ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ’ਚ 2 ਧਿਰਾਂ ਵਿਚਾਲੇ ਝੜਪ, ਸਥਿਤੀ ਤਣਾਅਪੂਰਨ

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰੀ ਜੇਲ੍ਹ ਗੁਰਦਾਸਪੁਰ ’ਚ ਹਵਾਲਾਤੀ ਅਤੇ ਕੈਦੀਆਂ ਦੇ ਦੋ ਧਿਰਾਂ ਵਿਚਕਾਰ ਆਪਸ ਵਿਚ ਜ਼ਬਰਦਸਤ ਝੜਪ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਝੜਪ ਕਾਰਨ ਜੇਲ੍ਹ ਅੰਦਰ ਸਥਿਤੀ ਕਾਫੀ ਤਣਾਅਪੂਰਨ ਬਣ ਗਈ। ਜਾਣਕਾਰੀ ਮੁਤਾਬਕ ਕੈਦੀਆਂ ਵਿਚਾਲੇ ਹੋਈ ਇਸ ਝੜਪ ਦੀ ਜਾਣਕਾਰੀ ਮਿਲਦੇ ਹੀ ਐੱਸ. ਐੱਸ. ਪੀ. ਗੁਰਦਾਸਪੁਰ ਆਦਿੱਤਿਆ ਆਈ. ਪੀ. ਐੱਸ. ਭਾਰੀ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚ ਗਏ ਅਤੇ ਸਥਿਤੀ ਨੂੰ ਕਾਬੂ ’ਚ ਕੀਤਾ। 

ਦੂਜੇ ਪਾਸੇ ਇਸ ਝੜਪ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਜੇਲ੍ਹ ਅੰਦਰ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ। ਇਸ ਮੌਕੇ ਗੱਲਬਾਤ ਕਰਦਿਆਂ ਐੱਸ. ਐੱਸ. ਪੀ. ਆਦਿੱਤਿਆ ਨੇ ਕਿਹਾ ਕਿ ਕੇਂਦਰੀ ਜੇਲ੍ਹ ’ਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਦੇ ਖ਼ਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਾਅ ਲਈ ਜੇਲ੍ਹ ਅੰਦਰ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਲਸ ਪੂਰੀ ਤਰ੍ਹਾਂ ਮੁਸਤੈਦ ਹੈ।

By Gurpreet Singh

Leave a Reply

Your email address will not be published. Required fields are marked *