ਦਿੱਲੀ ਵਿੱਚ ਸੀਐਮ ਮਾਨ ਅਤੇ ਅਮਿਤ ਸ਼ਾਹ ਵਿਚਾਲੇ ਹੋਈ ਮੁਲਾਕਾਤ, ਸੰਸਦ ’ਚ ਪਾਸ ਨਹੀਂ ਹੋਣਾ ਚਾਹੀਦਾ ਬੀਜ ਐਕਟ- ਮੁੱਖ ਮੰਤਰੀ ਪੰਜਾਬ

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਅਸੀਂ ਬੀਜ ਐਕਟ ਨੂੰ ਲੈ ਕੇ ਗ੍ਰਹਿ ਮੰਤਰੀ ਕੋਲ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਬੀਜ ਐਕਟ ਸੰਸਦ ’ਚ ਪਾਸ ਨਹੀਂ ਹੋਣਾ ਚਾਹੀਦਾ ਤੇ ਨਾਲ ਹੀ ਚੰਡੀਗੜ੍ਹ ਐਫ਼.ਸੀ.ਆਈ. ’ਚ ਬਾਹਰ ਦਾ ਜੀ.ਐਮ. ਲਗਾਉਣ ਦਾ ਵੀ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਅਧਿਕਾਰੀ ਪੰਜਾਬ ਕੈਡਰ ਦਾ ਹੀ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੀ ਸਹਿਮਤੀ ਤੋਂ ਬਿਨਾਂ ਇਹ ਬੀਜ ਬਿੱਲ ਕਿਵੇਂ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਆਰ.ਡੀ.ਐਫ਼. ਦੇ ਬਕਾਇਆ ਫ਼ੰਡ ਵੀ ਜਾਰੀ ਕਰਨ ਦੀ ਮੰਗ ਗ੍ਰਹਿ ਮੰਤਰੀ ਕੋਲ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਬਾਰਡਰ ਖ਼ੇਤਰ ਸੰਬੰਧੀ ਵੀ ਗ੍ਰਹਿ ਮੰਤਰੀ ਨਾਲ ਗੱਲਬਾਤ ਹੋਈ ਹੈ ਤੇ ਚੰਡੀਗੜ੍ਹ ਦਾ ਮੁੱਦਾ ਵੀ ਉਨ੍ਹਾਂ ਅੱਗੇ ਰੱਖਿਆ ਗਿਆ ਹੈ। ਪਾਣੀ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਕਿਸੇ ਨੂੰ ਦੇਣ ਲਈ ਸਾਡੇ ਕੋਲ ਵਾਧੂ ਪਾਣੀ ਨਹੀਂ ਹੈ।

By Rajeev Sharma

Leave a Reply

Your email address will not be published. Required fields are marked *