ਚੰਡੀਗੜ੍ਹ ਚਰਨਪ੍ਰੀਤ ਸਿੰਘ ਕਤਲ ਕੇਸ: ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ ਦੇ ਸੈਕਟਰ-9 ਵਿੱਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਦੇ ਦਿਨ ਦਿਹਾੜੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਇਸ ਕੇਸ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਐਨਕਾਊਂਟਰ ਤੋਂ ਬਾਅਦ ਦੋਸ਼ੀ ਕਾਬੂ

ਪੁਲਿਸ ਦੇ ਅਨੁਸਾਰ, ਦੋਵੇਂ ਦੋਸ਼ੀਆਂ ਨੂੰ ਹਰਿਆਣਾ ਦੇ ਕੈਥਲ ਵਿੱਚ ਟ੍ਰੇਸ ਕੀਤਾ ਗਿਆ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਦੋਵੇਂ ਦੋਸ਼ੀ ਜ਼ਖ਼ਮੀ ਹੋ ਗਏ ਅਤੇ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਏ ਗਏ।

ਦੋਸ਼ੀਆਂ ਦੀ ਪਹਿਚਾਣ

ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ:

  • ਰਾਜਨ ਉਰਫ਼ ਪਿਊਸ਼ ਪਹਲਵਾਨ (ਫਿਰੋਜ਼ਪੁਰ)
  • ਪ੍ਰਿਤਮ ਸ਼ਾਹ (ਨਵਾਂਸ਼ਹਿਰ)

ਪੁਲਿਸ ਦੇ ਮੁਤਾਬਕ, ਰਾਜਨ ਹਾਲ ਹੀ ਵਿੱਚ ਮਲੇਸ਼ੀਆ ਤੋਂ ਵਾਪਸ ਆ ਕੇ ਨੇਪਾਲ ਰਾਹੀਂ ਗੈਰਕਾਨੂੰਨੀ ਤਰੀਕੇ ਨਾਲ ਭਾਰਤ ਵਿੱਚ ਦਾਖਲ ਹੋਇਆ ਸੀ।

ਕਤਲ ਦੀ ਘਟਨਾ ਕਿਵੇਂ ਹੋਈ

ਚਰਨਪ੍ਰੀਤ ਸਿੰਘ ਨੂੰ ਬੁੱਧਵਾਰ ਦੁਪਹਿਰ ਜਿਮ ਤੋਂ ਬਾਹਰ ਆਉਂਦੇ ਸਮੇਂ ਗੋਲੀ ਮਾਰ ਦਿੱਤੀ ਗਈ ਸੀ। ਦੋ ਅਣਪਛਾਤੇ ਹਮਲਾਵਰ ਮੋਟਰਸਾਈਕਲ ‘ਤੇ ਆਏ ਅਤੇ ਕਈ ਰਾਊਂਡ ਫਾਇਰ ਕਰਕੇ ਮੌਕੇ ਤੋਂ ਫਰਾਰ ਹੋ ਗਏ।

ਹਥਿਆਰ ਅਤੇ ਮੋਟਰਸਾਈਕਲ ਬਰਾਮਦ

ਪੁਲਿਸ ਨੇ ਦੋਸ਼ੀਆਂ ਕੋਲੋਂ:

  • ਕਤਲ ਵਿੱਚ ਵਰਤੇ ਗਏ ਹਥਿਆਰ
  • ਫੇਕ ਨੰਬਰ ਪਲੇਟ ਵਾਲੀ ਮੋਟਰਸਾਈਕਲ

ਵੀ ਬਰਾਮਦ ਕੀਤੀ ਹੈ। ਦੋਵੇਂ ਦੋਸ਼ੀਆਂ ਦੇ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।

ਗੈਂਗ ਐਂਗਲ ਦੀ ਜਾਂਚ ਜਾਰੀ

ਇਸ ਕਤਲ ਨੂੰ ਗੈਂਗਵਾਰ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਪੁਲਿਸ ਹੋਰ ਸਾਥੀਆਂ ਅਤੇ ਮਾਸਟਰਮਾਈਂਡ ਦੀ ਭਾਲ ਕਰ ਰਹੀ ਹੈ। ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *