ਚੰਡੀਗੜ੍ਹ : ਭਾਰਤ ਸਰਕਾਰ ਵਲੋਂ ਅੱਤਵਾਦ ਖ਼ਿਲਾਫ਼ ਛੇੜੀ ਗਈ ਫ਼ੈਸਲਾਕੁੰਨ ਲੜਾਈ ਨੂੰ ਨਵਾਂ ਮੋੜ ਦਿੰਦਿਆਂ ‘ਆਪਰੇਸ਼ਨ ਸਿੰਦੂਰ’ ਚਲਾਇਆ ਗਿਆ ਅਤੇ ਪਾਕਿਸਤਾਨ ‘ਚ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ।
ਇਨ੍ਹਾਂ ਹਮਲਿਆਂ ਮਗਰੋਂ ਪੰਜਾਬ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਹਵਾਈ ਅੱਡੇ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਏਅਰਪੋਰਟ ‘ਤੇ ਦੁਪਹਿਰ 12 ਵਜੇ ਤੱਕ ਸਾਰੀਆਂ ਏਅਰਲਾਈਨਜ਼ ਨੂੰ ਰੱਦ ਕਰ ਦਿੱਤਾ ਗਿਆ ਹੈ।
ਸੂਚਨਾ ਦੇ ਹਿਸਾਬ ਨਾਲ ਸਾਰੇ ਹਵਾਈ ਅੱਡਿਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਕਿਸੇ ਵੀ ਯਾਤਰੀ ਨੂੰ ਹਵਾਈ ਅੱਡੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।