‘ਆਪ’ ਦੀ ਸਰਕਾਰ ਦੇ 3 ਸਾਲ ਪੂਰੇ ਹੋਣ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ CM ਮਾਨ ਤੇ ਕੇਜਰੀਵਾਲ ਨੇ ਟੇਕਿਆ ਮੱਥਾ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਕੇਜਰੀਵਾਲ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਇੰਦਰਬੀਰ ਸਿੰਘ ਨਿੱਝਰ ਆਦਿ ਮੌਜੂਦ ਸਨ। 

ਦੱਸ ਦੇਈਏ ਕਿ ਅੱਜ 16 ਮਾਰਚ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 3 ਸਾਲ ਪੂਰੇ ਹੋਏ ਹਨ।  ਇੱਥੋਂ ਉਹ ਦੁਰਗਿਆਣਾ ਮੰਦਿਰ ਅਤੇ ਰਾਮਤੀਰਥ ਵੀ ਜਾਣਗੇ। 

ਜ਼ਿਕਰਯੋਗ ਹੈ ਕਿ 2022 ‘ਚ, ‘ਆਪ’ ਨੇ ਸੂਬੇ ਦੀਆਂ 117 ‘ਚੋਂ 92 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਤੋਂ ਬਾਅਦ ਭਗਵੰਤ ਮਾਨ ਨੇ ਪੰਜਾਬ ਵਿਚ ‘ਆਪ’ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਚੋਣਾਂ ਦੌਰਾਨ ‘ਆਪ’ ਨੇ ਪੰਜਾਬ ਦੇ ਲੋਕਾਂ ਨੂੰ ਕਈ ਗਰੰਟੀਆਂ ਦਿੱਤੀਆਂ ਸਨ, ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਨੌਕਰੀਆਂ, ਭ੍ਰਿਸ਼ਟਾਚਾਰ ਤੋਂ ਆਜ਼ਾਦੀ ਅਤੇ ਨਸ਼ੇ ਦਾ ਖਾਤਮਾ, ਸਿੱਖਿਆ ਅਤੇ ਸਿਹਤ ਵਿੱਚ ਸੁਧਾਰ ਦੇ ਦਾਅਵੇ ਸ਼ਾਮਲ ਸਨ।

By nishuthapar1

Leave a Reply

Your email address will not be published. Required fields are marked *