02
Apr
ਨਵੀਂ ਦਿੱਲੀ/ਗੁਜਰਾਤ (ਗੁਰਪ੍ਰੀਤ ਸਿੰਘ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਵਿੱਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ 'ਤੇ ਹੋ ਰਹੇ ਅੱਤਿਆਚਾਰਾਂ ਨੂੰ ਲੈ ਕੇ ਸੀਐਮ ਭੂਪੇਂਦਰ ਪਟੇਲ ਨੂੰ ਪੱਤਰ ਲਿਖ ਕੇ ਮਿਲਣ ਦਾ ਸਮਾਂ ਮੰਗਿਆ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਪੰਚਾਇਤ ਅਤੇ ਨਗਰ ਪਾਲਿਕਾ ਚੋਣਾਂ ਤੋਂ ਪਹਿਲਾਂ ਸਾਡੇ ਵਰਕਰਾਂ ਨੂੰ ਬਹੁਤ ਵੱਡੇ ਪੱਧਰ 'ਤੇ ਨਾਜਾਇਜ਼ ਤੌਰ 'ਤੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। 160 ਤੋਂ ਵੱਧ ਵਰਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਗੁਜਰਾਤ ਸਰਕਾਰ ਦੀ ਯੋਜਨਾ ਅਜੇ 10 ਹਜ਼ਾਰ ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਹੈ। ਉਨ੍ਹਾਂ ਕਿਹਾ ਕਿ "ਆਪ" ਦੀ ਵਧਦੀ ਲੋਕਪ੍ਰਿਯਤਾ ਕਾਰਨ ਭਾਜਪਾ ਬੁਰੀ ਤਰ੍ਹਾਂ ਬੁਖਲਾ ਗਈ ਹੈ। ਪਰ ਗੁਜਰਾਤ…
