ਗੁਰਪ੍ਰੀਤ ਸਿੰਘ :- ਪੰਜਾਬ ਸਰਕਾਰ ਦਾ ‘ਮਿਸ਼ਨ ਰੁਜ਼ਗਾਰ’ ਜਾਰੀ ਹੈ। ਜਿਸਦੇ ਤਹਿਤ ਮੁੱਖ ਮੰਤਰੀ ਮਾਨ ਅੱਜ ਮੋਹਾਲੀ ਵਿਚ ਨਿਯੁਕਤੀ ਪੱਤਰ ਵੰਡਣਗੇ। ਨਿਯੁਕਤੀ ਪੱਤਰ ਵੰਡ ਸਮਾਰੋਹ ਮੋਹਾਲੀ ਦੇ ਵਿਕਾਸ ਭਵਨ ਵਿਖੇ ਹੋਵੇਗਾ, ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਲਈ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਮੁੱਖ ਮੰਤਰੀ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਹ ਸਮਾਗਮ ਮੋਹਾਲੀ ਦੇ ਵਿਕਾਸ ਭਵਨ ਆਡੀਟੋਰੀਅਮ ਵਿੱਚ ਹੋਵੇਗਾ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਇਸ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ।
ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮਾਰਚ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ, ਸੂਬੇ ਵਿੱਚ ਲਗਾਤਾਰ ਸਰਕਾਰੀ ਭਰਤੀ ਮੁਹਿੰਮਾਂ ਚੱਲ ਰਹੀਆਂ ਹਨ। ਸਰਕਾਰ ਦੇ ਅਨੁਸਾਰ, ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ 68,000 ਤੋਂ ਵੱਧ ਨੌਜਵਾਨਾਂ ਨੂੰ ਸੌਂਪੇ ਜਾ ਚੁੱਕੇ ਹਨ।
