11
Oct
ਨੈਸ਼ਨਲ ਟਾਈਮਜ਼ ਬਿਊਰੋ :- ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਅੱਠ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਇਸ ਸਬੰਧ ਵਿਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹੇਸ਼ ਉਰਫ਼ ਆਸ਼ੂ ਮਸੀਹ ਤੇ ਅੰਗਰੇਜ ਸਿੰਘ ਦੋਵੇਂ ਵਾਸੀ ਪਿੰਡ ਮਾੜੀ ਮੇਘਾ, ਤਰਨ ਤਾਰਨ ਅਤੇ ਅਰਸ਼ਦੀਪ ਸਿੰਘ ਵਾਸੀ ਭਿਖੀਵਿੰਡ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਮੈਗਜ਼ੀਨਾਂ ਸਮੇਤ ਤਿੰਨ 9 ਐਮਐਮ ਪਿਸਤੌਲ ਅਤੇ ਪੰਜ 30 ਬੋਰ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲੀਸ ਨੇ ਉਨ੍ਹਾਂ ਦਾ…
