ਮੁੱਖ ਮੰਤਰੀ ਨੇ ਅੱਜ ਫਿਰ ਬੁਲਾਈ ਕੈਬਨਿਟ ਮੀਟਿੰਗ, ਵਿੱਤੀ ਹਾਲਤ ‘ਤੇ ਹੋ ਸਕਦੀ ਚਰਚਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਹਾਲ ਵਿਚ ਹੀ ਹੋਏ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਤੇ ਬਾਅਦ ਲਗਾਤਾਰ ਕੈਬਨਿਟ ਮੀਟਿੰਗਾਂ ਕਰ ਰਹੇ ਹਨ। ਮੁੱਖ ਮੰਤਰੀ ਨੇ ਕੁੱਝ ਹੀ ਦਿਨਾਂ ਦੇ ਵਕਫ਼ੇ ਬਾਅਦ ਅੱਜ ਫਿਰ ਕੈਬਨਿਟ ਮੀਟਿੰਗ ਸੱਦ ਲਈ ਹੈ। ਇਸ ਸਬੰਧ ਵਿਚ ਸਰਕਾਰੀ ਤੌਰ ’ਤੇ ਜਾਰੀ ਸੂਚਨਾ ਮੁਤਾਬਕ ਇਹ ਮੀਟਿੰਗ ਬਾਅਦ ਦੁਪਹਿਰ ਮੁੱਖ ਮੰਤਰੀ ਦੀ ਰਿਹਾਇਸ਼ ਉਪਰ ਰੱਖੀ ਗਈ ਹੈ। ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਇਸ ਮੀਟਿੰਗ ਵਿਚ ਸੂਬੇ ਦੀ ਵਿੱਤੀ ਹਾਲਤ ’ਤੇ ਚਰਚਾ ਤੋਂ ਇਲਾਵਾ ਹੋਰ ਅਹਿਮ ਫ਼ੈਸਲਾ ਵੀ ਲਿਆ ਜਾ ਸਕਦਾ ਹੈ।

By Gurpreet Singh

Leave a Reply

Your email address will not be published. Required fields are marked *