ਕਾਂਗਰਸ ਹਾਈਕਮਾਨ ਨੇ ਪੰਜਾਬ ‘ਚ ਲਾਏ ਤਿੰਨ ਅਬਜ਼ਰਵਰ

ਗੁਰਪ੍ਰੀਤ ਸਿੰਘ :- ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਲਈ ਤਿੰਨ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ। ਹਾਈਕਮਾਨ ਵੱਲੋਂ ਅਜੇ ਮਾਕਨ, ਮੀਨਾਕਸ਼ੀ ਨਟਰਾਜਨ ਅਤੇ ਭਜਨ ਲਾਲ ਜਾਟਵ ਪੰਜਾਬ ‘ਚ ਅਬਜ਼ਰਵਰ ਲਾਇਆ ਗਿਆ ਹੈ। ਇਹ ਤਿੰਨੇ ਲੀਡਰ ਪੰਜਾਬ ‘ਚ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਰਿਪੋਰਟ ਇਕੱਠੀ ਕਰਕੇ ਹਾਈਕਮਾਨ ਨੂੰ ਦੇਣਗੇ।

ਦੱਸ ਦਈਏ ਕਿ ਹਾਈਕਮਾਨ ਵੱਲੋਂ ਲਾਈ ਗਈ ਇਹ ਟੀਮ ਪੰਜਾਬ ਕਾਂਗਰਸ ਦੇ ਮੌਜੂਦਾ ਸਿਆਸੀ ਹਾਲਾਤ ਦਾ ਜਾਇਜ਼ਾ ਲਵੇਗੀ ਅਤੇ ਪਾਰਟੀ ਵਰਕਰਾਂ, ਆਗੂਆਂ ਅਤੇ ਕਾਂਗਰਸ ‘ਚ ਇਸ ਵੇਲੇ ਬਣੇ ਹੋਏ ਵੱਖ-ਵੱਖ ਧੜਿਆਂ ਨਾਲ ਗੱਲਬਾਤ ਕਰਕੇ ਫੀਡਬੈਕ ਇਕੱਠਾ ਕਰੇਗੀ। ਇਸ ਤੋਂ ਬਾਅਦ ਆਪਣੀ ਰਿਪੋਰਟ ਹਾਈਕਮਾਨ ਨੂੰ ਸੌਂਪ ਦੇਵੇਗੀ। ਇਹ ਫੈਸਲਾ ਉਸ ਵੇਲੇ ਆਇਆ ਹੈ ਜਦੋਂ ਪੰਜਾਬ ਕਾਂਗਰਸ ਵਿੱਚ ਸੰਭਾਵਿਤ ਬਦਲਾਅ ਅਤੇ ਸੰਗਠਨਕ ਪੁਨਰਗਠਨ ਬਾਰੇ ਚਰਚਾਵਾਂ ਚੱਲ ਰਹੀਆਂ ਹਨ। ਅਬਜ਼ਰਵਰ ਸੀਨੀਅਰ ਲੀਡਰਾਂ ਨਾਲ ਵੀ ਮੀਟਿੰਗਾਂ ਕਰ ਸਕਦੇ ਹਨ ਤਾਂ ਜੋ ਆਉਣ ਵਾਲੀ ਰਣਨੀਤੀ ਤੈਅ ਕੀਤੀ ਜਾ ਸਕੇ।

ਕਾਂਗਰਸ ਹਾਈਕਮਾਨ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਕਾਂਗਰਸ ‘ਚ ਵੱਡੇ ਪੱਧਰ ‘ਤੇ ਬਦਲਾਅ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਇਹ ਟੀਮ ਜੋ ਵੀ ਰਿਪੋਰਟ ਹਾਈਕਮਾਨ ਨੂੰ ਦੇਵੇਗੀ, ਉਸ ਦੇ ਆਧਾਰ ‘ਤੇ ਹਾਈਕਮਾਨ ਆਪਣਾ ਅਗਲਾ ਫੈਸਲਾ ਲੈ ਸਕਦੀ ਹੈ।

By Gurpreet Singh

Leave a Reply

Your email address will not be published. Required fields are marked *