ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਾਲ ਨੂੰ ਸਮਰਪਿਤ ਇੱਕ ਵਿਸ਼ਾਲ ‘ਸ਼ਹੀਦੀ ਯਾਤਰਾ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸਮਾਗਮ ਗੁਰੂ ਤੇਗ ਬਹਾਦਰ ਜੀ ਨੂੰ ਬਲਿਦਾਨ, ਸ਼ਾਂਤੀ ਅਤੇ ਮਾਨਵਤਾ ਦੇ ਪ੍ਰਤੀਕ ਵਜੋਂ ਸਮਰਪਿਤ ਹੈ। ਇਹ ਸਮਾਗਮ ਗੁਰਦੁਆਰਾ ਬੰਦਾ ਸਿੰਘ ਬਹਾਦਰ, ਸਢੌਰਾ, ਯਮੁਨਾਨਗਰ ‘ਚ ਚੱਲ ਰਿਹਾ ਹੈ। ਇਸ ਸਮਾਗਮ ‘ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੱਗ ਬੰਨ੍ਹ ਮੁੱਖ ਮਹਿਮਾਨ ਵਜੋਂ ਪੁੱਜੇ।
ਇਸ ਦੌਰਾਨ ਸੀਐੱਮ ਸੈਣੀ ਸਮਾਗਮ ‘ਚ ਪੁੱਜੀ ਸਾਰੀ ਸੰਗਤ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਸੰਬੋਧਨ ਕਰਦਿਆਂ ਕਿਹਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਜੀਵਨ ਸਾਰੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ 17ਵੀਂ ਸਦੀ ਵਿੱਚ ਗੁਰੂ ਸਾਹਿਬ ਨੇ ਅਨਿਆਏ, ਅਤਿਆਚਾਰ ਅਤੇ ਜੁਲਮ ਦੇ ਵਿਰੁੱਧ ਜੋ ਬਲੀਦਾਨ ਅਤੇ ਤਿਆਗ ਕੀਤਾ, ਉਹ ਸਿਰਫ਼ ਸਿੱਖ ਇਤਿਹਾਸ ਦਾ ਨਹੀਂ, ਸਗੋਂ ਪੂਰੀ ਮਨੁੱਖਤਾ ਦਾ ਸਭ ਤੋਂ ਉੱਚਾ ਆਦਰਸ਼ ਹੈ। ਇਸ ਦੌਰਾਨ ਕਿਹਾ ਕਿ ਸੂਬਾ ਸਰਕਾਰ ਵੱਲੋਂ 4 ਯਾਤਰਾਵਾਂ ਦਾ ਪ੍ਰੋਗਰਾਮ ਬਣਾਇਆ ਗਿਆ ਸੀ। ਅੱਜ ਇਹ ਚੌਥੀ ਯਾਤਰਾ ਹੈ, ਜਿਸ ਦੀ ਸ਼ੁਰੂਆਤ ਕਰਨ ਦਾ ਮੌਕਾ ਮੈਨੂੰ ਮਿਲਿਆ। 25 ਨਵੰਬਰ ਕੁਰਕੂਸ਼ੇਤਰ ‘ਚ ਵੱਡਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ, ਜਿਸ ‘ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ। ਸੈਣੀ ਨੇ ਸੰਬੋਧਨ ਕਰਦਿਆ
ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ‘ਚ ਪੱਗ ਬੰਨ੍ਹ ਕੇ ਪਹੁੰਚੇ CM ਸੈਣੀ
