ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਕੰਪਿਊਟਰ ਅਧਿਆਪਕਾਂ ਵੱਲੋਂ ਵਿਧਾਨ ਸਭਾ ਘੇਰਨ ਦਾ ਐਲਾਨ

ਗੁਰਪ੍ਰੀਤ ਸਿੰਘ :- ਅੱਜ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਬਠਿੰਡਾ ਇਕਾਈ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਸਰਬ ਸੰਮਤੀ ਨਾਲ ਸਰਕਾਰ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਬੇਰੁੱਖੀ ਦੇ ਚਲਦਿਆਂ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ ਵੱਖ ਆਗੂਆਂ ਵੱਲੋਂ ਦਸਿਆ ਗਿਆ ਕਿ AAP ਸਰਕਾਰ ਦੇ ਸੱਤਾ ਵਿੱਚ ਆਂਉਂਦਿਆਂ ਹੀ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ 15 ਸਤੰਬਰ 2022 ਨੂੰ ਦੀਵਾਲੀ (2022) ਮੌਕੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਉੱਤੇ 6ਵਾਂ ਪੇਅ ਕਮਿਸ਼ਨ ਅਤੇ CSR ਰੂਲਜ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ ਜੋ ਲਗਭਗ ਚਾਰ ਬੀਤ ਜਾਣ ਬਾਅਦ ਵੀ ਅਧੂਰਾ ਹੈ।

ਉਨ੍ਹਾਂ ਕਿਹਾ ਕਿ ਇਸ  ਕਰਕੇ ਪੰਜਾਬ ਦੇ ਸਮੂਹ ਕੰਪਿਊਟਰ ਅਧਿਆਪਕਾਂ ਵਲੋਂ 8 ਮਾਰਚ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਬੇਰੁੱਖੀ ਦੇ ਚਲਦਿਆਂ ਤੇ ਸਰਕਾਰ ਵਲੋਂ ਕੀਤੇ ਵਾਅਦੇ ਯਾਦ ਕਰਵਾਉਣ ਤੇ ਪੱਕੇ ਹੱਲ ਕਰ ਲਈ ਲਈ ਕਾਲੇ ਝੰਡਿਆ ਨਾਲ ਵਿਧਾਨ ਸਭਾ ਦੇ ਅੱਗੇ ਵਿਰੋਧ ਦਰਜ ਕਰਵਾਇਆ ਜਾਵੇਗਾ ਕਿਉਕਿ ਪੰਜਾਬ ਸਰਕਾਰ ਵਲੋਂ ਨਾ ਤਾਂ ਅੱਜ ਤੱਕ ਸਾਡੇ ਤੇ ਛੇਵਾ ਪੇਅ ਕਮੀਸ਼ਨ ਲਾਗੂ ਕੀਤਾ ਗਿਆ ਹੈ ਅਤੇ ਨਾ ਹੀ ਨਿਯਮਾਂ ਅਧੀਨ ਪੰਜਵੇ ਪੇਅ ਕਮਿਸ਼ਨ ਤਹਿਤ ਬਣਦਾ ਪੂਰਾ ਅਣਰਿਵਾਈਜਡ ਡੀਏ ਲਾਗੂ ਕੀਤਾ ਗਿਆ ਹੈ ਅਤੇ ਨਾ ਹੀ ਅਜੇ ਤੱਕ ਡੈਥ ਕੇਸਾਂ ਸਬੰਧੀ ਕੋਈ ਯੋਗ ਪਾਲਿਸੀ ਬਣਾਈ ਗਈ ਹੈ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।

           ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂਆਂ ਜੋਨੀ ਸਿੰਗਲਾ ਅਤੇ ਗੁਰਬਖ਼ਸ਼ ਲਾਲ ਨੇ ਦੱਸਿਆ ਕਿ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆ ਨਾਲ ਅਣਗਿਣਤ ਮੀਟਿੰਗਾਂ ਹੋ ਚੁੱਕੀਆਂ ਹਨ ਜਿਸ ਦਾ ਹੁਣ ਤੱਕ ਕੋਈ ਵੀ ਸਿੱਟਾ ਨਹੀਂ ਨਿਕਲਿਆ ਹੈ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਮਜਬੂਰਨ ਹੁਣ ਸਾਨੂੰ ਸਰਕਾਰ ਖਿਲਾਫ ਇਹ ਸਖਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ ਹੈ ਕਿਉਂਕਿ ਸਰਕਾਰ ਕੰਪਿਊਟਰ ਅਧਿਆਪਕਾਂ ਦੇ ਪਿਛਲੇ ਲੰਬੇ ਸਮੇੰ ਤੋਂ ਲਟਕਦੇ ਮਸਲੇ ਹੱਲ ਕਰਨ ਲਈ ਬਿਲਕੁਲ ਵੀ ਗੰਭੀਰ ਨਹੀਂ ਹੈ ਤੇ ਸਮੂਹ ਕੰਪਿਊਟਰ ਅਧਿਆਪਕਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਬਹੁਤ ਰੋਸ ਹੈ।ਇਸ ਮੋਕੇ ਤੇ ਸੈਫੀ ਗੋਇਲ, ਸੁਮਿਤ ਗੋਇਲ,ਗੁਰਪ੍ਰੀਤ ਸਿੰਘ ਤਰੂਆਣਾ, ਕਮਲਜੀਤ ਸਿੰਘ, ਨਵਪ੍ਰੀਤ ਸਿੰਘ, ਹਰਜੀਵਨ ਸਿੰਘ, ਅੰਸ਼ੂਮਨ ਕਾਂਸਲ, ਸੁਮਨਜੀਤ ਬਰਾੜ, ਰਾਜਿੰਦਰ ਕੁਮਾਰ, ਓਮੇਸ਼ ਬਾਂਸਲ ਆਦਿ ਹਾਜ਼ਰ ਸਨ।

By Gurpreet Singh

Leave a Reply

Your email address will not be published. Required fields are marked *