ਚੰਡੀਗੜ੍ਹ/ਪਟਿਆਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਮੌਕੇ ਉਹ ਪੰਜਾਬ ਦੀ ਖ਼ੁਸ਼ਹਾਲੀ ਤੇ ਅਮਨ ਚੈਨ ਲਈ ਅਰਦਾਸ ਕਰਨਗੇ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੂਹ ਸੰਗਤ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਜਾਤ-ਪਾਤ, ਰੰਗ ਭੇਦ-ਭਾਵ ਤੋਂ ਰਹਿਤ ਖ਼ਾਲਸੇ ਦੀ ਸਾਜਨਾ ਕਰਕੇ ਸਾਨੂੰ ਪੂਰੀ ਦੁਨੀਆ ‘ਚੋਂ ਵੱਖਰੀ ਪਹਿਚਾਣ ਨਾਲ ਨਿਵਾਜਿਆ। ਅੱਜ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਗੁਰੂ ਚਰਨਾਂ ‘ਚ ਨਤਮਸਤਕ ਹੋ ਰਹੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।
