ਰਾਜਾ ਵੜਿੰਗ ਦੀ ਅਗਵਾਈ ’ਚ ਕਾਂਗਰਸ ਪਾਰਟੀ ਪੰਜਾਬ ਅੰਦਰ ਹੋ ਰਹੀ ਮਜ਼ਬੂਤ : ਮਿਹਰਬਾਨ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਅੰਦਰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਰਾਜਾ ਵੜਿੰਗ ਦੀ ਅਗਵਾਈ ’ਚ ਕਾਂਗਰਸ ਪਾਰਟੀ ਇੱਕਜੁਟ ਹੋ ਕੇ ਅੱਗੇ ਵੱਧ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਈਸ਼ਰ ਸਿੰਘ ਮਿਹਰਬਾਨ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨਗੀ ਦਾ ਅਹੁਦਾ ਮਿਲਣ ਤੋਂ ਬਾਅਦ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਅਨੇਕਾਂ ਕਾਰਜ ਕੀਤੇ ਤੇ ਬਲਾਕ ਲੈਵਲ ਤਕ ਕਮੇਟੀਆਂ ਗਠਤ ਕੀਤੀਆਂ ਤਾਂ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤਕ ਪਹੁੰਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਪੰਜਾਬ ਅੰਦਰ ਮਜ਼ਬੂਤ ਹੋ ਰਹੀ ਹੈ ਤੇ 2027 ’ਚ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ’ਚ ਕਾਂਗਰਸ ਪਾਰਟੀ ਪੰਜਾਬ ’ਚ ਸੱਤਾ ਸੰਭਾਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੁਆਰਾ ਕੀਤੇ ਗਏ ਵਿਕਾਸ ਕਾਰਜਾਂ ਨੂੰ ਅੱਜ ਚੇਤੇ ਕਰ ਰਹੇ ਹਨ ਤੇ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਵੱਲੋਂ ਜਿੱਥੇ ਨੌਜਵਾਨਾਂ ਨੂੰ ਕਾਂਗਰਸ ਪਾਰਟੀ ’ਚ ਸ਼ਾਮਲ ਕਰ ਕੇ ਆਉਣ ਵਾਲੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਉਪਰਾਲੇ ਕੀਤੇ ਗਏ ਉੱਥੇ ਹੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਵੀ ਨਾਲ ਜੋੜੀ ਰੱਖਿਆ ਗਿਆ।

By Gurpreet Singh

Leave a Reply

Your email address will not be published. Required fields are marked *