ਰਣਜੀਤ ਸਿੰਘ ਪੁਲਸ ਐਨਕਾਊਂਟਰ ਦੀ ਹੋਵੇ CBI ਜਾਂਚ : ਸੁਖਪਾਲ ਖਹਿਰਾ

ਗੁਰਪ੍ਰੀਤ ਸਿੰਘ :- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੁਲਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲਏ ਗਏ ਸਵੈ-ਨੋਟਿਸ (Suo-Moto cognizance) ਦਾ ਸਵਾਗਤ ਕੀਤਾ ਹੈ। ਇਸ ਮਾਮਲੇ ਵਿੱਚ ਮਾਣਯੋਗ ਅਦਾਲਤ ਨੇ ਪੰਜਾਬ ਪੁਲਸ ਦੇ ਡੀ. ਜੀ. ਪੀ. ਨੂੰ ਅੱਜ ਹੀ ਤਲਬ ਕੀਤਾ ਹੈ। ਸੁਖਪਾਲ ਖਹਿਰਾ ਨੇ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦਾਅਵਾ ਕੀਤਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਪੁਲਸ ਵੱਲੋਂ ਘੜੀ ਗਈ ਇਹ 42ਵੀਂ ਫਰਜ਼ੀ ਮੁਕਾਬਲੇ ਦੀ ਕਹਾਣੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਹਾਈਕੋਰਟ ਦੀ ਨਿਗਰਾਨੀ ਹੇਠ ਸਮਾਂਬੱਧ ਸੀ. ਬੀ. ਆਈ. ਜਾਂਚ ਦੀ ਮੰਗ ਕਰਦੀ ਹੈ। ਸੁਖਪਾਲ ਸਿੰਘ ਖਹਿਰਾ ਨੇ ਅੱਗੇ ਕਿਹਾ ਕਿ ਇਸ ਜਾਂਚ ਰਾਹੀਂ ਉਨ੍ਹਾਂ ਸਾਰੇ ਦੋਸ਼ੀ ਪੁਲਸ ਅਧਿਕਾਰੀਆਂ ਅਤੇ ਸ਼ਕਤੀਸ਼ਾਲੀ ਸਿਆਸਤਦਾਨਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ, ਜੋ ਲੋਕਾਂ ਨੂੰ ਬੇਰਹਿਮੀ ਨਾਲ ਮਾਰਨ ਦੇ ਅਜਿਹੇ ਗੈਰ-ਕਾਨੂੰਨੀ ਹੁਕਮ ਦੇਣ ਵਿੱਚ ਸ਼ਾਮਲ ਹਨ।

By Gurpreet Singh

Leave a Reply

Your email address will not be published. Required fields are marked *