਰਨ, ਪੱਟੀ , ਹਰੀਕੇ ,ਫਰੀਦਕੋਟ , ਫਿਰੋਜ਼ਪੁਰ ਤਮਾਮ ਇਲਾਕਿਆਂ ਵਿੱਚ ਪੁਲਿਸ ਕਿਸਾਨ ਆਗੂਆਂ ਦੇ ਘਰ ਪਹੁੰਚੀ। ਭਾਰਤੀ ਕਿਸਾਨ ਯੂਨੀਅਨ ਜਗਜੀਤ ਸਿੰਘ ਡੱਲੇਵਾਲ ਦਾ ਅੱਜ ਸੂਬਾ ਪੱਧਰੀ ਧਰਨਾ ਫਰੀਦਕੋਟ ਬੈਂਕ ਦੇ ਬਾਹਰ ਸੀ। ਜਿਸ ਵਿਚ ਕਰਜ਼ੇ ਮੁਕਤੀ, one time settelment ਸਮੇਤ ਹੋਰ ਮੰਗਾਂ ਨੂੰ ਲੈਕੇ ਧਰਨਾ ਪ੍ਰਦਰਸ਼ਨ ਕਰਨਾ ਸੀ। ਇਸ ਤੋਂ ਬਾਅਦ ਅੱਜ ਤੜਕਸਾਰ ਪੁਲਿਸ ਕਿਸਾਨਾਂ ਦੇ ਘਰ ਪਹੁੰਚੀ। ਇਸ ਵਿਚ ਕਾਕਾ ਕੋਟੜਾ, ਜਗਜੀਤ ਸਿੰਘ ਡੱਲੇਵਾਲ, ਬੋਹੜ ਸਿੰਘ , ਦੀਪੂ ਮੰਡੀ ਸਮੇਂਤ ਦਰਜਨਾਂ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਕਿਸਾਨਾਂ ਨੂੰ ਪੁਲਿਸ…
Read More
ਲੁਧਿਆਣਾ ਵਿੱਚ ਸਵੇਰ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਐਲਾਨ

ਲੁਧਿਆਣਾ ਵਿੱਚ ਸਵੇਰ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਐਲਾਨ

ਗੁਰਪ੍ਰੀਤ ਸਿੰਘ :- ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿੱਚ ਬੀਤੀ ਸ਼ਾਮ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੇ ਮਾਮਲੇ ਵਿੱਚ ਅੱਜ ਦਲਿਤ ਸਮਾਜ ਦੇ ਭਾਈਚਾਰੇ ਨੇ ਲੁਧਿਆਣਾ ਬੰਦ ਦਾ ਐਲਾਨ ਕੀਤਾ ਹੈ। ਸ਼ਹਿਰ ਵਿੱਚ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਵੱਖ-ਵੱਖ ਜਥੇਬੰਦੀਆਂ ਦੇ ਮੈਂਬਰਾਂ ਦਾ ਦੋਸ਼ ਹੈ ਕਿ ਇਸ ਥਾਂ ’ਤੇ ਪਹਿਲਾਂ ਵੀ ਬੇਅਦਬੀ ਹੋਈ ਸੀ, ਉਸ ਮਾਮਲੇ ਵਿੱਚ ਹਾਲੇ ਤੱਕ ਕੁਝ ਨਹੀਂ ਹੋਇਆ। ਹੁਣ ਦੁਬਾਰਾ ਬੇਅਦਬੀ ਕੀਤੀ ਗਈ ਹੈ ਜਿਸ ਨੂੰ ਸਮਾਜ ਬਰਦਾਸ਼ਤ ਨਹੀਂ ਕਰੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸ਼ਹਿਰ ਦੇ ਜਲੰਧਰ ਬਾਈਪਾਸ ਚੌਂਕ ਵਿੱਚ ਸਥਾਪਤ…
Read More
ਮੁਲਾਜ਼ਮਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਪੰਜਾਬ ਸਰਕਾਰ, ਹਰ ਜਾਇਜ਼ ਮੰਗ ’ਤੇ ਗੱਲਬਾਤ ਲਈ ਤਿਆਰ: ਅਮਨ ਅਰੋੜਾ

ਮੁਲਾਜ਼ਮਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਪੰਜਾਬ ਸਰਕਾਰ, ਹਰ ਜਾਇਜ਼ ਮੰਗ ’ਤੇ ਗੱਲਬਾਤ ਲਈ ਤਿਆਰ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ (ਗੁਰਪ੍ਰੀਤ ਸਿੰਘ) : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਹਰ ਜਾਇਜ਼ ਮੰਗ ‘ਤੇ ਵਿਚਾਰ ਕਰਨ ਅਤੇ ਉਸ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਇੱਕੋ ਪਰਿਵਾਰ ਦਾ ਹਿੱਸਾ ਹਨ ਅਤੇ ਸਰਕਾਰ ਦਾ ਉਦੇਸ਼ ਗੱਲਬਾਤ, ਆਪਸੀ ਸਮਝਦਾਰੀ ਅਤੇ ਹਾਂ-ਪੱਖੀ ਪਹੁੰਚ ਰਾਹੀਂ ਸਾਰੀਆਂ ਵਾਜਬ ਚਿੰਤਾਵਾਂ ਦਾ ਹੱਲ ਕੱਢਣਾ ਹੈ। ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, “ਸਾਡੇ ਲਈ ਤਿੰਨ ਕਰੋੜ ਪੰਜਾਬੀ ਇੱਕ ਪਰਿਵਾਰ ਹਨ ਅਤੇ ਸਾਡੇ ਮੁਲਾਜ਼ਮ ਇਸ ਪਰਿਵਾਰ ਦਾ ਉੱਨਾ ਹੀ ਮਹੱਤਵਪੂਰਨ ਹਿੱਸਾ ਹਨ।…
Read More
ਰਾਘਵ ਚੱਢਾ ਦੀ ਵੋਟ ਨੂੰ ਲੈ ਕੇ ‘ਆਪ’ ਦਾ ਚੋਣ ਕਮਿਸ਼ਨ ’ਤੇ ਸਵਾਲ, ਅਨੁਰਾਗ ਢਾਂਡਾ ਨੇ ਲਗਾਏ ਗੰਭੀਰ ਦੋਸ਼

ਰਾਘਵ ਚੱਢਾ ਦੀ ਵੋਟ ਨੂੰ ਲੈ ਕੇ ‘ਆਪ’ ਦਾ ਚੋਣ ਕਮਿਸ਼ਨ ’ਤੇ ਸਵਾਲ, ਅਨੁਰਾਗ ਢਾਂਡਾ ਨੇ ਲਗਾਏ ਗੰਭੀਰ ਦੋਸ਼

ਨਵੀਂ ਦਿੱਲੀ, 8 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ ਅਤੇ ਜੋੜਨ ਦਾ ਖੇਡ ਖੇਡ ਰਹੀ ਭਾਜਪਾ ਅਤੇ ਉਸ ਦੇ ਚੋਣ ਕਮਿਸ਼ਨ ਨੂੰ ਮੰਗਲਵਾਰ ਨੂੰ ਬੇਨਕਾਬ ਕਰ ਦਿੱਤਾ। "ਆਪ" ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਭਾਜਪਾ ਨੇ ਚੋਣ ਕਮਿਸ਼ਨ ਦੇ ਜ਼ਰੀਏ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਦਿੱਲੀ ਦਾ ਵੋਟਰ ਬਣਾ ਦਿੱਤਾ ਹੈ। ਜਦਕਿ 3 ਸਤੰਬਰ ਤੱਕ ਰਾਘਵ ਚੱਢਾ ਪੰਜਾਬ ਦੇ ਵੋਟਰ ਸਨ। 31 ਅਗਸਤ ਨੂੰ ਆਈ ਦਿੱਲੀ ਦੀ ਡਰਾਫਟ ਰੋਲ ਵਿੱਚ ਰਾਜੇਂਦਰ ਨਗਰ ਬੂਥ 'ਤੇ ਸਿਰਫ਼ 746 ਵੋਟਾਂ ਸਨ, ਪਰ ਬਾਅਦ ਵਿੱਚ 747ਵੀਂ ਵੋਟ ਰਾਘਵ ਚੱਢਾ ਦੀ…
Read More
ਦੁਖਦਾਈ ਮੌਤ ’ਤੇ ਸਿਆਸਤ ਨੂੰ ਲੈ ਕੇ ‘ਆਪ’ ਦਾ ਵਿਰੋਧੀਆਂ ’ਤੇ ਹਮਲਾ, ਕਿਹਾ- ਲਾਸ਼ਾਂ ’ਤੇ ਰਾਜਨੀਤੀ ਦੀ ਇਜਾਜ਼ਤ ਨਹੀਂ

ਦੁਖਦਾਈ ਮੌਤ ’ਤੇ ਸਿਆਸਤ ਨੂੰ ਲੈ ਕੇ ‘ਆਪ’ ਦਾ ਵਿਰੋਧੀਆਂ ’ਤੇ ਹਮਲਾ, ਕਿਹਾ- ਲਾਸ਼ਾਂ ’ਤੇ ਰਾਜਨੀਤੀ ਦੀ ਇਜਾਜ਼ਤ ਨਹੀਂ

ਚੰਡੀਗੜ੍ਹ 8 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਇੱਕ ਦੁਖਦਾਈ ਮੌਤ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੀੜਤ ਪਰਿਵਾਰ ਨੂੰ ਇੱਜ਼ਤ ਨਾਲ ਦੁੱਖ ਮਨਾਉਣ ਦਿੱਤਾ ਜਾਣਾ ਚਾਹੀਦਾ ਹੈ ਅਤੇ ਲਾਸ਼ਾਂ 'ਤੇ ਰਾਜਨੀਤੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। 'ਆਪ' ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਵਿਰੋਧੀ ਧਿਰਾਂ ਬੇਹੱਦ ਸੰਵੇਦਨਹੀਣ "ਗਿਰਝ ਰਾਜਨੀਤੀ" ਕਰ ਰਹੀਆਂ ਹਨ, ਕਿਉਂਕਿ ਪੁਰਾਣੀਆਂ ਰਵਾਇਤੀ ਪਾਰਟੀਆਂ ਹਰ ਦੁਖਾਂਤ ਦਾ ਸਿਆਸੀਕਰਨ ਕਰਨ ਲਈ ਕਾਹਲੀਆਂ ਹਨ ਅਤੇ ਪਰਿਵਾਰ ਦੇ ਦੁੱਖ ਤੋਂ ਵੀ ਸਿਆਸੀ ਲਾਹਾ ਲੈਣਾ ਚਾਹੁੰਦੀਆਂ ਹਨ। ਇੱਕ ਵੀਡੀਓ ਸੰਦੇਸ਼ ਵਿੱਚ 'ਆਪ' ਪੰਜਾਬ…
Read More
ਮਹਿਲਾਵਾਂ ਲਈ ਪੰਜਾਬ ਦੀ ਪਹਿਲੀ ‘ਸ਼ੀ ਰਨਜ਼-2026’ ਮੈਰਾਥਨ 9 ਸਤੰਬਰ ਨੂੰ ਮੌੜ ’ਚ

ਮਹਿਲਾਵਾਂ ਲਈ ਪੰਜਾਬ ਦੀ ਪਹਿਲੀ ‘ਸ਼ੀ ਰਨਜ਼-2026’ ਮੈਰਾਥਨ 9 ਸਤੰਬਰ ਨੂੰ ਮੌੜ ’ਚ

ਬਠਿੰਡਾ, 8 ਸਤੰਬਰ (ਗੁਰਪ੍ਰੀਤ ਸਿੰਘ) : ਪੰਜਾਬ ਮਹਿਲਾ ਕਮਿਸ਼ਨ ਵੱਲੋਂ 9 ਸਤੰਬਰ ਨੂੰ ਮੌੜ ਵਿਖੇ ਸ਼ੀ ਰਨਜ਼-2026 ਮੈਰਾਥਨ ਕਰਵਾਈ ਜਾ ਰਹੀ ਹੈ। ਇਹ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਤੌਰ ’ਤੇ ਮਹਿਲਾਵਾਂ ਲਈ ਕਰਵਾਈ ਜਾ ਰਹੀ ਮੈਰਾਥਨ ਹੈ, ਜਿਸ ਦਾ ਮੁੱਖ ਮੰਤਵ ਗੁਣਵੱਤਾ, ਸਿਹਤ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਹੈ।ਇਹ ਜਾਣਕਾਰੀ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਨੀਲ ਗਰਗ ਵੀ ਮੌਜੂਦ ਸਨ। ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਕਿਹਾ ਕਿ ਇਹ ਮੈਰਾਥਨ ਪੰਜਾਬ ਸਰਕਾਰ ਦੀਆਂ ਮਹਿਲਾਵਾਂ ਦੇ ਅਕਸ ਨੂੰ ਉੱਚਾ…
Read More
3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਗੁਰਪ੍ਰੀਤ ਸਿੰਘ :- ਲੁਧਿਆਣਾ ਦੇ ਸੁਧਾਰ ਇਲਾਕੇ ਵਿੱਚ 25 ਸਾਲਾ ਤਿੰਨ ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਉਸ ਦੇ ਪਤੀ ’ਤੇ ਪਹਿਲਾਂ ਕੁੱਟਮਾਰ ਅਤੇ ਬਾਅਦ ਵਿੱਚ ਗਲਾ ਘੁੱਟ ਕੇ ਕਤਲ ਕਰਨ ਦੇ ਦੋਸ਼ ਲਗਾਏ ਹਨ। ਪਰਿਵਾਰ ਦਾ ਦਾਅਵਾ ਹੈ ਕਿ ਔਰਤ ਦੇ ਗਰਭ ਵਿੱਚ ਪਲ ਰਹੇ ਬੱਚੇ ਦੀ ਵੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਹਰਪ੍ਰੀਤ ਕੌਰ ਵਾਸੀ ਪਿੰਡ ਬੁਰਜ ਲਿੱਟਾਂ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਪਤੀ ਜਸਪ੍ਰੀਤ ਸਿੰਘ ਅਤੇ ਦਾਦਾ ਜੋਗਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਲੁਧਿਆਣਾ…
Read More
ਅਮਰੀਕਾ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

ਅਮਰੀਕਾ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

ਰਾਜੀਵ ਸ਼ਰਮਾ :- ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪੁਲਿਸ ਅਤੇ FBI ਦੀ ਸਾਂਝੀ ਕਾਰਵਾਈ ਦੌਰਾਨ ਪੰਜਾਬ ਦੇ ਰਹਿਣ ਵਾਲੇ ਕੰਵਲਪ੍ਰੀਤ (50) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ’ਤੇ ਪਿਜ਼ਾ ਰੈਸਟੋਰੈਂਟ ਦੀ ਆੜ ਵਿੱਚ ਕੌਮਾਂਤਰੀ ਡਰੱਗ ਸਿੰਡੀਕੇਟ ਚਲਾਉਣ ਅਤੇ ਕੋਕੀਨ ਦੀ ਸਪਲਾਈ ਕਰਨ ਦੇ ਦੋਸ਼ ਹਨ। ਜਾਂਚ ਏਜੰਸੀਆਂ ਮੁਤਾਬਕ ਮੁਲਜ਼ਮ ਦੇ ਟਿਕਾਣਿਆਂ ’ਤੇ ਛਾਪੇਮਾਰੀ ਦੌਰਾਨ 40 ਕਿਲੋ ਕੋਕੀਨ, ਕਈ ਪਿਸਤੌਲਾਂ ਅਤੇ ਵੱਡੀ ਮਾਤਰਾ ਵਿੱਚ ਡਾਲਰਾਂ ਦੀ ਨਕਦੀ ਬਰਾਮਦ ਕੀਤੀ ਗਈ। ਦੋਸ਼ ਹੈ ਕਿ ਉਹ ਪਿਜ਼ਾ ਡਿਲੀਵਰੀ ਦੇ ਬਹਾਨੇ ਕੋਕੀਨ ਅਤੇ ਮੈਥ ਵਰਗੇ ਨਸ਼ਿਆਂ ਦੀ ਸਪਲਾਈ ਕਰਦਾ ਸੀ ਅਤੇ ਇਸ ਤਰ੍ਹਾਂ ਇੱਕ ਵੱਡਾ ਨੈੱਟਵਰਕ ਖੜ੍ਹਾ ਕਰ ਲਿਆ ਸੀ। ਪੁਲਿਸ ਜਾਂਚ ਵਿੱਚ ਇਹ ਵੀ…
Read More
ਦਿੜ੍ਹਬਾ ਦੇ ਗੁਲਜ਼ਾਰ ਸਿੰਘ ਦੀ ਮੌਤ; ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਦਿੜ੍ਹਬਾ ਦੇ ਗੁਲਜ਼ਾਰ ਸਿੰਘ ਦੀ ਮੌਤ; ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਗੁਰਪ੍ਰੀਤ ਸਿੰਘ :- ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਤੂਰ ਵੰਜਾਰਾ ਸਖ਼ਸ਼ ਜਿਸ ਨੇ ਮੰਤਰੀ ਨੂੰ ਚਿੱਟੇ ਦੇ ਨਸ਼ੇ ਦੇ ਖਿਲਾਫ ਸਵਾਲ ਪੁੱਛਿਆ ਸੀ, ਉਸ ਦੀ ਡੀਐਮਸੀ ਲੁਧਿਆਣੇ ਵਿੱਚ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਉਸ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਉਤੇ ਪੁਲਿਸ ਨੇ ਚਾਰ ਵਿਅਕਤੀਆਂ ਉਤੇ ਪਰਚਾ ਦਰਜ ਕਰ ਦਿੱਤਾ ਹੈ। ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਮੰਤਰੀ ਤੋਂ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਦੇਰ ਰਾਤ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਮੌਤ ਹੋ ਗਈ। ਗੁਲਜ਼ਾਰ ਸਿੰਘ ਦੀ ਮੌਤ ਤੋਂ ਪਹਿਲਾਂ ਰਿਕਾਰਡ ਕੀਤੀ ਗਈ ਇੱਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।…
Read More
ਪੰਜਾਬ ਕਾਂਗਰਸ ਦਾ ਅੱਜ ਵੱਡਾ ਸ਼ਕਤੀ ਪ੍ਰਦਰਸ਼ਨ : 10 ਹਜ਼ਾਰ ਵਰਕਰਾਂ ਨਾਲ CM ਰਿਹਾਇਸ਼ ਘੇਰਨ ਨਿਕਲਣਗੇ ਰਾਜਾ ਵੜਿੰਗ

ਪੰਜਾਬ ਕਾਂਗਰਸ ਦਾ ਅੱਜ ਵੱਡਾ ਸ਼ਕਤੀ ਪ੍ਰਦਰਸ਼ਨ : 10 ਹਜ਼ਾਰ ਵਰਕਰਾਂ ਨਾਲ CM ਰਿਹਾਇਸ਼ ਘੇਰਨ ਨਿਕਲਣਗੇ ਰਾਜਾ ਵੜਿੰਗ

ਗੁਰਪ੍ਰੀਤ ਸਿੰਘ :- ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਕਾਂਗਰਸ ਮੰਗਲਵਾਰ ਨੂੰ ਚੰਡੀਗੜ੍ਹ 'ਚ ਵੱਡਾ ਸ਼ਕਤੀ ਪ੍ਰਦਰਸ਼ਨ ਕਰਨ ਜਾ ਰਹੀ ਹੈ। ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਸਵੇਰੇ ਕਰੀਬ 11 ਵਜੇ ਸ਼ੁਰੂ ਹੋਣ ਵਾਲੇ ਰੋਸ ਪ੍ਰਦਰਸ਼ਨ 'ਚ ਪੰਜਾਬ ਭਰ ਤੋਂ ਕਰੀਬ 10 ਹਜ਼ਾਰ ਕਾਂਗਰਸੀ ਵਰਕਰਾਂ, ਕਰਮਚਾਰੀਆਂ ਅਤੇ ਸਮਰਥਕਾਂ ਦੇ ਪਹੁੰਚਣ ਦਾ ਪਾਰਟੀ ਨੇ ਦਾਅਵਾ ਕੀਤਾ ਹੈ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਰਨਗੇ। ਕਾਂਗਰਸ ਨੇ ਇਸ ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਦੀ ਤਿਆਰੀ ਕੀਤੀ ਹੈ। ਪਾਰਟੀ ਮਹਿੰਗਾਈ ਭੱਤਾ (DA) ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ (OPS) ਬਹਾਲ…
Read More
ਪੰਜਾਬ ‘ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ!

ਪੰਜਾਬ ‘ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ!

ਗੁਰਪ੍ਰੀਤ ਸਿੰਘ :- ਆਪਣੀਆਂ ਮੰਗਾਂ ਅਤੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟਾਉਣ ਲਈ ਪੰਜਾਬ ਅਤੇ ਚੰਡੀਗੜ੍ਹ ਦੇ ਸਮੂਹ ਸਰਕਾਰੀ ਮੁਲਾਜ਼ਮਾਂ ਵੱਲੋਂ 8 ਸਤੰਬਰ ਨੂੰ ਮੁਕੰਮਲ ਕੰਮ ਠੱਪ ਕਰ ਕੇ ਇੱਕ ਦਿਨ ਦੀ ਭੁੱਖ-ਹੜਤਾਲ ਕੀਤੀ ਜਾ ਰਹੀ ਹੈ। ਇਸ ਲਈ ਜੇਕਰ ਤੁਸੀਂ ਵੀ ਅੱਜ ਸਰਕਾਰੀ ਕੰਮ ਕਰਵਾਉਣ ਲਈ ਜਾ ਰਹੇ ਹੋ ਤਾਂ ਤੁਹਾਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਬੰਦ ਨੂੰ ਸਫ਼ਲ ਬਣਾਉਣ ਲਈ ਮੋਹਾਲੀ ਵਿਖੇ ਸਥਿਤ ਵਾਈ. ਪੀ. ਐੱਸ. ਚੌਂਕ ਨੇੜਲੇ ਪਾਰਕ ’ਚ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਪੰਜਾਬ ਮੁਲਾਜ਼ਮ-ਪੈਨਸ਼ਨਰ ਸਾਂਝਾ ਫਰੰਟ ਦੀ ਅਗਵਾਈ ਹੇਠ ਹੋਈ ਅਹਿਮ ਸਾਂਝੀ ਮੀਟਿੰਗ ਕੀਤੀ ਗਈ। ਇਸ ਮੌਕੇ ਚੰਡੀਗੜ੍ਹ ਦੇ ਸਮੂਹ ਡਾਇਰੈਕਟੋਰੇਟਾਂ, ਮੋਹਾਲੀ…
Read More
ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

ਗੂਰਪ੍ਰੀਤ ਸਿੰਘ :- ਆਪ੍ਰੇਸ਼ਨ ਬਲੂ ਸਟਾਰ ਦੌਰਾਨ ਅੰਮ੍ਰਿਤਸਰ ਵਿੱਚ ਦੁਕਾਨਾਂ ਅਤੇ ਕਾਰੋਬਾਰ ਗੁਆਉਣ ਵਾਲੇ 133 ਪੀੜਤਾਂ ਦੀ 42 ਸਾਲ ਪੁਰਾਣੀ ਉਡੀਕ ਹੁਣ ਖ਼ਤਮ ਹੋਣ ਦੇ ਰਾਹ ’ਤੇ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੀੜਤਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੂੰ ਮਾਲ ਮੰਡੀ ਵਿੱਚ ਇਨ੍ਹਾਂ ਪ੍ਰਭਾਵਿਤ ਲੋਕਾਂ ਨੂੰ 1988 ਦੇ ਕੋਰੀਡੋਰ ਪ੍ਰੋਜੈਕਟ ਤਹਿਤ ਤੈਅ 1,000 ਰੁਪਏ ਪ੍ਰਤੀ ਗਜ਼ ਦੀ ਦਰ ’ਤੇ ਬਦਲਵੀਂ ਜ਼ਮੀਨ ਦੇਣ ਦੇ ਨਿਰਦੇਸ਼ ਦਿੱਤੇ ਹਨ। ਸੁਣਵਾਈ ਦੌਰਾਨ ਅਦਾਲਤ ਨੇ ਜ਼ਮੀਨ ਦੇ ਵਧਾਏ ਰੇਟ ’ਤੇ ਸਖ਼ਤ ਰੁਖ਼ ਅਪਣਾਉਂਦਿਆਂ ਕਿਹਾ ਕਿ ਪੀੜਤ ਕਰੀਬ ਚਾਰ ਦਹਾਕਿਆਂ ਤੋਂ ਉਜਾੜੇ ਦਾ ਦਰਦ ਝੱਲ ਰਹੇ ਹਨ। ਸਰਕਾਰ ਨੂੰ ਉਨ੍ਹਾਂ ਦੇ ਮਾਮਲੇ ’ਤੇ…
Read More
ਪੰਜਾਬ – ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਸੰਭਾਵਨਾ!

ਪੰਜਾਬ – ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਸੰਭਾਵਨਾ!

ਗੁਰਪ੍ਰੀਤ ਸਿੰਘ :- ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਬੱਦਲਵਾਈ ਰਹੇਗੀ। ਮੌਸਮ ਵਿਭਾਗ ਦੇ ਅਨੁਸਾਰ, ਪਠਾਨਕੋਟ ਨੂੰ ਛੱਡ ਕੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿੱਚ ਮੀਂਹ ਦਰਜ ਨਹੀਂ ਕੀਤਾ ਗਿਆ, ਜਦੋਂ ਕਿ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਸੀ। ਹਾਲਾਂਕਿ ਹੁਣ ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫਤਾਰ ਹੌਲੀ ਹੋ ਗਈ ਹੈ। ਮੀਂਹ ਦੀ ਕਮੀ ਕਾਰਨ ਗਰਮੀ ਅਤੇ ਹੁੰਮਸ ਵਧ ਸਕਦੀ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 31.2 ਡਿਗਰੀ ਸੈਲਸੀਅਸ ਤੋਂ ਬਠਿੰਡਾ ਵਿੱਚ 36.4 ਡਿਗਰੀ ਸੈਲਸੀਅਸ ਤੱਕ ਰਿਹਾ। ਇਸ ਸਮੇਂ ਪੰਜਾਬ ਅਤੇ ਚੰਡੀਗੜ੍ਹ ਦੇ…
Read More
ਚੰਨੀ ਦੀ ਦਿੱਲੀ ਮੀਟਿੰਗ ਤੋਂ ਦੂਰੀ ਨੇ ਵਧਾਈਆਂ ਚਰਚਾਵਾਂ, ਰਾਜਾ ਵੜਿੰਗ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

ਚੰਨੀ ਦੀ ਦਿੱਲੀ ਮੀਟਿੰਗ ਤੋਂ ਦੂਰੀ ਨੇ ਵਧਾਈਆਂ ਚਰਚਾਵਾਂ, ਰਾਜਾ ਵੜਿੰਗ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ/ਨਵੀਂ ਦਿੱਲੀ (ਗੁਰਪ੍ਰੀਤ ਸਿੰਘ) : ਪੰਜਾਬ ਕਾਂਗਰਸ ਦੇ ਨਵੇਂ ਸੂਬਾ ਇੰਚਾਰਜ ਦੀ ਨਿਯੁਕਤੀ ਤੋਂ ਬਾਅਦ, ਸੰਗਠਨ ਅੰਦਰ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ, ਨਵੀਂ ਦਿੱਲੀ ਵਿੱਚ ਕਾਂਗਰਸ ਹਾਈਕਮਾਨ ਵੱਲੋਂ ਬੁਲਾਈ ਗਈ ਸੰਸਦ ਮੈਂਬਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਵਿੱਚੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਗੈਰਹਾਜ਼ਰੀ ਨੇ ਰਾਜਨੀਤਿਕ ਹਲਕਿਆਂ ਵਿੱਚ ਨਵੀਂ ਬਹਿਸ ਛੇੜ ਦਿੱਤੀ ਹੈ। ਸੋਮਵਾਰ ਨੂੰ, ਕਾਂਗਰਸ ਲੀਡਰਸ਼ਿਪ ਨੇ ਦੇਸ਼ ਭਰ ਦੇ ਸੰਸਦ ਮੈਂਬਰਾਂ ਦੀ ਇੱਕ ਮੀਟਿੰਗ ਬੁਲਾਈ, ਜਿਸ ਵਿੱਚ ਪੰਜਾਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਹਿੱਸਾ ਲਿਆ, ਜਦੋਂ ਕਿ ਚਰਨਜੀਤ ਸਿੰਘ ਚੰਨੀ ਸ਼ਾਮਲ ਨਹੀਂ ਹੋਏ। ਉਨ੍ਹਾਂ ਦੀ ਗੈਰਹਾਜ਼ਰੀ ਨੇ…
Read More
ਮੁੱਖ ਮੰਤਰੀ ਸਿਹਤ ਯੋਜਨਾ ਬਣੀ ਸਹਾਰਾ, ਡਾਇਬਿਟਿਕ ਫੁੱਟ ਦੇ 560 ਮਰੀਜ਼ਾਂ ਨੂੰ ਮਿਲਿਆ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਬਣੀ ਸਹਾਰਾ, ਡਾਇਬਿਟਿਕ ਫੁੱਟ ਦੇ 560 ਮਰੀਜ਼ਾਂ ਨੂੰ ਮਿਲਿਆ ਇਲਾਜ

ਚੰਡੀਗੜ੍ਹ, 07 ਸਤੰਬਰ 2026 (ਗੁਰਪ੍ਰੀਤ ਸਿੰਘ) : ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ, ਪਰ ਇਸ ਦਾ ਖ਼ਤਰਾ ਬਿਲਕੁਲ ਵੀ ਛੋਟਾ ਨਹੀਂ ਸੀ। ਸ਼ੂਗਰ ਤੋਂ ਪੀੜਤ ਵਿਅਕਤੀ ਦੇ ਪੈਰ ’ਤੇ ਲੱਗੀ ਇੱਕ ਛੋਟੀ ਜਿਹੀ ਸੱਟ ਹੌਲੀ-ਹੌਲੀ ਗੰਭੀਰ ਮੈਡੀਕਲ ਐਮਰਜੈਂਸੀ ਦਾ ਰੂਪ ਧਾਰ ਸਕਦੀ ਹੈ। ਨਾੜੀਆਂ ਨੂੰ ਨੁਕਸਾਨ ਪਹੁੰਚਣ ਕਾਰਨ ਦਰਦ ਮਹਿਸੂਸ ਕਰਨ ਦੀ ਸਮਰੱਥਾ ਘਟ ਸਕਦੀ ਹੈ, ਜਿਸ ਕਾਰਨ ਸੱਟ ਦਾ ਪਤਾ ਲੱਗਣਾ ਮੁਸ਼ਕਲ ਹੋ ਜਾਂਦਾ ਹੈ। ਖ਼ੂਨ ਦਾ ਸੰਚਾਰ ਖ਼ਰਾਬ ਹੋਣ ਨਾਲ ਜ਼ਖ਼ਮ ਭਰਨ ਦੀ ਪ੍ਰਕਿਰਿਆ ਹੌਲੀ ਹੋ ਸਕਦੀ ਹੈ, ਜਦਕਿ ਇਨਫੈਕਸ਼ਨ ਡੂੰਘੇ ਟਿਸ਼ੂਆਂ ਤੱਕ ਫੈਲ ਸਕਦਾ ਹੈ ਅਤੇ ਗੰਭੀਰ ਮਾਮਲਿਆਂ ਵਿੱਚ ਅੰਗ ਲਈ ਵੀ ਖ਼ਤਰਾ ਪੈਦਾ ਹੋ ਸਕਦਾ…
Read More
ਨਸ਼ਾ ਛੁਡਾਊ ਕੇਂਦਰਾਂ ‘ਚ ਦਾਖ਼ਲਿਆਂ ‘ਚ ਰਿਕਾਰਡ ਵਾਧਾ, ਲੋਕਾਂ ਦਾ ਭਰੋਸਾ ਵਧਿਆ: ਪੰਜਾਬ ਸਰਕਾਰ

ਨਸ਼ਾ ਛੁਡਾਊ ਕੇਂਦਰਾਂ ‘ਚ ਦਾਖ਼ਲਿਆਂ ‘ਚ ਰਿਕਾਰਡ ਵਾਧਾ, ਲੋਕਾਂ ਦਾ ਭਰੋਸਾ ਵਧਿਆ: ਪੰਜਾਬ ਸਰਕਾਰ

ਚੰਡੀਗੜ੍ਹ; 7 ਸਤੰਬਰ 2026 (ਗੁਰਪ੍ਰੀਤ ਸਿੰਘ) : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ ਅਤੇ ਰੀਹੈਬਲੀਟੇਸ਼ਨ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਹੋ ਰਿਹਾ ਵਾਧਾ ਸੂਬੇ ਦੇ ਇਲਾਜ ਢਾਂਚੇ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਦਾ ਮਜ਼ਬੂਤ ਸੰਕੇਤ ਹੈ। ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲਿਆਂ ਦੀ ਗਿਣਤੀ ਸਾਲ 2024 ਵਿੱਚ 9,577 ਸੀ, ਜੋ ਸਾਲ 2025 ਵਿੱਚ ਵਧ ਕੇ 25,290 ਹੋ ਗਈ, ਇਸ ਤਰ੍ਹਾਂ ਦਾਖ਼ਲਿਆਂ ਵਿੱਚ 164 ਫ਼ੀਸਦੀ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ। ਇਹ ਰੁਝਾਨ ਸਾਲ 2026 ਵਿੱਚ ਵੀ ਜਾਰੀ ਰਿਹਾ ਅਤੇ ਜੁਲਾਈ ਤੱਕ 14,000 ਤੋਂ ਵੱਧ ਲੋਕ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ…
Read More
ਪੰਜਾਬ ਦੀਆਂ ਮੰਡੀਆਂ ਵਿੱਚ ਬਾਸਮਤੀ ਦੀ ਆਮਦ ਸ਼ੁਰੂ, 24 ਹਜ਼ਾਰ ਰੁਪਏ ਤੱਕ ਮਿਲ ਰਿਹਾ ਭਾਅ

ਪੰਜਾਬ ਦੀਆਂ ਮੰਡੀਆਂ ਵਿੱਚ ਬਾਸਮਤੀ ਦੀ ਆਮਦ ਸ਼ੁਰੂ, 24 ਹਜ਼ਾਰ ਰੁਪਏ ਤੱਕ ਮਿਲ ਰਿਹਾ ਭਾਅ

ਗੁਰਪ੍ਰੀਤ ਸਿੰਘ :- ਪੰਜਾਬ ਦੀਆਂ ਦਾਣਾ ਮੰਡੀਆਂ ਵਿੱਚ ਬਾਸਮਤੀ ਦੀ ਆਮਦ ਸ਼ੁਰੂ ਹੋ ਗਈ ਹੈ। ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਵਜੋਂ ਜਾਣੀ ਜਾਂਦੀ ਖੰਨਾ ਮੰਡੀ ਵਿੱਚ ਵੀ ਕਿਸਾਨ ਬਾਸਮਤੀ ਦੀ ਫਸਲ ਲੈ ਕੇ ਪਹੁੰਚਣ ਲੱਗੇ ਹਨ। ਇਸ ਵਾਰ ਚੰਗੇ ਝਾੜ ਅਤੇ ਵਧੀਆ ਭਾਅ ਕਾਰਨ ਕਿਸਾਨਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਜ਼ੀ ਮੀਡੀਆ ਦੀ ਟੀਮ ਵੱਲੋਂ ਖੰਨਾ ਮੰਡੀ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਬਾਸਮਤੀ ਦੀ ਆਮਦ, ਝਾੜ ਅਤੇ ਮੌਜੂਦਾ ਭਾਅ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਮੌਸਮ ਦੀ ਮਾਰ ਨਾ ਪੈਣ ਕਾਰਨ ਚੰਗੀ ਹੋਈ ਫਸਲ ਇਸ ਵਾਰ ਬਾਸਮਤੀ ਦੀ ਫਸਲ ਲਈ ਮੌਸਮ ਕਾਫੀ ਹੱਦ ਤੱਕ ਅਨੁਕੂਲ ਰਿਹਾ। ਕਿਸਾਨਾਂ…
Read More