ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਨ ਲਈ ਟੈਂਟ ਸਿਟੀ ਬਣਨੀ ਸ਼ੁਰੂ : ਸੌਂਦ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ‘ਚ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ਤਿੰਨ ਥਾਂਵਾਂ ਅਗਮਪੁਰ, ਪੀ. ਐੱਸ. ਪੀ. ਸੀ. ਐੱਲ. ਗਰਾਊਂਡ ਮਟੋਰ ਅਤੇ ਝਿੰਜੜੀ ਵਿਖੇ ਬਣਾਈ ਜਾ ਰਹੀ ਹੈ। ਸੌਂਦ ਨੇ ਦੱਸਿਆ ਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਟੈਂਟ ਸਿਟੀ ਦੀ ਸਥਾਪਨਾ ‘ਤੇ 21.52 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ‘ਚ ਰੋਜ਼ਾਨਾ 10 ਤੋਂ 12 ਹਜ਼ਾਰ ਸੰਗਤਾਂ ਦੇ ਠਹਿਰਣ ਦਾ ਪ੍ਰਬੰਧ ਹੋਵੇਗਾ।

ਇੱਥੇ ਸਾਰੀਆਂ ਜ਼ਰੂਰੀ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ 19 ਨਵੰਬਰ ਤੋਂ ਲੈ ਕੇ 30 ਨਵੰਬਰ ਤੱਕ ਕਾਰਜਸ਼ੀਲ ਰਹੇਗੀ। ਉਨ੍ਹਾਂ ਦੱਸਿਆ ਕਿ ਟੈਂਟ ਆਨਲਾਈਨ ਬੁੱਕ ਕੀਤੇ ਜਾ ਸਕਦੇ ਹਨ, ਜਿਸਦੀ ਜਾਣਕਾਰੀ ਜਲਦ ਜਨਤਕ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਵੀ ਯਕੀਨੀ ਕੀਤਾ ਗਿਆ ਹੈ ਕਿ ਟੈਂਟ ਸਿਟੀ ਤੱਕ ਪੁੱਜਣ ਵਾਲੀਆਂ ਸੜਕਾਂ ਦਾ ਵੀ ਨਵੀਨੀਕਰਨ ਕੀਤਾ ਜਾਵੇ ਤਾਂ ਜੋ ਸੰਗਤ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਊਤਬੰਦੀ ਲਈ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਗਿਆ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਸਮਾਗਮਾਂ ਵਿੱਚ ਹੁੰਮ-ਹੁੰਮਾ ਕੇ ਸ਼ਮੂਲੀਅਤ ਕਰਨ।  

By Gurpreet Singh

Leave a Reply

Your email address will not be published. Required fields are marked *