ਮੁੱਖ ਮੰਤਰੀ ਬਦਲਣ ਦੇ ਅਫਵਾਹਾਂ ‘ਤੇ ਬੋਲੇ CM ਮਾਨ, ਕਿਹਾ ਇਹ ਸਿਰਫ਼ ਵਿਰੋਧੀ ਧਿਰ ਵੱਲੋਂ ਫੈਲਾਈਆਂ ਗਈਆਂ ਅਫਵਾਹਾਂ

ਮੁੱਖ ਮੰਤਰੀ ਬਦਲਣ ਦੇ ਅਫਵਾਹਾਂ 'ਤੇ ਬੋਲੇ CM ਮਾਨ, ਕਿਹਾ ਇਹ ਸਿਰਫ਼ ਵਿਰੋਧੀ ਧਿਰ ਵੱਲੋਂ ਫੈਲਾਈਆਂ ਗਈਆਂ ਅਫਵਾਹਾਂ

ਸੰਗਰੂਰ : ਦਿੱਲੀ ਵਿਧਾਨ ਸਭਾ ਚੋਣਾਂ ਦੀ ਹਾਰ ਤੋਂ ਬਾਅਦ ਆਪ ਨੂੰ ਆਪਣੀ ਪੰਜਾਬ ਦੇ ਵਿਚ ਸੱਤਾ ਖੋ ਦੇਣ ਦਾ ਡਰ ਸਤਾ ਰਿਹਾ ਹੈ। ਇਸੇ ਦੌਰਾਨ ਇਕ ਹੋਰ ਖ਼ਬਰ ਨੇ ਪੰਜਾਬ ਦੀ ਸੱਤਾ ਵੱਲ ਸਭ ਦਾ ਧਿਆਨ ਖਿੱਚ ਲਿਆ ਹੈ। ਪਿੱਛਲੇ ਕੁਝ ਸਮੇਂ ਤੋਂ ਖ਼ਬਰਾਂ ਆ ਰਹੀਆਂ ਹਨ ਕਿ ਪੰਜਾਬ ਦਾ ਮੁੱਖ ਮੰਤਰੀ ਕੌਣ? ਇਹ ਵੀ ਕਿਹਾ ਜਾ ਰਿਹਾ ਹੈ ਹੋ ਸਕਦਾ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਬਾਦਲ ਦਿੱਤਾ ਜਾਵੇ, ਇਹ ਵੀ ਹੋ ਸਕਦਾ ਹੈ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਬਣ ਸਕਦੇ ਹਨ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਅਟਕਲਾਂ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਪੂਰੀ ਤਰ੍ਹਾਂ ਅਫਵਾਹਾਂ ਕਰਾਰ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਸਾਰੀਆਂ ਅਟਕਲਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਅਤੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਬਦਲਣ ਦੀ ਕੋਈ ਸੰਭਾਵਨਾ ਨਹੀਂ ਹੈ। ਵਿਰੋਧੀ ਪਾਰਟੀਆਂ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਿਰਫ਼ ਅਫਵਾਹਾਂ ਹਨ ਜੋ ਜਨਤਾ ਨੂੰ ਗੁੰਮਰਾਹ ਕਰਨ ਲਈ ਫੈਲਾਈਆਂ ਜਾ ਰਹੀਆਂ ਹਨ।

ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਬਾਰੇ ਸਵਾਲ ਕੀਤਾ ਤਾਂ ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਸਿਰਫ਼ ਇੱਕ ਅਫਵਾਹ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਹਨ ਅਤੇ ਉਨ੍ਹਾਂ ਦੀ ਭੂਮਿਕਾ ਦੇਸ਼ ਭਰ ਵਿੱਚ ਪਾਰਟੀ ਨੂੰ ਮਜ਼ਬੂਤ ​​ਕਰਨਾ ਹੈ। ਕੇਜਰੀਵਾਲ ਕਦੇ ਗੁਜਰਾਤ ਜਾਂਦੇ ਹਨ, ਕਦੇ ਪੰਜਾਬ ਅਤੇ ਕਦੇ ਕਿਸੇ ਹੋਰ ਰਾਜ ਵਿੱਚ ਪਾਰਟੀ ਲਈ ਪ੍ਰਚਾਰ ਕਰਨ ਲਈ। ਉਸ ਕੋਲ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਸਮਾਂ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿੱਚ ਉਨ੍ਹਾਂ ਦੀ ਸਰਕਾਰ ਲਗਾਤਾਰ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਲੀਡਰਸ਼ਿਪ ਬਦਲਾਅ ਦੀ ਲੋੜ ਨਹੀਂ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਬਦਲਣ ਦੀ ਕੋਈ ਯੋਜਨਾ ਨਹੀਂ ਹੈ ਅਤੇ ਇਹ ਸਿਰਫ਼ ਵਿਰੋਧੀ ਧਿਰ ਵੱਲੋਂ ਫੈਲਾਈਆਂ ਗਈਆਂ ਅਫਵਾਹਾਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਵਿਕਾਸ ਕਾਰਜ ਲਗਾਤਾਰ ਕਰ ਰਹੀ ਹੈ ਅਤੇ ਲੋਕਾਂ ਦੀ ਭਲਾਈ ਲਈ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅਮਰੀਕਾ ਤੋਂ ਵਾਪਸ ਆਏ ਪੰਜਾਬੀਆਂ ਨੂੰ ਸਹਾਇਤਾ ਦਾ ਭਰੋਸਾ ਵੀ ਦਿੱਤਾ ਅਤੇ ਸੰਗਰੂਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।

By Gurpreet Singh

Leave a Reply

Your email address will not be published. Required fields are marked *