ਭ੍ਰਿਸ਼ਟਾਚਾਰ ਦਾ ਮਾਮਲਾ : ਸਤੇਂਦਰ ਜੈਨ ਤੋਂ ACB ਨੇ ਕੀਤੀ ਪੁੱਛਗਿੱਛ

ਨੈਸ਼ਨਲ ਟਾਈਮਜ਼ ਬਿਊਰੋ :- ਸਰਕਾਰੀ ਸਕੂਲਾਂ ਵਿਚ ਕਲਾਸਰੂਮਾਂ ਦੀ ਉਸਾਰੀ ’ਚ ਕਥਿਤ ਭ੍ਰਿਸ਼ਟਾਚਾਰ ਸਬੰਧੀ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਤੋਂ ਸ਼ੁੱਕਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏ. ਸੀ. ਬੀ.) ਨੇ ਪੁੱਛਗਿੱਛ ਕੀਤੀ।

ਏ. ਸੀ. ਬੀ. ਦਫ਼ਤਰ ਜਾਣ ਤੋਂ ਪਹਿਲਾਂ ਜੈਨ ਨੇ ਕਿਹਾ ਸੀ ਕਿ ਰਾਸ਼ਟਰੀ ਰਾਜਧਾਨੀ ’ਚ ਪਿਛਲੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਦਿੱਲੀ ਵਿਚ ਸੁਧਾਰ ਦੀ ਦਿਸ਼ਾ ਵਿਚ ਕੰਮ ਕੀਤਾ, ਜਦੋਂ ਕਿ ਮੌਜੂਦਾ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਸਿਰਫ਼ ਰਾਜਨੀਤੀ ਕਰ ਰਹੀ ਹੈ।

ਦਿੱਲੀ ਸਰਕਾਰ ਦੇ ਸਕੂਲਾਂ ਵਿਚ 12,000 ਤੋਂ ਜ਼ਿਆਦਾ ਜਮਾਤਾਂ ਜਾਂ ਅਰਧ-ਸਥਾਈ ਰਚਨਾਵਾਂ ਦੇ ਨਿਰਮਾਣ ਵਿਚ 2,000 ਕਰੋੜ ਰੁਪਏ ਦੀਆਂ ਵਿੱਤੀ ਬੇਨਿਯਮੀਆਂ ਦੇ ਦੋਸ਼ਾਂ ਦੇ ਆਧਾਰ ’ਤੇ 30 ਅਪ੍ਰੈਲ ਨੂੰ ਏ. ਸੀ. ਬੀ. ਨੇ ਇਕ ਐੱਫ. ਆਰ. ਆਈ. ਦਰਜ ਕੀਤੀ ਸੀ।

By Rajeev Sharma

Leave a Reply

Your email address will not be published. Required fields are marked *