ਹਿੰਦੀ ਤੇ ਵਿਵਾਦ, ਪੰਜਾਬੀਆ ਨੇ ਬਿਹਾਰ ਦੇ ਵਿਦਿਆਰਥੀਆਂ ਦਾ ਚਾੜ੍ਹਿਆ ਕੁਟਾਪਾ!

ਨੈਸ਼ਨਲ ਟਾਈਮਜ਼ ਬਿਊਰੋ :- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿੱਚ ਬਿਹਾਰ ਦੇ ਵਿਦਿਆਰਥੀਆਂ ਨਾਲ ਕੁੱਟਮਾਰ ਦੀ ਘਟਨਾ ਹੋਈ, ਜਿਸ ਕਾਰਨ ਵੱਡਾ ਵਿਵਾਦ ਖੜ੍ਹਾ ਹੋ ਗਿਆ। ਬੀ.ਟੈਕ ਵਿਦਿਆਰਥੀ ਅਲੀ ਅੰਜਾਰ ਨੇ ਇੱਕ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਕਿ ਉਨ੍ਹਾਂ ਤੇ ਸਥਾਨਕ ਵਿਦਿਆਰਥੀਆਂ ਅਤੇ ਲੋਕਾਂ ਵੱਲੋਂ ਹਮਲਾ ਕੀਤਾ ਗਿਆ।

ਵੀਡੀਓ ਵਿੱਚ, ਅਲੀ ਅੰਜਾਰ ਨੇ ਕਿਹਾ ਕਿ ਬਿਹਾਰ ਦੇ ਵਿਦਿਆਰਥੀਆਂ ਨੂੰ ਸਿਰਫ਼ ਉਨ੍ਹਾਂ ਦੇ ਕੱਪੜਿਆਂ ਅਤੇ ਹਿੰਦੀ ਭਾਸ਼ਾ ਕਾਰਨ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਗਾਰਡ ਵੀ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣਦਾ ਅਤੇ ਪੁਲਿਸ-ਪ੍ਰਸ਼ਾਸਨ ਵੀ ਕਾਰਵਾਈ ਨਹੀਂ ਕਰ ਰਹੇ।

ਇਸ ਮਾਮਲੇ ‘ਤੇ ਤਲਵੰਡੀ ਸਾਬੋ ਦੇ ਡੀਐਸਪੀ ਰਾਜੇਸ਼ ਸਨੇਹੀ ਨੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ 17, 18 ਅਤੇ 19 ਮਾਰਚ ਨੂੰ ਯੂਨੀਵਰਸਿਟੀ ਵਿੱਚ ਸੱਭਿਆਚਾਰਕ ਪ੍ਰੋਗਰਾਮ ਹੋਏ ਸਨ, ਜਿਨ੍ਹਾਂ ਵਿੱਚ ਵੱਖ-ਵੱਖ ਰਾਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਵਿਦਿਆਰਥੀ ਆਪਣੇ-ਆਪਣੇ ਰਾਜਾਂ ਦੇ ਸੱਭਿਆਚਾਰਕ ਪੇਸ਼ਕਾਰੀਆਂ ਲਈ ਪੈਸੇ ਇਕੱਠੇ ਕਰ ਰਹੇ ਸਨ।

ਉਨ੍ਹਾਂ ਮੁਤਾਬਕ, ਬਿਹਾਰ ਦੇ ਵਿਦਿਆਰਥੀਆਂ ਨੇ ਵੀ ਇਸ ਵਿੱਚ ਹਿੱਸਾ ਪਾਇਆ, ਪਰ ਪੈਸਿਆਂ ਦੀ ਵੰਡ ਨੂੰ ਲੈ ਕੇ ਦੋ ਸਮੂਹਾਂ ਵਿਚਕਾਰ ਵਿਵਾਦ ਹੋ ਗਿਆ। ਇਹ ਵਿਵਾਦ ਅੱਗੇ ਚੱਲਕੇ ਕੁੱਟਮਾਰ ਵਿੱਚ ਬਦਲ ਗਿਆ। ਯੂਨੀਵਰਸਿਟੀ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਨੂੰ ਬੁਲਾਇਆ, ਜਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਸੰਭਾਲੀ।ਉਨ੍ਹਾਂ ਇਹ ਵੀ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੇ ਪੁਲਿਸ ਨੂੰ ਲਿਖਤੀ ਬਿਆਨ ਦੇ ਕੇ ਕਿਹਾ ਕਿ ਉਹ ਮਾਮਲੇ ਨੂੰ ਅੰਦਰੂਨੀ ਤਰੀਕੇ ਨਾਲ ਹੱਲ ਕਰਨਗੇ ਅਤੇ ਕਿਸੇ ਪ੍ਰਤੀ ਕੋਈ ਕਾਨੂੰਨੀ ਕਾਰਵਾਈ ਨਹੀਂ ਚਾਹੁੰਦੇ। ਪੁਲਿਸ ਵੱਲੋਂ ਹਦਾਇਤਾਂ ਦੇਣ ਤੋਂ ਬਾਅਦ, ਵਿਦਿਆਰਥੀਆਂ ਨੂੰ ਰਿਹਾਅ ਕਰ ਦਿੱਤਾ ਗਿਆ।

By Rajeev Sharma

Leave a Reply

Your email address will not be published. Required fields are marked *