ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣਗੇ। ਉਹ ਅੱਜ ਮੋਹਾਲੀ ਦੇ ਵਿਕਾਸ ਭਵਨ ਵਿਖੇ ਨਵੀਂ ਰਾਸ਼ਨ ਡਿਪੂ ਅਲਾਟਮੈਂਟ ਨੀਤੀ ਤਹਿਤ 2,800 ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਲਾਇਸੈਂਸ ਜਾਰੀ ਕਰਨਗੇ। ਸਰਕਾਰ ਦਾ ਕਹਿਣਾ ਹੈ ਕਿ ਇਸ ਪਹਿਲ ਨਾਲ ਲਾਭਪਾਤਰੀਆਂ ਨੂੰ ਰਾਸ਼ਨ ਲੈਣ ਲਈ ਲੰਬੀ ਦੂਰੀ ਤੈਅ ਨਹੀਂ ਕਰਨੀ ਪਵੇਗੀ ਅਤੇ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉਪਲਬਧ ਹੋਣਗੀਆਂ।

ਨਵੀਂ ਨੀਤੀ ਤਹਿਤ ਅਲਾਟ ਕੀਤੇ ਜਾਣ ਵਾਲੇ 2,800 ਡਿਪੂਆਂ ਵਿੱਚੋਂ 633 ਅਨੁਸੂਚਿਤ ਜਾਤੀਆਂ, 199 ਪੱਛੜੀਆਂ ਸ਼੍ਰੇਣੀਆਂ, 181 ਸਾਬਕਾ ਸੈਨਿਕਾਂ, 39 ਆਜ਼ਾਦੀ ਘੁਲਾਟੀਆਂ, 156 ਅਪਾਹਜ ਵਿਅਕਤੀਆਂ ਅਤੇ 17 ਦੰਗਾ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੇ ਜਾਣਗੇ। ਸਰਕਾਰ ਅਨੁਸਾਰ, ਨਵੇਂ ਰਾਸ਼ਨ ਡਿਪੂ ਖੁੱਲ੍ਹਣ ਨਾਲ ਕਰੀਬ 5.5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਰਾਸ਼ਨ ਮਿਲ ਸਕੇਗਾ।

ਮੌਜੂਦਾ ਸਮੇਂ ਵਿੱਚ ਪੰਜਾਬ ਸਰਕਾਰ 14,000 ਰਾਸ਼ਨ ਡਿਪੂਆਂ ਰਾਹੀਂ ਸਮਾਰਟ ਰਾਸ਼ਨ ਕਾਰਡ ਯੋਜਨਾ ਅਧੀਨ ਰਜਿਸਟਰਡ ਕਰੀਬ 40 ਲੱਖ ਪਰਿਵਾਰਾਂ ਨੂੰ ਮੁਫ਼ਤ ਕਣਕ ਅਤੇ “ਮੇਰੀ ਰਸੋਈ” ਰਾਸ਼ਨ ਕਿੱਟਾਂ ਮੁਹੱਈਆ ਕਰਵਾ ਰਹੀ ਹੈ। ਸਰਕਾਰ ਦਾ ਟੀਚਾ ਹਰ ਪਿੰਡ ਅਤੇ ਸ਼ਹਿਰੀ ਖੇਤਰ ਵਿੱਚ ਰਾਸ਼ਨ ਡਿਪੂ ਦੀ ਸਹੂਲਤ ਉਪਲਬਧ ਕਰਵਾਉਣਾ ਹੈ। ਸਰਕਾਰ ਨੇ ਇਸ ਨਵੀਂ ਡਿਪੂ ਅਲਾਟਮੈਂਟ ਨੀਤੀ ਨੂੰ ਸਮਾਜਿਕ ਨਿਆਂ, ਪਾਰਦਰਸ਼ਤਾ ਅਤੇ ਲੋਕਾਂ ਤੱਕ ਸਰਕਾਰੀ ਸੇਵਾਵਾਂ ਦੀ ਬਿਹਤਰ ਪਹੁੰਚ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਕਰਾਰ ਦਿੱਤਾ ਹੈ।

By Gurpreet Singh

Leave a Reply

Your email address will not be published. Required fields are marked *