CM ਮੋਹਨ ਯਾਦਵ ਦੇ Hot Air Balloon ਨੂੰ ਲੱਗੀ ਅੱਗ, ਪਈਆਂ ਭਾਜੜਾਂ

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਦੇ ਗਰਮ ਹਵਾ ਵਾਲੇ ਗੁਬਾਰੇ ਨੂੰ ਅੱਜ ਅਚਾਨਕ ਅੱਗ ਲੱਗ ਗਈ, ਜਿਸ ਦੌਰਾਨ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਉਹ ਮੰਦਸੌਰ ਦੇ ਗਾਂਧੀਸਾਗਰ ਫੋਰੈਸਟ ਰਿਟਰੀਟ ਨੇੜੇ ਸਥਿਤ ਹਿੰਗਲਾਜ ਰਿਜ਼ੋਰਟ ਵਿਚ ਰਾਤ ਬਿਤਾਉਣ ਤੋਂ ਬਾਅਦ ਗਰਮ ਹਵਾ ਵਾਲੇ ਗੁਬਾਰੇ ਦੀ ਸਵਾਰੀ ਕਰਨ ਲਈ ਆਏ ਸਨ। ਇਸ ਦੌਰਾਨ ਤੇਜ਼ ਹਵਾਵਾਂ ਚੱਲ ਰਹੀਆਂ ਹਨ। 

ਇਸ ਦੌਰਾਨ ਹਵਾ ਦੀ ਗਤੀ ਜ਼ਿਆਦਾ ਹੋਣ ਕਾਰਨ ਗੁਬਾਰਾ ਉੱਡ ਨਹੀਂ ਸਕਿਆ ਅਤੇ ਉਸ ਦੇ ਹੇਠਲੇ ਹਿੱਸੇ ਵਿੱਚ ਅੱਗ ਲੱਗ ਗਈ। ਇਸ ਘਟਨਾ ਦਾ ਪਤਾ ਲੱਗਦੇ ਸਾਰ ਹੀ ਮੌਕੇ ‘ਤੇ ਮੌਜੂਦ ਸੁਰੱਖਿਆ ਗਾਰਡਾਂ ਨੇ ਤੁਰੰਤ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ। ਮੁੱਖ ਮੰਤਰੀ ਯਾਦਵ ਪੂਰੀ ਤਰ੍ਹਾਂ ਸੁਰੱਖਿਅਤ ਹਨ।

By Rajeev Sharma

Leave a Reply

Your email address will not be published. Required fields are marked *