ਦਸੂਹਾ ਵਿਖੇ ਵਾਪਰੇ ਹਾਦਸੇ ‘ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਲਈ CM ਮਾਨ ਵੱਲੋਂ ਮਦਦ ਦਾ ਐਲਾਨ

ਦਸੂਹਾ – ਦਸੂਹਾ ਵਿਚ ਅੱਜ ਵਾਪਰੇ ਭਿਆਨਕ ਬੱਸ ਹਾਦਸੇ ਦੌਰਾਨ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਦਦ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਜ਼ਖ਼ਮੀਆਂ ਦਾ ਇਲਾਜ ਅਤੇ ਹੋਰ ਸਹਾਇਤਾ ਵੀ ਸਰਕਾਰ ਵੱਲੋਂ ਦੇਣ ਦਾ ਐਲਾਨ ਕੀਤਾ ਗਿਆ।

PunjabKesari

ਇਥੇ ਦੱਸ ਦੇਈਏ ਕਿ ਹਾਦਸੇ ਦੌਰਾਨ ਜ਼ਖ਼ਮੀਆਂ ਦਾ ਹਾਲ ਜਾਣਨ ਲਈ ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਸਿਵਲ ਹਸਪਤਾਲ ਦਸੂਹਾ ਪਹੁੰਚੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਮਰੀਜਾਂ ਦਾ ਹਾਲ ਪੁਛਿੱਆ ਅਤੇ ਕਿਹਾ ਕਿ ਇਸ ਬੱਸ ਹਾਦਸੇ ਵਿੱਚ ਮਾਰੇ ਗਏ ਮ੍ਰਿਤਕਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਫੰਡ ਵਿੱਚੋਂ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਜ਼ਖ਼ਮੀਆਂ ਦਾ ਇਲਾਜ ਅਤੇ ਹੋਰ ਸਹਾਇਤਾ ਵੀ ਸਰਕਾਰ ਵੱਲੋਂ ਕੀਤੀ ਜਾਵੇਗੀ। 

PunjabKesari

ਉਨ੍ਹਾਂ ਨੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਕੁਮਾਰ ਐੱਸ. ਡੀ. ਐੱਮ. ਦਸੂਹਾ ਕੰਵਲਜੀਤ ਸਿੰਘ ਅਤੇ ਐੱਸ. ਐੱਮ. ਓ. ਦਸੂਹਾ ਡਾ. ਮਨਮੋਹਣ ਸਿੰਘ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਜ਼ਖ਼ਮੀ ਮਰੀਜਾਂ ਦੀ ਹਰ ਸੰਭਵ ਸਹਾਇਤਾ ਦਿੱਤੀ ਜਾਵੇ। ਇਸ ਮੌਕੇ ‘ਤੇ ਦਸੂਹਾ ਦੀਆਂ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੇ ਇਸ ਘਟਨਾ ਦਾ ਦੁੱਖ਼ ਪ੍ਰਗਟ ਕੀਤਾ ਅਤੇ ਜ਼ਖ਼ਮੀਆਂ ਦਾ ਹਾਲਚਾਲ ਪੁੱਛਿਆ। ਐੱਸ. ਡੀ. ਐੱਮ. ਦਸੂਹਾ ਵੱਲੋਂ 01883-506268 ਹੈਲਪ ਨੰਬਰ ਵੀ ਜਾਰੀ ਕੀਤਾ ।

By Gurpreet Singh

Leave a Reply

Your email address will not be published. Required fields are marked *