CM ਮਾਨ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮਸਲਿਆਂ ‘ਤੇ ਹੋਈ ਗੱਲ

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਮਗਰੋਂ ਪੰਜਾਬ ਮੁੱਖ ਮੰਤਰੀ ਮਾਨ ਨੇ ਮੁਲਾਕਾਤ ਬਾਰੇ ਸੰਤੁਸ਼ਟੀ ਜਤਾਈ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਚੰਗੇ ਮਾਹੌਲ ਵਿਚ ਹੋਈ ਹੈ ਤੇ ਕਈ ਮਸਲਿਆਂ ਦਾ ਹੱਲ ਨਿਕਲਣ ਦੀ ਆਸ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਧਾਨ ਦੇ ਸੀਜ਼ਨ ਉੱਤੇ ਚੰਗੇ ਮਾਹੌਲ ਵਿਚ ਗੱਲਬਾਤ ਹੋਈ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਸਾਹਮਣੇ ਗੋਦਾਮ ਖਾਲੀ ਕਰਵਾਉਣ ਦੀ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਰਾਇਆ ਘੱਟ ਹੈ। ਇਸ ਨੂੰ ਲੈ ਕੇ ਵੀ ਸਹਿਮਤੀ ਬਣੀ ਹੈ। ਇਸ ਤੋਂ ਇਲਾਵਾ ਹੋਰ ਗੋਦਾਮ ਬਣਾਉਣ ਦੀ ਵੀ ਪਰਮਿਸ਼ਨ ਪੰਜਾਬ ਨੂੰ ਮਿਲੀ ਹੈ। ਇਸ ਦੇ ਨਾਲ ਹੀ ਪੰਜਾਬ ਮੁੱਖ ਮੰਤਰੀ ਨੇ ਪੰਜਾਬ ਦੇ ਆੜ੍ਹਤੀਆਂ ਦਾ ਕਮਿਸ਼ਨ ਵਧਾਉਣ ਦੀ ਵੀ ਮੰਗ ਕੇਂਦਰੀ ਮੰਤਰੀ ਸਾਹਮਣੇ ਰੱਖੀ। ਇਸ ਦੇ ਨਾਲ ਹੀ ਪੰਜਾਬ ਮੁੱਖ ਮੰਤਰੀ ਨੇ ਆਰਡੀਐੱਫ ਤਹਿਤ ਵੀ ਫੰਡ ਦੀ ਮੰਗ ਕੀਤੀ ਹੈ। ਦੇਖੋ ਹੋਰ ਕੀ ਬੋਲੇ ਪੰਜਾਬ ਮੁੱਖ ਮੰਤਰੀ…

By Gurpreet Singh

Leave a Reply

Your email address will not be published. Required fields are marked *