ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਗਰਾਉਂ ਇਲਾਕੇ ਦੇ ਪਿੰਡ ਕਮਾਲਪੁਰਾ ਵਿੱਚ ਲੋਕ ਮਿਲਣੀ ਕਰਨਗੇ। ਇਹ ਪ੍ਰੋਗਰਾਮ ਸ਼ਾਮ 4 ਵਜੇ ਹੋਵੇਗਾ, ਜਿਸ ਦੌਰਾਨ ਮੁੱਖ ਮੰਤਰੀ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕਰਨਗੇ।
ਲੋਕ ਮਿਲਣੀ ਦੌਰਾਨ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਮੁੱਖ ਮੰਤਰੀ ਦੇ ਸਾਹਮਣੇ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਰੱਖਣ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਇਸ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ।
ਮੁੱਖ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ।
