ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮੁੱਖ ਮੰਤਰੀ ਨੇ ਸੱਦੀ ਉੱਚ ਪੱਧਰੀ ਮੀਟਿੰਗ

ਗੁਰਪ੍ਰੀਤ ਸਿੰਘ :- ਮਾਨਸਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਜਲਦ ਹੀ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀਜ਼, ਐੱਸਡੀਐੱਮਜ਼ ਅਤੇ ਡੀਐੱਸਪੀਜ਼ ਨਾਲ ਵੀ ਮੀਟਿੰਗ ਕਰਨਗੇ।

ਮੰਗਲਵਾਰ ਸਵੇਰੇ ਹੋਏ ਇਸ ਹਮਲੇ ਵਿੱਚ ਝੋਟਾ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦੇ ਨਾਲ ਮੌਜੂਦ ਦੋ ਵਿਅਕਤੀ ਜ਼ਖ਼ਮੀ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ, ਹਮਲੇ ਤੋਂ ਪਹਿਲਾਂ ਝੋਟਾ ਫੇਸਬੁੱਕ ’ਤੇ ਲਾਈਵ ਸਨ ਅਤੇ ਇੱਕ ਮੈਡੀਕਲ ਸਟੋਰ ਦੇ ਮਾਲਕ ਨਾਲ ਨਸ਼ਿਆਂ ਦੇ ਮੁੱਦੇ ’ਤੇ ਬਹਿਸ ਕਰ ਰਹੇ ਸਨ। ਪੁਲਿਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ, ਝੋਟਾ ਦਾ ਇਸੇ ਦੁਕਾਨ ਦੇ ਮਾਲਕ ਨਾਲ 2023 ਵਿੱਚ ਵੀ ਵਿਵਾਦ ਹੋਇਆ ਸੀ। ਘਟਨਾ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ ਮਾਨਸਾ ਬੰਦ ਕਰਨ ਦਾ ਐਲਾਨ ਕੀਤਾ। ਪੁਲਿਸ ਮੁਤਾਬਕ, ਮੈਡੀਕਲ ਸਟੋਰ ਦਾ ਮਾਲਕ ਅਸ਼ਵਨੀ ਕੁਮਾਰ ਹਾਲੇ ਫ਼ਰਾਰ ਹੈ। ਹਮਲੇ ਦੇ ਅਸਲ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।

By Gurpreet Singh

Leave a Reply

Your email address will not be published. Required fields are marked *