ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਕੇਜਰੀਵਾਲ-ਸਿਸੋਦੀਆ ਨਾਲ ਕੀਤੀ ਮੁਲਾਕਾਤ, ਸ਼ਹਿਰ ਦੇ ਵਿਕਾਸ ‘ਤੇ ਚਰਚਾ!

ਅੰਮ੍ਰਿਤਸਰ, 22 ਮਾਰਚ 2025, ਨੈਸ਼ਨਲ ਟਾਈਮਜ਼ ਬਿਊਰੋ– ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਦਿੱਲੀ ‘ਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ‘ਤੇ ਉਹ ਸ਼ਹਿਰ ਵਾਸੀਆਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ।ਰਿੰਟੂ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਸ਼ਹਿਰ ਦੀ ਸਫਾਈ, ਸੀਵਰੇਜ ਪ੍ਰਣਾਲੀ ਅਤੇ ਵਿਕਾਸ ਪ੍ਰੋਜੈਕਟਾਂ ਬਾਰੇ ਵਿਸ਼ੇਸ਼ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ 5 ਸਾਲ ਤੱਕ ਨਗਰ ਨਿਗਮ ਦੇ ਮੇਅਰ ਵਜੋਂ ਕੰਮ ਕਰਨ ਦੇ ਤਜਰਬੇ ਨਾਲ ਉਹ ਸ਼ਹਿਰ ਦੇ ਵਿਧਾਇਕਾਂ, ਕੌਂਸਲਰਾਂ, ਪਾਰਟੀ ਅਧਿਕਾਰੀਆਂ, ਵਲੰਟੀਅਰਾਂ ਅਤੇ ਪ੍ਰਸ਼ਾਸਨੀਕ ਟੀਮ ਦੇ ਸਹਿਯੋਗ ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੰਮ ਕਰਨਗੇ।ਉਨ੍ਹਾਂ ਨੇ ਦਾਅਵਾ ਕੀਤਾ ਕਿ ਮੇਅਰ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਸ਼ਹਿਰ ਦੀ ਭਲਾਈ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕੀਤਾ। ਹੁਣ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਵੀ ਉਹ ਪੂਰੀ ਪਾਰਦਰਸ਼ਤਾ ਨਾਲ ਸ਼ਹਿਰ ਦੀ ਸੇਵਾ ਕਰਨਗੇ।

By Gurpreet Singh

Leave a Reply

Your email address will not be published. Required fields are marked *