ਮੁੱਖ ਮੰਤਰੀ ਹੜ ਪੀੜਤ ਰਾਹਤ ਫੰਡ ਲਈ ਵਿਧਾਇਕ ਕੁਲਵੰਤ ਸਿੰਘ ਨੂੰ ਸੌਂਪਿਆ ਇਕ ਲੱਖ ਰੁਪਏ ਦਾ ਚੈੱਕ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੜ ਪੀੜਤਾਂ ਦੇ ਮੁੜ -ਵਸੇਵੇ ਲਈ ਵੀ ਯਤਨ ਜਾਰੀ : ਕੁਲਵੰਤ ਸਿੰਘ

ਨੈਸ਼ਨਲ ਟਾਈਮਜ਼ ਬਿਊਰੋ :- ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਸੰਗ ਸੁਸਾਇਟੀ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਮੋਹਾਲੀ ਤਰਫੋਂ ਅੱਜ ਮੁੱਖ ਮੰਤਰੀ ਰਾਹਤ ਫੰਡ ਦੇ ਲਈ ਵਿਧਾਇਕ ਕੁਲਵੰਤ ਸਿੰਘ ਨੂੰ ਇਕ ਲੱਖ ਰੁਪਏ ਦਾ ਚੈੱਕ ਸੌਂਪਿਆ, ਅੱਜ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਸੰਗ ਸੁਸਾਇਟੀ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਮੋਹਾਲੀ ਦਾ ਇੱਕ ਉੱਚ ਪੱਧਰੀ ਵਫਦ ਵਿਧਾਇਕ ਕੁਲਵੰਤ ਸਿੰਘ ਨੂੰ ਸੈਕਟਰ -79 ਵਿਖੇ ਸਥਿਤ ਦਫਤਰ ਵਿਖੇ ਮਿਲਿਆ, ਇਸ ਮੌਕੇ ਤੇ ਗੁਰਬਕਸ਼ ਕੌਰ ਮਹਿਮੀ ਪ੍ਰਧਾਨ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਿਸੰਗ ਸੋਸਾਇਟੀ, ਸ੍ਰੀ ਗੁਰੂ ਰਵੀਦਾਸ ਭਵਨ ਫ਼ੇਜ਼ 7 ਮੋਹਾਲੀ, ਬਿਮਲਾ ਦੇਵੀ ਵਿਰਦੀ ਜਨਰਲ ਸੈਕਟਰੀ, ਸ਼ੀਲਾ ਕਾਹਲ ਕੈਸ਼ੀਅਰ, ਕਸ਼ਮੀਰ ਕੌਰ ਮਾਨ ਮੈਂਬਰ, ਸੁਰਜੀਤ ਕੌਰ ਕਾਹਲ ਮੈਂਬਰ, ਰਾਣੋ ਦੇਵੀ ਮੈਂਬਰ, ਬਿਮਲਾ ਬਾਲੀ ਮੈਂਬਰ, ਨੀਰੂ ਸੌਂਦੀ ਮੈਂਬਰ, ਦਵਿੰਦਰ ਕੌਰ ਮੈਂਬਰ, ਸ਼ਸ਼ੀ ਬਾਲਾ ਮੈਂਬਰ, ਹਰਭਜਨ ਕੌਰ ਮੈਂਬਰ, ਕਮਲੇਸ਼ ਬੈਂਸ ਮੈਂਬਰ, ਸੁਮਿੱਤਰਾ ਦੇਵੀ ਮੈਂਬਰ ਹਾਜ਼ਰ ਸਨ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕਿਸੇ ਵੀ ਮੁਸੀਬਤ ਦੀ ਘੜੀ ਵਿੱਚ ਲੋਕਾਂ ਨਾਲ ਖ਼ੜ੍ਹਨਾ ਪੰਜਾਬੀਆਂ ਦੇ ਖ਼ੂਨ ਵਿੱਚ ਹੈ ਅਤੇ ਉਹ ਹਮੇਸਾਂ ਪੀੜਤ ਲੋਕਾਂ ਦੀ ਮਦਦ ਲਈ ਭਾਵੇਂ ਉਹ ਦੇਸ਼ ਵਿਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਰਹਿੰਦੇ ਹੋਣ, ਮਦਦ ਕਰਦੇ ਆਏ ਹਨ। ਉਹਨਾਂ ਕਿਹਾ ਕਿ ਹੁਣ ਜਦੋਂ ਪੰਜਾਬ ਵਾਸੀਆਂ ਤੇ ਹੜ੍ਹਾਂ ਕਾਰਨ ਮੁਸੀਬਤ ਆਈ ਹੈ ਤਾਂ ਪੰਜਾਬ ਦੇ ਲੋਕ ਵਧ ਚੜ੍ਹ ਕੇ ਆਪਣਏ ਭਰਾਵਾਂ ਦੀ ਮਦਦ ਕਰ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਹੜ ਪੀੜਤਾਂ ਨੂੰ ਜਿੱਥੇ ਲੋੜੀਂਦਾ ਸਮਾਨ ਭੇਜਿਆ ਜਾ ਰਿਹਾ ਹੈ, ਉੱਥੇ ਉਹਨਾਂ ਦੀ ਹਰ ਜਰੂਰਤ ਨੂੰ ਪੂਰਾ ਕਰਨ ਦੇ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਵੱਡੀ ਗਿਣਤੀ ਦੇ ਵਿੱਚ ਦੇਸ਼- ਵਾਸੀਆਂ ਦੇ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਦੇ ਲਈ ਪੈਸਾ ਵੀ ਭੇਜਿਆ ਜਾ ਰਿਹਾ ਹੈ ਤਾਂ ਕਿ ਹੜ ਪੀੜਤਾਂ ਦੇ ਮੁੜ -ਵਸੇਵੇ ਲਈ ਨਿੱਗਰ ਯਤਨ ਕੀਤੇ ਜਾ ਸਕਣ ,
ਇਸ ਮੌਕੇ ਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਸੋਸਾਇਟੀ ਦੇ ਮੈਂਬਰਾਂ ਵੱਲੋਂ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਪਾਏ ਯੋਗਦਾਨ ਲਈ ਉਨ੍ਹਾਂ ਦੇ ਧੰਨਵਾਦ ਕੀਤਾ ਅਤੇ ਹੋਰ ਸਮਾਜ ਭਲਾਈ ਦੇ ਕੰਮਾਂ ਵਿੱਚ ਲੱਗੀਆਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਮੌਕੇ ਤੇ ਪੰਜਾਬ ਦੇ ਹੜ੍ਹ ਪੀੜ੍ਹਤ ਲੋਕਾਂ ਦੀ ਮਦਦ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ।

ਫੋਟੋ ਕੈਪਸ਼ਨ :

ਵਿਧਾਇਕ ਕੁਲਵੰਤ ਸਿੰਘ ਨੂੰ ਗੁਰਬਕਸ਼ ਕੌਰ ਮਹਿਮੀ- ਪ੍ਰਧਾਨ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਿਸੰਗ ਸੋਸਾਇਟੀ, ਅਤੇ ਹੋਰ ਮੁੱਖ ਮੰਤਰੀ ਰਾਹਤ ਫੰਡ ਲਈ 1 ਲੱਖ ਰੁਪਏ ਦਾ ਸੌਂਪਦੇ ਹੋਏ

By Gurpreet Singh

Leave a Reply

Your email address will not be published. Required fields are marked *