ਕਾਂਗਰਸ ਸ਼ਾਨ ਨਾਲ ਜਿੱਤੇਗੀ ਲੁਧਿਆਣਾ ਜ਼ਿਮਨੀ ਚੋਣ: ਬਾਜਵਾ

ਨੈਸ਼ਨਲ ਟਾਈਮਜ਼ ਬਿਊਰੋ :- ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਲੁਧਿਆਣਾ ਜ਼ਿਮਨੀ ਚੋਣ ਵਿੱਚ ਸ਼ਾਨਦਾਰ ਢੰਗ ਨਾਲ ਜਿੱਤ ਪ੍ਰਾਪਤ ਕਰੇਗੀ। ਉਹ ਅੱਜ ਇਥੋਂ ਨੇੜਲੇ ਪਿੰਡ ਪੰਨਵਾਂ ਵਿਚ ਸਾਬਕਾ ਚੇਅਰਮੈਨ ਵਰਿੰਦਰ ਕੁਮਾਰ ਪੰਨਵਾਂ ਦੇ ਗ੍ਰਹਿ ਵਿਖੇ ਆਏ ਸਨ।

ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਨੂੰ ਬੜੀ ਆਸ ਨਾਲ ਜਿਤਾਇਆ ਸੀ ਪਰ ਭਗਵੰਤ ਮਾਨ ਸਰਕਾਰ ਨੇ ਕਥਿਤ ਭ੍ਰਿਸ਼ਟਾਚਾਰ ਅਤੇ ਘਪਲਿਆਂ ਵਿੱਚ ਪਿਛਲੀਆਂ ਸਾਰੀਆਂ ਸਰਕਾਰਾਂ ਦੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ ਅਤੇ ਸਾਰੇ ਪਾਸੇ ਆਪਾ ਧਾਪੀ ਅਤੇ ਬੇਵਿਸ਼ਵਾਸੀ ਦਾ ਮਾਹੌਲ ਬਣ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਆਪਸ ਵਿੱਚ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਹੁਣ ਦਿੱਲੀ ਦਰਬਾਰ ਤੋਂ ਚੱਲ ਰਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਰਜਿੰਦਰ ਸਿੰਘ ਸੰਘਰੇੜੀ, ਜਗਤਾਰ ਸਿੰਘ ਮੱਟਰਾਂ,ਸਾਹਬ ਸਿੰਘ ਅਤੇ ਕੁਲਜੀਤ ਸਿੰਘ ਪੰਨਵਾਂ ਸਮੇਤ ਕਾਂਗਰਸੀ ਆਗੂ ਹਾਜ਼ਰ ਸਨ।

By Gurpreet Singh

Leave a Reply

Your email address will not be published. Required fields are marked *