02
May
ਨੈਸ਼ਨਲ ਟਾਈਮਜ਼ ਬਿਊਰੋ :- ਸੀਨੀਅਰ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਝੋਨੇ ਦੀ ਬਿਜਾਈ ਦਾ ਕੰਮ ਪੂਰਾ ਹੋਣ ਮਗਰੋਂ ਪੰਜਾਬ ਦੇ ਪਾਣੀਆਂ ਲਈ ਮੋਰਚੇ ਲਾਉਣ ਦਾ ਐਲਾਨ ਕੀਤਾ ਹੈ। ਕਿਸਾਨ ਭਵਨ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਹੁਣ ਤਕ ਪਾਣੀ ਬਾਬਤ ਕੀਤੇ ਗਏ ਸਾਰੇ ਸਮਝੌਤਿਆਂ ਨੂੰ ਰੱਦ ਕਰਨ ਦੀ ਮੰਗ ਕਰਾਂਗੇ ਕਿਉਂਕਿ 25 ਸਾਲਾਂ ਤੋਂ ਬਾਅਦ ਹਰ ਸਮਝੌਤੇ ’ਤੇ ਮੁੜ-ਵਿਚਾਰ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਸਾਰੇ ਸਮਝੌਤੇ ਰੱਦ ਕਰ ਕੇ ਇਸ ’ਤੇ ਮੁੜ-ਵਿਚਾਰ ਕਰਨ ਦੀ ਮੰਗ ਕਰੇ। ਉਨ੍ਹਾਂ ਕਿਹਾ ਕਿ ਅਸੀਂ ਭਾਵੁਕ ਲੋਕ ਹਾਂ ਤੇ ਅਸੀਂ ਆਪਣੇ ਦੇਸ਼…