ਗੁਰਪ੍ਰੀਤ ਸਿੰਘ :- ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਅਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਪੰਜਾਬ ਕਾਂਗਰਸ ਨੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਕਾਂਗਰਸ ਵੱਲੋਂ ਭਲਕੇ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਸਬੰਧੀ ਪਾਰਟੀ ਵੱਲੋਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।
ਇਹ ਪ੍ਰਦਰਸ਼ਨ ਖ਼ਾਸ ਕਰਕੇ ਰਸੋਈ ਗੈਸ , ਪੈਟਰੋਲ, ਡੀਜ਼ਲ ਤੇ ਆਮ ਲੋਕਾਂ ਦੀ ਜ਼ਿੰਦਗੀ ਨਾਲ ਜੁੜੀਆਂ ਰੋਜ਼ਾਨਾ ਦੀਆਂ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ। ਮਹਿੰਗਾਈ ਕਾਰਨ ਮੱਧ ਵਰਗ ਅਤੇ ਗਰੀਬ ਪਰਿਵਾਰਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ।
ਭਲਕੇ ਹੋਣ ਵਾਲੇ ਇਸ ਸੂਬਾ ਪੱਧਰੀ ਪ੍ਰਦਰਸ਼ਨ ਦੌਰਾਨ ਕਾਂਗਰਸ ਦੇ ਸਾਰੇ ਸੀਨੀਅਰ ਆਗੂ, ਵਿਧਾਇਕ, ਹਲਕਾ ਇੰਚਾਰਜ, ਸਥਾਨਕ ਇਕਾਈਆਂ ਆਪੋ-ਆਪਣੇ ਹਲਕਿਆਂ ਵਿੱਚ ਸੜਕਾਂ ‘ਤੇ ਉਤਰਨਗੇ। ਵੱਖ-ਵੱਖ ਥਾਵਾਂ ‘ਤੇ ਕੇਂਦਰ ਸਰਕਾਰ ਖਿਲਾਫ਼ ਰੋਸ ਮਾਰਚ ਕੱਢੇ ਜਾਣਗੇ।
