ਖਟਕੜ ਕਲਾਂ ਪਹੁੰਚ CM ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਆਖੀਆਂ ਅਹਿਮ ਗੱਲਾਂ

ਨਵਾਂਸ਼ਹਿਰ/ਖਟਕੜ੍ਹ ਕਲਾਂ – ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਖਟਕੜ ਕਲਾਂ ਵਿਚ ਇਕ ਸੂਬਾ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ। ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਕਈ ਆਗੂ ਪਹੁੰਚੇ। ਸ਼ਹਾਦਤ ਨੂੰ ਨਮਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸ਼ਹੀਦਾਂ ਦੀ ਧਰਤੀ ਹੈ ਅਤੇ ਸ਼ਹੀਦ ਕਦੇ ਮਰਦੇ ਨਹੀਂ ਹੁੰਦੇ, ਸ਼ਹੀਦ ਅਮਰ ਹੁੰਦੇ ਹਨ। ਇਸ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਥੇ ਪੰਜਾਬ ਸਰਕਾਰ ਦੇ ਤਿੰਨ ਸਾਲਾ ਵਿਚ ਕੀਤੇ ਗਏ ਵੱਡੇ ਕੰਮਾਂ ਦਾ ਜ਼ਿਕਰ ਕੀਤਾ, ਉਥੇ ਹੀ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨੇ ਵੀ ਸਾਧੇ।  ਇਸ ਮੌਕੇ ਭਗਵੰਤ ਮਾਨ ਵੱਲੋਂ ਸਰਕਾਰੀ ਮੈਡੀਕਲ ਕਾਲਜ ਦੀ ਨੀਂਹ ਪੱਥਰ ਵੀ ਰੱਖਿਆ ਗਿਆ। 

PunjabKesari

ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ 17 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਨਾਲ ਕਰੀਬ 62 ਲੱਖ ਰੁਪਏ ਦੀ ਬਚਤ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਨਾਂ ਸਿਫ਼ਾਰਿਸ਼ ਦੇ 52 ਹਜ਼ਾਰ 606 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

PunjabKesari

ਮੁਫ਼ਤ ਬਿਜਲੀ ਨੂੰ ਲੈ ਕੇ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਕ ਜੁਲਾਈ 2022 ਤੋਂ 90 ਫ਼ੀਸਦੀ ਪੰਜਾਬ ਦੇ ਲੋਕਾਂ ਦਾ ਬਿੱਲ ਜ਼ੀਰੋ ਆਇਆ ਹੈ। ਅਸੀਂ ਬਿਜਲੀ ਬੋਰਡ ਨੂੰ ਵੀ ਕੋਈ ਘਾਟਾ ਨਹੀਂ ਪੈਣ ਦਿੱਤਾ। ਉਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੁੱਲ੍ਹ 881 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਲੋਕ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ।

ਪੰਜਾਬ ਵਿਚ ਸਕੂਲ ਆਫ਼ ਐਮੀਨੈਂਸ ਖੁੱਲ੍ਹ ਰਹੇ ਹਨ। ਇਸ ਸਮੇਂ ਵੀ ਪੰਜਾਬ ਦੇ 72 ਅਧਿਆਪਕ ਫਿਨਲੈਂਡ ਗਏ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਤਾਂ ਸ਼ਹੀਦ ਭਗਤ ਸਿੰਘ ਦੀ ਧੂੜ ਵੀ ਨਹੀਂ ਹਾਂ ਪਰ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਉਨ੍ਹਾਂ ਦੀ ਸੋਚ ਨੂੰ ਘਰ-ਘਰ ਲੈ ਕੇ ਜਾਈਏ। ਇਮਾਨਦਾਰੀ ਨਾਲ ਕੰਮ ਕਰਨਾ ਹੀ ਸ਼ਹੀਦ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੈ। ਪੰਜਾਬ ਨੂੰ ਪੰਜਾਬ ਬਣਾਉਣ ਵਿਚ ਲੱਗੇ ਹਾਂ। ਬਹੁਤ ਜਲਦੀ ਪੰਜਾਬ ਦੇਸ਼ ਦਾ ਨੰਬਰ ਵਨ ਸੂਬਾ ਬਣੇਗਾ।

PunjabKesari
PunjabKesari

By Gurpreet Singh

Leave a Reply

Your email address will not be published. Required fields are marked *