ਜਸਬੀਰ ਜੱਸੀ ਵਿਰੁੱਧ ਦਿੱਲੀ ਵਿੱਚ ਸ਼ਿਕਾਇਤ ਦਰਜ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਗਾਇਕ (Punjabi Singer) ਜਸਬੀਰ ਜੱਸੀ ਵੱਲੋਂ ਪਾਕਿਸਤਾਨੀ ਕਲਾਕਾਰਾਂ ਦੇ ਸਮਰਥਨ ਵਿੱਚ ਦਿੱਤੇ ਬਿਆਨ ਲਈ ਦਿੱਲੀ ਦੇ ਸੰਸਦ ਮਾਰਗ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜਸਬੀਰ ਜੱਸੀ ਨੇ ਫਿਲਮ ‘ਸਰਦਾਰ ਜੀ 3’ ਵਿੱਚ ਦਿਲਜੀਤ ਦੋਸਾਂਝ ਅਤੇ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੀ ਕਾਸਟਿੰਗ ਦਾ ਸਮਰਥਨ ਕੀਤਾ ਸੀ।

ਸ਼ਿਕਾਇਤਕਰਤਾ ਦਾ ਆਰੋਪ ਹੈ ਕਿ ਸਰਦਾਰ ਜੀ 3 ਵਰਗੀ ਫਿਲਮ ਰਿਲੀਜ਼ ਕਰਨਾ, ਜਿਸ ਵਿੱਚ ਇੱਕ ਪਾਕਿਸਤਾਨੀ ਅਦਾਕਾਰਾ ਹੈ, ਅਜਿਹੇ ਸਮੇਂ ਵਿੱਚ ਜਦੋਂ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਭਾਰਤੀ ਜਵਾਨ ਸ਼ਹੀਦ ਹੋ ਗਏ ਹਨ, “ਰਾਸ਼ਟਰੀ ਭਾਵਨਾ” ਦੇ ਵਿਰੁੱਧ ਹੈ। ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਬਿਆਨ ਦੇਸ਼ ਦੇ ਸ਼ਹੀਦਾਂ ਦਾ ਅਪਮਾਨ ਹੈ ਜਿਨ੍ਹਾਂ ਨੇ ਸਰਹੱਦ ਦੀ ਰੱਖਿਆ ਕਰਦੇ ਹੋਏ ਆਪਣੀਆਂ ਜਾਨਾਂ ਗੁਆ ਦਿੱਤੀਆਂ।

ਜ਼ਿਕਰਯੋਗ ਹੈ ਕਿ ਇੱਕ ਇੰਟਰਵਿਊ ਵਿੱਚ, ਜੱਸੀ ਨੇ ਦਿਲਜੀਤ ਦੋਸਾਂਝ ਦਾ ਸਮਰਥਨ ਕਰਦਿਆਂ ਕਿਹਾ ਕਿ “ਮੈਂ ਦੇਖ ਰਿਹਾ ਹਾਂ ਕਿ ਦਿਲਜੀਤ ਦੋਸਾਂਝ ਅਤੇ ਉਸਦੀ ਫਿਲਮ ਦਾ ਸੋਸ਼ਲ ਮੀਡੀਆ ‘ਤੇ ਵਿਰੋਧ ਹੋ ਰਿਹਾ ਹੈ ਕਿਉਂਕਿ ਇਸ ਵਿੱਚ ਇੱਕ ਪਾਕਿਸਤਾਨੀ ਕਲਾਕਾਰ ਹੈ। ਮੈਂ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਾ ਹਾਂ ਕਿ ਸਾਨੂੰ ਆਪਣੇ ਦੇਸ਼ ਨੂੰ ਪਿਆਰ ਕਰਨਾ ਚਾਹੀਦਾ ਹੈ। ਪਰ ਇਹ ਦੋਹਰਾ ਮਾਪਦੰਡ ਕਿਉਂ? ਜੇ ਤੁਸੀਂ ਨਹੀਂ ਚਾਹੁੰਦੇ ਕਿ ਕੋਈ ਪਾਕਿਸਤਾਨੀ ਕਲਾਕਾਰ ਸਾਡੇ ਗਾਣੇ ਗਾਉਣ, ਅਦਾਕਾਰੀ ਕਰਨ ਜਾਂ ਸਾਡੀਆਂ ਫਿਲਮਾਂ ਵਿੱਚ ਕੰਮ ਕਰਨ, ਤਾਂ ਉਨ੍ਹਾਂ ਸਾਰਿਆਂ ‘ਤੇ ਪਾਬੰਦੀ ਲਗਾਓ। ਪਰ ਸਾਡੀ ਇੰਡਸਟਰੀ ਦੇ 80% ਗਾਣੇ ਪਾਕਿਸਤਾਨ ਤੋਂ ਕਾਪੀ ਕੀਤੇ ਜਾਂਦੇ ਹਨ – ਧੁਨਾਂ, ਬੋਲ, ਇੱਥੋਂ ਤੱਕ ਕਿ ਕਈ ਪੂਰੇ ਦੇ ਪੂਰੇ ਗਾਣੇ ਵੀ।” ਉਨਾਂ ਨੇ ਅੱਗੇ ਕਿਹਾ, “ਜੇ ਤੁਸੀਂ ਵਿਰੋਧ ਕਰਨਾ ਚਾਹੁੰਦੇ ਹੋ, ਤਾਂ ਪੂਰੀ ਤਰਾਂ ਨਾਲ ਕਰੋ।”

By Gurpreet Singh

Leave a Reply

Your email address will not be published. Required fields are marked *