ਸੀਐਮ ਮਾਨ ਨੇ ਸੱਦ ਲਈ ਪੰਜਾਬ ਕੈਬਨਿਟ ਦੀ ਮੀਟਿੰਗ!

ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦ ਲਈ ਗਈ ਹੈ। ਇਹ ਮੀਟਿੰਗ 14 ਨਵੰਬਰ ਨੂੰ ਸ਼ਾਮ 4 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ CM ਮਾਨ ਵੱਲੋਂ ਕੀਤੀ ਜਾਵੇਗੀ ਤੇ ਮੀਟਿੰਗ ਵਿਚ ਸਾਰੇ ਹੀ ਕੈਬਨਿਟ ਮੰਤਰੀਆਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ। 

ਦੱਸ ਦਈਏ ਕਿ ਕੁਝ ਦਿਨ ਬਾਅਦ ਹੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਹੋਣ ਜਾ ਰਿਹਾ ਹੈ, ਜਿਸ ਤੋਂ ਪਹਿਲਾਂ ਹੋਣ ਜਾ ਰਹੀ ਇਸ ਮੀਟਿੰਗ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੀਟਿੰਗ ਵਿਚ ਕਈ ਅਹਿਮ ਫ਼ੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਮੀਟਿੰਗ ਮਗਰੋਂ ਕੋਈ ਵੱਡਾ ਐਲਾਨ ਕੀਤੇ ਜਾਣ ਦੀ ਵੀ ਸੰਭਾਵਨਾ ਹੈ। 

By Gurpreet Singh

Leave a Reply

Your email address will not be published. Required fields are marked *