ਮੋਗਾ : ਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਅਜੈ ਗਾਂਧੀ ਐੱਸ.ਐੱਸ.ਪੀ. ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਗੁਰਸ਼ਰਨਜੀਤ ਸਿੰਘ ਸੰਧੂ, ਐੱਸ.ਪੀ (Hq) ਮੋਗਾ ਤੇ ਲਵਦੀਪ ਸਿੰਘ DSP (D) ਮੋਗਾ, ਦੀ ਸੁਪਰਵਿਜ਼ਨ ਹੇਠ ਮੋਗਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੀ.ਆਈ.ਏ. ਸਟਾਫ ਮੋਗਾ ਦੀ ਪੁਲਸ ਪਾਰਟੀ ਵੱਲੋ 2 ਵਿਅਕਤੀਆ ਨੂੰ ਕਾਬੂ ਕਰਕੇ ਇਹਨਾਂ ਕੋਲੋਂ 05 ਨਜਾਇਜ਼ ਅਸਲੇ ਤੇ 10 ਜਿੰਦਾ ਰੋਂਦ ਬਰਾਮਦ ਕੀਤੇ।
ਪ੍ਰੈੱਸ ਕਾਨਫਰੰਸ ਰਾਹੀਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਸਪੀ ਹੈਡ ਕੁਆਟਰ ਗੁਰਸ਼ਰਨਜੀਤ ਸਿੰਘ ਨੇ ਕਿਹਾ ਕਿ ਪੁਲਸ ਪਾਰਟੀ ਵੱਲੋਂ ਕੋਟਕਪੂਰਾ ਬਾਈਪਾਸ ਉੱਪਰ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੇ ਚਲਦੇ ਮੁਖਬਰ ਦੀ ਇਤਲਾਹ ਤੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੋਗਾ ਜਲੰਧਰ ਰੋਡ ਦਿੱਲੀ ਕਲੋਨੀ ਲਿੰਕ ਰੋਡ ਤੇ ਦੋ ਵਿਅਕਤੀ ਸ਼ੱਕੀ ਹਾਲਾਤਾਂ ਵਿੱਚ ਖੜੇ ਹਨ। ਕੁਲਦੀਪ ਸਿੰਘ ਅਤੇ ਸੱਤਪਾਲ ਸਿੰਘ ਨੂੰ ਕਾਬੂ ਕਰਕੇ ਇਨ੍ਹਾਂ ਪਾਸੋ 03 ਪਿਸਟਲ ਦੇਸੀ 32 ਬੋਰ ਸਮੇਤ ਮੈਗਜੀਨ, 02 ਦੇਸੀ ਪਿਸਟਲ 30 ਬੋਰ ਸਮੇਤ ਮੈਗਜ਼ੀਨ ਅਤੇ 10 ਜਿੰਦਾ ਰੌਂਦ ਬਰਾਮਦ ਕੀਤੇ ਗਏ। ਕੁਲਦੀਪ ਸਿੰਘ ਅਤੇ ਸੱਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਤੋਂ ਪੁੱਛਗਿੱਛ ‘ਤੇ ਪਤਾ ਚੱਲਿਆ ਕਿ ਕੁਲਦੀਪ ਸਿੰਘ ਜੋ ਕਿ ਜ਼ਿਲ੍ਹਾ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ ਅਤੇ ਸੱਤਪਾਲ ਜੋ ਕਿ ਤਿੰਨ ਨੰਬਰ ਚੂੰਗੀ ਮੋਗਾ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਸੱਤਪਾਲ ਉੱਪਰ ਪਹਿਲਾ ਵੀ ਦੋ ਮਾਮਲੇ ਐੱਨਡੀਪੀਐੱਸ ਐਕਟ ਤਹਿਤ ਦਰਜ ਹਨ। ਦੋਵਾਂ ਨੂੰ ਮੌਕੇ ‘ਤੇ ਗ੍ਰਿਫਤਾਰ ਕਰ ਕੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਕੁਲਦੀਪ ਸਿੰਘ ਅਤੇ ਸੱਤਪਾਲ ਸਿੰਘ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 01 ਦਿਨ ਪੁਲਸ ਰਿਮਾਂਡ ਹਾਸਿਲ ਕੀਤਾ ਗਿਆ ਤੇ ਇਨ੍ਹਾਂ ਪਾਸੋਂ ਬਰਾਮਦ ਅਸਲਿਆਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।