24
May
ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਨੀਵਾਰ ਨੂੰ ਦਿੱਲੀ ਦੇ ਭਾਰਤ ਮੰਡਪਮ ਵਿਖੇ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਦਾ ਵਿਸ਼ਾ 'ਵਿਕਸਿਤ ਰਾਜ ਤੋਂ ਵਿਕਸਤ ਭਾਰਤ ਤੱਕ @2047' ਰੱਖਿਆ ਗਿਆ ਹੈ, ਜਿਸਦਾ ਉਦੇਸ਼ 2047 ਤੱਕ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣਾ ਹੈ। ਇਹ ਮੀਟਿੰਗ 'ਟੀਮ ਇੰਡੀਆ' ਦੀ ਭਾਵਨਾ ਨਾਲ ਕੇਂਦਰ ਅਤੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਕੱਠੇ ਕਰਨ ਦਾ ਇੱਕ ਯਤਨ ਹੈ।ਨੀਤੀ ਆਯੋਗ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ। ਅਤੇ ਪੰਜਾਬ ਦੀਆਂ ਸਮੱਸਿਆ ਬਾਰੇ ਆਪਣੀ ਗੱਲ ਰੱਖਣਗੇ। ਇਹ ਮੀਟਿੰਗ ਪਜਾਬ ਲਈ ਕਾਫ਼ੀ ਮਹੱਤਵਪੂਰਨ ਹੈ, ਕਿਉਂਕਿ…