ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਭਗਵੰਤ ਮਾਨ ਤੇ ਪਤਨੀ ਡਾ. ਗੁਰਪ੍ਰੀਤ ਕੌਰ

 ਕੇਸਗੜ੍ਹ ਸਾਹਿਬ/ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ)- ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਪੂਰੀ ਸ਼ਾਨੋ-ਸ਼ੌਕਤ ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ-ਮਹੱਲਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਤਿਉਹਾਰ ਦੇ ਦੂਜੇ ਪੜਾਅ ਦੀ ਸ਼ੁਰੂਆਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਚੁੱਕੀ ਹੈ।  ਕੌਮੀ ਤਿਉਹਾਰ ਹੋਲਾ-ਮਹੱਲਾ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਤਖ਼ਤ ਸ੍ਰੀ ਕੇਸਗੜ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਹੋਲਾ-ਮਹੱਲਾ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਦੀਪ ਸਿੰਘ ਮੁੰਡੀਆਂ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵੀ ਮੌਜੂਦ ਰਹੇ।

PunjabKesari
PunjabKesari

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੋਲਾ-ਮਹੱਲਾ ਇਕ ਧਰਮ ਜਾਂ ਇਕ ਬਿਰਾਦਰੀ ਦੇ ਲੋਕਾਂ ਦਾ ਤਿਉਹਾਰ ਨਹੀਂ ਸਗੋਂ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ ਅਤੇ ਅੱਜ ਦੇਸ਼ ਅਤੇ ਦੁਨੀਆ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਗੁਰੂ ਚਰਨਾਂ ਵਿੱਚ ਮੱਥਾ ਟੇਕ ਰਹੀ ਹੈ। ਨਵੇਂ ਜਥੇਦਾਰ ਦੀ ਨਿਯੁਕਤੀ ਬਾਰੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਧਾਰਮਿਕ ਮੁੱਦਾ ਹੈ ਅਤੇ ਅੱਜ ਹੋਲੇ-ਮਹੱਲੇ ਦੇ ਪਾਵਨ ਦਿਹਾੜੇ ’ਤੇ ਉਹ ਇਸ ਸਬੰਧੀ ਕੁਝ ਨਹੀਂ ਕਹਿਣਾ ਚਾਹੁੰਦੇ।

PunjabKesari

ਅੱਗੇ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਤਰੱਕੀ ਅਤੇ ਇਥੋਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ ਅਤੇ ਜਲਦ ਕੋਈ ਮਲਟੀ ਸਪੈਸ਼ਲਿਟੀ ਹਸਪਤਾਲ ਜਾਂ ਇਸ ਇਲਾਕੇ ਲਈ ਲੋੜੀਂਦੀਆਂ ਹੋਰ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। 

PunjabKesari
PunjabKesari
PunjabKesari
PunjabKesari
PunjabKesari

By Gurpreet Singh

Leave a Reply

Your email address will not be published. Required fields are marked *