ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਹਲਕੇ ਦੇ ਦੌਰੇ ‘ਤੇ ਹੋਣਗੇ। ਜਿੱਥੇ ਉਹ ਸੁਨਾਮ ਹਲਕੇ ‘ਚ ਸ਼ਹੀਦ-ਏ-ਆਜ਼ਮ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ ਭੇਟ ਕਰਨਗੇ।
ਪੰਜਾਬ ਸਰਕਾਰ ਵੱਲੋਂ ਸੁਨਾਮ ਦੀ ਅਨਾਜ ਮੰਡੀ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
