350 ਸਾਲਾ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅੱਜ CM ਮਾਨ ਹੋਣਗੇ ਨਤਮਸਤਕ

ਨੈਸ਼ਨਲ ਟਾਈਮਜ਼ ਬਿਊਰੋ :- ‘ਹਿੰਦ ਦੀ ਚਾਦਰ’, ਸਰਬੰਸ ਦਾਨੀ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹੀਨਾ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਕੌਮੀ ਰਾਜਧਾਨੀ ਦਿੱਲੀ ਸਥਿਤ ਪਵਿੱਤਰ ਅਸਥਾਨਾਂ ਤੋਂ ਹੋਵੇਗੀ। ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਪੂਰੀ ਸ਼ਰਧਾ, ਸਤਿਕਾਰ ਅਤੇ ਗੁਰ ਮਰਿਆਦਾ ਅਨੁਸਾਰ ਕਰਵਾਏ ਜਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਗੁਰੂ ਸਾਹਿਬ ਦੇ ਨਾਲ ਲਾਸਾਨੀ ਸ਼ਹਾਦਤ ਦੇਣ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਥਾਨਾਂ ’ਤੇ ਜਾ ਕੇ ਸ਼ਰਧਾਂਜਲੀ ਭੇਟ ਕਰਨਗੇ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ 25 ਅਕਤੂਬਰ ਨੂੰ ਸਵੇਰੇ 11:30 ਵਜੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਵਿਖੇ ਪਹੁੰਚਣਗੇ। ਉਨ੍ਹਾਂ ਨਾਲ ਪੰਜਾਬ ਕੈਬਨਿਟ ਦੇ ਹੋਰ ਮੰਤਰੀ ਵੀ ਮੌਜੂਦ ਰਹਿਣਗੇ। ਸਾਰੇ ਮੰਤਰੀ ਸਾਂਝੇ ਤੌਰ ‘ਤੇ ਰੁਮਾਲਾ ਸਾਹਿਬ ਭੇਟ ਕਰਨਗੇ ਅਤੇ (ਸਵੇਰੇ 11 ਵਜੇ ਹੋਣ ਵਾਲੀ) ਸਰਬੱਤ ਦੇ ਭਲੇ ਦੀ ਅਰਦਾਸ ’ਚ ਸ਼ਾਮਲ ਹੋਣਗੇ।

By Gurpreet Singh

Leave a Reply

Your email address will not be published. Required fields are marked *