ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੈਂਗਲੁਰੂ ਸਥਿਤ ‘ਆਰਟ ਆਫ਼ ਲਿਵਿੰਗ’ ਆਸ਼ਰਮ ਵਿਖੇ ਅਧਿਆਤਮਿਕ ਗੁਰੂ ਸ਼੍ਰੀ ਸ਼੍ਰੀ ਰਵੀ ਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਗੂ ਮਨੀਸ਼ ਸਿਸੋਦੀਆ ਵੀ ਮੌਜੂਦ ਰਹੇ।
ਮੁਲਾਕਾਤ ਦੌਰਾਨ ਸਾਰੇ ਆਗੂਆਂ ਨੇ ਗੁਰੂਦੇਵ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸਮਾਜ ਭਲਾਈ, ਸਿੱਖਿਆ, ਮਾਨਸਿਕ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੁਲਾਕਾਤ ਦੌਰਾਨ ਪੰਜਾਬ ਸਮੇਤ ਪੂਰੇ ਦੇਸ਼ ਦੀ ਤਰੱਕੀ, ਖੁਸ਼ਹਾਲੀ ਅਤੇ ਸ਼ਾਂਤੀ ਲਈ ਕਾਮਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਸਕਾਰਾਤਮਕ ਸੋਚ, ਆਪਸੀ ਸਾਂਝ ਅਤੇ ਸ਼ਾਂਤੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਬੈਂਗਲੁਰੂ ਦੌਰੇ ਦੌਰਾਨ ਹੋਈ ਇਸ ਮੁਲਾਕਾਤ ਨੂੰ ਆਧਿਆਤਮਿਕਤਾ ਅਤੇ ਸਮਾਜ ਭਲਾਈ ਨਾਲ ਜੁੜੇ ਮੁੱਦਿਆਂ ਦੇ ਸੰਦਰਭ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ।
