ਗੁਰਪ੍ਰੀਤ ਸਿੰਘ :- ਮੁੱਖ ਮੰਤਰੀ ਭਗਵੰਤ ਮਾਨ ਨੇ ਰੋਇੰਗ ਮੁਕਾਬਲੇ ’ਚ ਤਗਮਾ ਜਿੱਤਣ ਵਾਲੇ ਪੰਜਾਬ ਦੇ ਸਤਨਾਮ ਸਿੰਘ ਤੇ ਉਨ੍ਹਾਂ ਦੇ ਸਾਥੀ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਏਸ਼ੀਆਈ ਖੇਡਾਂ ਵਿਚ ਰੋਇੰਗ ਦੇ Double Sculls ਮੁਕਾਬਲੇ ‘ਚ ਪੰਜਾਬ ਦੇ ਗੱਭਰੂ ਸਤਨਾਮ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਲਮਾਨ ਖਾਨ ਨੇ ਕਾਂਸੀ ਦਾ ਤਮਗਾ ਜਿੱਤ ਕੇ ਪੂਰੇ ਦੇਸ਼ ਅਤੇ ਪੰਜਾਬ ਦਾ ਮਾਣ ਵਧਾਇਆ ਹੈ… ਸਾਡੀ ਰਾਜ ਖੇਡ ਨੀਤੀ ਤਹਿਤ ਸਤਨਾਮ ਸਿੰਘ ਨੂੰ ₹50 ਲੱਖ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਦੋਵਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਹੁਤ-ਬਹੁਤ ਮੁਬਾਰਕਾਂ! ਇਹ ਸ਼ਾਨਦਾਰ ਪ੍ਰਾਪਤੀ ਸਾਡੀ ਨੌਜਵਾਨੀ ਲਈ ਵੱਡੀ ਪ੍ਰੇਰਨਾ ਹੈ।
ਮੁੱਖ ਮੰਤਰੀ ਮਾਨ ਨੇ ਏਸ਼ਿਆਈ ਖੇਡਾਂ ‘ਚ ਤਗਮਾ ਜਿੱਤਣ ਵਾਲੇ ਪੰਜਾਬ ਦੇ ਸਤਨਾਮ ਸਿੰਘ ਨੂੰ ਦਿੱਤੀ ਵਧਾਈ
