ਚੰਡੀਗੜ੍ਹ, 12 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਵਿਧਾਨ ਸਭਾ ਵਿੱਚ ਸਥਾਨਕ ਸੰਸਥਾਵਾਂ ਦੇ ਚੋਣ ਨਤੀਜਿਆਂ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਅੱਜ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਹਰਿਆਣਾ ਦੇ ਲੋਕ ਵਿਕਾਸ, ਪਾਰਦਰਸ਼ਤਾ ਅਤੇ ਸੁਸ਼ਾਸਨ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ, ਭਾਰੀ ਬਹੁਮਤ ਨਾਲ, ਜਨਤਾ ਨੇ ਸੂਬੇ ਦੇ ਨਿਰੰਤਰ ਵਿਕਾਸ ਲਈ ਸ਼ਹਿਰਾਂ ਨੂੰ ਤੀਜਾ ਇੰਜਣ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਕਸਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਪੇਂਡੂ ਖੇਤਰਾਂ ਦੇ ਨਾਲ-ਨਾਲ ਸ਼ਹਿਰਾਂ ਦੀ ਵੀ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੀਂ ਚੁਣੀ ਗਈ ਲੀਡਰਸ਼ਿਪ ਹੇਠ, ਸ਼ਹਿਰ ਦੀਆਂ ਸਰਕਾਰਾਂ ਲੋਕਾਂ ਦੀਆਂ ਇੱਛਾਵਾਂ ਦੇ ਅਨੁਸਾਰ ਵਿਕਾਸ ਕਾਰਜਾਂ ਅਤੇ ਜਨਤਕ ਸੇਵਾ ਨੂੰ ਹੋਰ ਹੁਲਾਰਾ ਦੇਣਗੀਆਂ।
ਸ਼੍ਰੀ ਨਾਇਬ ਸਿੰਘ ਸੈਣੀ ਨੇ ਨਗਰ ਨਿਗਮ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਸੂਬੇ ਦੇ ਲੋਕਾਂ, ਰਾਜ ਚੋਣ ਕਮਿਸ਼ਨ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਵੀ ਕੀਤਾ।