ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਹੋਏ ਨਤਮਸਤਕ

ਗੁਰਪ੍ਰੀਤ ਸਿੰਘ :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਨੇ ਸ਼ੁੱਕਰਵਾਰ ਰਾਤ ਨੂੰ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਨੇ ਸਾਰਿਆਂ ਦੀ ਭਲਾਈ, ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਚੀਫ਼ ਜਸਟਿਸ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਦਰਬਾਰ ਸਾਹਿਬ ਦੀ ਫੇਰੀ ਸੀ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੀਫ਼ ਜਸਟਿਸ ਦਾ ਸਵਾਗਤ ਕੀਤਾ। ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਦਿੱਤੇ ਗਏ ਵੱਖ-ਵੱਖ ਪ੍ਰਬੰਧਾਂ ਅਤੇ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

By Gurpreet Singh

Leave a Reply

Your email address will not be published. Required fields are marked *