ਗੁਰਪ੍ਰੀਤ ਸਿੰਘ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਲਗਾਤਾਰ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਰਾਤਾਂ ਠੰਢੀਆਂ ਹੋ ਰਹੀਆਂ ਹਨ ਅਤੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ ਆਈ ਹੈ, ਜਿਸ ਨਾਲ ਇਹ ਮੌਸਮੀ ਔਸਤ ਦੇ ਨੇੜੇ ਪਹੁੰਚ ਗਿਆ ਹੈ। 28 ਨਵੰਬਰ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਹੇਠਾਂ ਜਾ ਸਕਦਾ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਅਨੁਸਾਰ, ਅਗਲੇ ਚਾਰ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਹੋਰ ਗਿਰਾਵਟ ਆ ਸਕਦੀ ਹੈ। ਰਾਤ ਅਤੇ ਸਵੇਰ ਦੇ ਸਮੇਂ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ। ਇੱਕ ‘ਪੱਛਮੀ ਗੜਬੜੀ ਦੇ ਕਮਜ਼ੋਰ ਪੈਣ ਨਾਲ, ਉੱਤਰ-ਪੱਛਮੀ ਖੇਤਰ ਵਿੱਚ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸ਼ੁਰੂਆਤ ਹੋਣ ਵਾਲੀ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ
