ਚੰਡੀਗੜ੍ਹ ਪ੍ਰਸ਼ਾਸਨ ਦੀ ਸਮੀਖਿਆ ਮੀਟਿੰਗ: ਖਾਲੀ ਅਸਾਮੀਆਂ ਭਰਨ ਤੇ ਵਿਕਾਸ ਪ੍ਰੋਜੈਕਟਾਂ ਵਿੱਚ ਤੇਜ਼ੀ ਦੇ ਨਿਰਦੇਸ਼

News Alert

ਚੰਡੀਗੜ੍ਹ (ਨਵਲ ਕਿਸ਼ੋਰ): ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ, ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ ਨੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਵਿਭਾਗਾਂ ਦੇ ਸਕੱਤਰਾਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਪ੍ਰਮੁੱਖ ਵਿਕਾਸ ਪ੍ਰੋਜੈਕਟਾਂ ਅਤੇ ਪ੍ਰਸ਼ਾਸਨਿਕ ਵਿਸ਼ਿਆਂ ਦੀ ਪ੍ਰਗਤੀ ਦਾ ਮੁੱਲਾਂਕਣ ਕੀਤਾ ਗਿਆ।

ਮੀਟਿੰਗ ਦੇ ਦੌਰਾਨ ਮੁੱਖ ਸਕੱਤਰ ਨੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਆਪਣੇ-ਆਪਣੇ ਵਿਭਾਗਾਂ ਵਿੱਚ ਤਰੱਕੀ ਦੀਆਂ ਅਸਾਮੀਆਂ ਨੂੰ ਜਲਦੀ ਭਰਨ ਦੀ ਪ੍ਰਕਿਰਿਆ ਤੇਜ਼ ਕਰਨ। ਉਨ੍ਹਾਂ ਨੇ ਵਿਭਾਗੀ ਤਰੱਕੀ ਕਮੇਟੀ (ਡੀਪੀਸੀ/DPC) ਦੀਆਂ ਮੀਟਿੰਗਾਂ ਜਲਦੀ ਤੋਂ ਜਲਦੀ ਆਯੋਜਿਤ ਕਰਨ ‘ਤੇ ਜ਼ੋਰ ਦਿੱਤਾ ਤਾਕਿ ਸਮਾਂਬੱਧ ਤਰੱਕੀਆਂ ਸੁਨਿਸ਼ਚਿਤ ਕੀਤੀਆਂ ਜਾ ਸਕਣ। ਨਾਲ ਹੀ, ਉਨ੍ਹਾਂ ਨੇ ਵਿਭਾਗਾਂ ਨੂੰ ਬਿਨਾ ਕਿਸੇ ਦੇਰੀ ਦੇ ਖਾਲੀ ਅਸਾਮੀਆਂ ਨੂੰ ਭਰਨ ਲਈ ਭਰਤੀ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।

ਇੰਜੀਨੀਅਰਿੰਗ ਵਿਭਾਗ ਨੂੰ ਵਿਭਿੰਨ ਪ੍ਰੋਜੈਕਟਾਂ ਲਈ ਟੈਂਡਰਿੰਗ ਪ੍ਰਕਿਰਿਆ ਨਿਰਧਾਰਿਤ ਸਮਾਂ-ਸੀਮਾ ਵਿੱਚ ਪੂਰਨ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੁੱਖ ਸਕੱਤਰ ਨੇ ਇਹ ਵੀ ਕਿਹਾ ਕਿ ਬਜਟ ਵੰਡ ਦਾ ਪ੍ਰਭਾਵੀ ਉਪਯੋਗ ਸੁਨਿਸ਼ਚਿਤ ਕੀਤਾ ਜਾਵੇ ਤਾਕਿ ਵਿੱਤੀ ਵਰ੍ਹੇ ਦੇ ਅੰਤ ਵਿੱਚ ਕੋਈ ਰਾਸ਼ੀ ਲੈਪਸ ਨਾ ਹੋਵੇ।

ਮੀਟਿੰਗ ਵਿੱਚ ਇਹ ਵੀ ਉਲੇਖ ਕੀਤਾ ਗਿਆ ਕਿ ਸਰਕਾਰੀ ਆਵਾਸ ਖਸਤਾ ਹਾਲਤ ਵਿੱਚ ਹਨ ਅਤੇ ਲੰਬੇ ਸਮੇਂ ਤੋਂ ਖਾਲੀ ਪਏ ਹਨ। ਇਸ ਬਾਰੇ ਮੁੱਖ ਸਕੱਤਰ ਨੇ ਇੰਜੀਨੀਅਰਿੰਗ ਵਿਭਾਗ ਨੂੰ ਅਜਿਹੇ ਆਵਾਸਾਂ ਦੀ ਸੂਚੀ ਤਿਆਰ ਕਰਨ ਅਤੇ ਉਨ੍ਹਾਂ ਦੇ ਬਿਹਤਰ ਉਪਯੋਗ ਲਈ ਕਾਰਜਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਆਯੁਸ਼ ਵਿਭਾਗ ਨੂੰ ਸੈਕਟਰ 34 ਸਥਿਤ ਆਯੁਸ਼ ਹਸਪਤਾਲ ਨੂੰ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਸ ਤੋਂ ਇਲਾਵਾ, ਮੁੱਖ ਸਕੱਤਰ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਤਹਿਤ ਆਉਣ ਵਾਲੀਆਂ ਕਾਰਪੋਰੇਸ਼ਨਾਂ, ਬੋਰਡਾਂ ਅਤੇ ਸੋਸਾਇਟੀਆਂ ਦੇ ਖਾਤਿਆਂ ਦੀ ਨਿਯਮਿਤ ਨਿਗਰਾਨੀ ਅਤੇ ਉਚਿਤ ਰੱਖ-ਰਖਾਅ ਸੁਨਿਸ਼ਚਿਤ ਕੀਤਾ ਜਾਵੇ। ਉਨ੍ਹਾਂ ਨੇ ਨਿਰਦੇਸ਼ ਦਿੱਤਾ ਕਿ ਬੋਰਡ ਆਵ੍ ਗਵਰਨਰਸ ਦੀਆਂ ਮੀਟਿੰਗਾਂ ਨਿਰਧਾਰਿਤ ਮਿਆਰਾਂ ਦੇ ਅਨੁਸਾਰ ਆਯੋਜਿਤ ਕੀਤੀਆਂ ਜਾਣ ਅਤੇ ਵਾਰਸ਼ਿਕ ਰਿਪੋਰਟ ਸਮੇਂ ‘ਤੇ ਪ੍ਰਸਤੁਤ ਕੀਤੀ ਜਾਵੇ।

ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ/CHB) ਦੇ ਸਕੱਤਰ ਨੇ ਮੀਟਿੰਗ ਵਿੱਚ ਚੇਅਰਪਰਸਨ ਨੂੰ ਦੱਸਿਆ ਕਿ 79 ਕਮਰਸ਼ੀਅਲ ਬੂਥਾਂ ਦੀ ਲੀਜ਼ਹੋਲਡ ਅਧਾਰ ‘ਤੇ ਅਤੇ 14 ਰਿਹਾਇਸ਼ੀ ਰਿਹਾਇਸ਼ੀ ਇਕਾਈਆਂ ਦੀ ਫ੍ਰੀਹੋਲਡ ਅਧਾਰ ‘ਤੇ ਨਿਲਾਮੀ ਇੱਕ ਹਫ਼ਤੇ ਦੇ ਅੰਦਰ ਆਯੋਜਿਤ ਕੀਤੀ ਜਾਵੇਗੀ।

ਮੀਟਿੰਗ ਵਿੱਚ ਸ਼੍ਰੀ ਮਨਦੀਪ ਸਿੰਘ ਬਰਾੜ, ਗ੍ਰਹਿ ਸਕੱਤਰ, ਸ਼੍ਰੀ ਦੀਪਰਵਾ ਲਾਕੜਿ, ਵਿੱਤ ਸਕੱਤਰ, ਸੁਸ਼੍ਰੀ ਪ੍ਰੇਰਣਾ ਪੁਰੀ, ਸਕੱਤਰ ਇੰਜੀਨੀਅਰਿੰਗ, ਸ਼੍ਰੀ ਸਵਪਨਿਲ ਐੱਮ. ਨਾਇਕ, ਸਕੱਤਰ ਪ੍ਰਸੋਨਲ, ਸ਼੍ਰੀ ਨਿਸ਼ਾਂਤ ਯਾਦਵ, ਡਿਪਟੀ ਕਮਿਸ਼ਨਰ, ਸ਼੍ਰੀ ਡੀ. ਕਾਰਤੀਕੇਯਨ, ਸੀਈਓ-ਸੀਐੱਚਬੀ, ਸ਼੍ਰੀ ਮਨਜੀਤ ਸਿੰਘ ਸ਼ਿਓਰਾਨ, ਪੁਲਿਸ ਸੁਪਰਡੈਂਟ ਸਹਿਤ ਹੋਰ ਸੀਨੀਅਰ ਅਧਿਕਾਰੀ ਉਪਸਥਿਤ ਰਹੇ।

By Gurpreet Singh

Leave a Reply

Your email address will not be published. Required fields are marked *